
ਕਿਸਾਨਾਂ ਨੂੰ 72 ਘੰਟੇ ਪਹਿਲਾਂ ਜਾਰੀ ਕੀਤਾ ਜਾਵੇਗਾ ਪਾਸ
ਚੰਡੀਗੜ੍ਹ: ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਅਗੇਤੀ ਆਮਦ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਦੀ ਥਾਂ 27 ਸਤੰਬਰ 2020 ਤੋਂ ਖਰੀਦ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ। ਇਸ ਮੁਤਾਬਕ ਐਤਵਾਰ ਤੋਂ ਮੰਡੀਆਂ 'ਚ ਖਰੀਦ ਸ਼ੁਰੂ ਹੋ ਜਾਵੇਗੀ, ਜੋ ਕਿ 30 ਨਵੰਬਰ ਤੱਕ ਜਾਰੀ ਰਹੇਗੀ।
Paddyਪ੍ਰਸ਼ਾਸਨ ਦੁਆਰਾ ਲੋਕਾਂ ਨੂੰ ਖਰੀਦ ਦੌਰਾਨ ਕੋਵਿਡ-19 ਤੋਂ ਬਚਾਅ ਰੱਖਦਿਆਂ ਅਤੇ ਸਮਾਜਿਕ ਦੂਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ।ਕਿਸਾਨਾਂ ਨੂੰ 72 ਘੰਟੇ ਪਹਿਲਾਂ ਪਾਸ ਜਾਰੀ ਕੀਤਾ ਜਾਵੇਗਾ, ਜਿਸ ਨਾਲ ਉਹ ਮੰਡੀ 'ਚ ਆਪਣੀ ਫ਼ਸਲ ਲਿਆ ਸਕੇ। ਇਕ ਪਾਸ ’ਤੇ ਸਿਰਫ ਇਕ ਟਰਾਲੀ ਦੀ ਇਜਾਜ਼ਤ ਹੋਵੇਗੀ।
photo
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਸੀ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨਾਂ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ 19 ਦੇ ਫੈਲਾਅ ਨੂੰ ਰੋਕਣ ਅਤੇ ਕਿਸਾਨਾਂ, ਮਜ਼ਦੂਰਾਂ, ਪੱਲੇਦਾਰਾ, ਆੜਤੀਆਂ, ਢੋਅ-ਢੁਆਈ ਵਿਚ ਸ਼ਾਮਿਲ ਲੋਕਾਂ ਅਤੇ ਖ਼ਰੀਦ ਕਾਰਜ ਵਿੱਚ ਲੱਗੇ ਸਰਕਾਰੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਬਚਾਅ ਲਈ ਸੂਬੇ ਭਰ ਵਿਚ 4035 ਥਾਵਾਂ ਨੂੰ ਖਰੀਦ ਕੇਂਦਰ ਵਜੋਂ ਨੋਟੀਫਾਈ ਕੀਤਾ ਗਿਆ ਹੈ। ਇਨਾਂ ਵਿਚੋਂ 1871 ਸਰਕਾਰੀ ਮੰਡੀਆਂ ਹਨ ਜਦ ਕਿ 2164 ਜਨਤਕ ਥਾਵਾਂ ਤੇ ਮਿੱਲਾਂ ਦੀਆਂ ਥਾਵਾਂ ਹਨ। ਏਸ਼ੀਆ ਦੀ ਸੱਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਰਸੁਲੜਾ ਨੇ ਲੱਡੂ ਵੰਡ ਕੇ ਝੋਨੇ ਦੀ ਵਿਕਰੀ ਸ਼ੁਰੂ ਕਰਵਾਈ।