ਪਸ਼ੂ ਪਾਲਣ ਦੇ ਧੰਦੇ ਨੂੰ ਲਾਭਕਾਰੀ ਬਣਾਉਣ ਲਈ ਮੰਡੀਕਰਨ ਦੇ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ : ਕੁਲਦੀਪ ਧਾਲੀਵਾਲ
Published : Mar 28, 2022, 8:12 pm IST
Updated : Mar 28, 2022, 8:12 pm IST
SHARE ARTICLE
Cabinet Minister  Kuldeep Dhaliwal
Cabinet Minister Kuldeep Dhaliwal

ਪਸ਼ੂ ਪਾਲਣ ਮੰਤਰੀ ਕੁਲਦੀਪ ਧਾਲੀਵਾਲ ਨੇ ਪਸ਼ੂ ਪਾਲਣ ਦੇ ਧੰਦੇ ਨਾਲ ਨੌਜਵਾਨਾਂ ਨੂੰ ਜੋੜਨ ਤਹਿਤ ਨੀਤੀ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਕੀਤੇ ਜਾਰੀ

ਪਸ਼ੁ ਪਾਲਕਾਂ ਦੇ ਨੁਕਾਸਾਨ ਦੀ ਭਰਪਾਈ ਲਈ ਸੁਖਾਲੀ ਬੀਮਾ ਪਾਲਸੀ ਲਿਆਂਦੀ ਜਾਵੇਗੀ
ਐਸ.ਏ.ਐਸ ਨਗਰ :
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਦੇ ਨੌਜਵਾਨਾਂ ਨੂੰ ਪਸ਼ੂ ਪਾਲਣ ਦੇ ਸਹਾਇਕ ਧੰਦੇ ਨਾਲ ਜੋੜਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜਲਦ ਤੋਂ ਜਲਦ ਅਜਿਹੀ ਨੀਤੀ ਤਿਆਰ ਕੀਤੀ ਜਾਵੇ ਜਿਸ ਨਾਲ ਵੱਧ ਤੋਂ ਵੱਧ ਨੌਜਾਵਨ ਪਸ਼ੂ ਪਾਲਣ ਦੇ ਧੰਦੇ ਨੂੰ ਅਪਣਾ ਕੇ ਆਪਣੇ ਕਾਰੋਬਾਰ ਸ਼ੂਰੁ ਕਰ ਸਕਣ।

Cabinet Minister  Kuldeep DhaliwalCabinet Minister Kuldeep Dhaliwal

ਅੱਜ ਇੱਥੇ ਪਸ਼ੂ ਪਾਲਣ ਵਿਭਾਗ ਦੇ ਮੁੱਖ ਦਫਤਰ ਵਿਖੇ ਅਧਿਕਾਰੀਆਂ ਨਾਲ ਪਹਿਲੀ ਮੀਟਿੰਗ ਦੌਰਾਨ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਚਾਰਾ, ਫੀਡ ਅਤੇ ਦਵਾਈਆਂ ਮਹਿੰਗੀਆਂ ਹੋਣ ਕਾਰਨ ਪਸ਼ੂ ਪਾਲਣ ਦਾ ਧੰਦਾ ਬਹੁਤਾ ਲਾਭਕਾਰੀ ਨਹੀਂ ਰਿਹਾ। ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਸਸਤੀ ਮਿਆਰੀ ਫੀਡ ਅਤੇ ਸਸਤੀਆਂ ਦਵਾਈਆਂ ਪਸ਼ੂ ਪਾਲਕਾਂ ਨੂੰ ਮੁਹੱਈਆ ਕਰਵਾਉਣ ਲਈ ਠੋਸ ਉਪਰਾਲੇ ਕੀਤੇ ਜਾਣ ਤਾਂ ਜੋ ਇਸ ਧੰਦੇ ਨੂੰ ਲਾਭਦਾਇਕ ਬਣਾਇਆ ਜਾ ਸਕੇ।

ਮੰਤਰੀ ਨੇ ਕਿਹਾ ਕਿ ਪਸ਼ੂ ਪਾਲਣ ਦੇ ਧੰਦੇ ਨੂੰ ਪ੍ਰਫੁਲਤ ਕਰਨ ਲਈ ਵਧੀਆ ਮੰਡੀਕਰਨ ਦਾ ਢਾਂਚਾ ਖੜਾ ਕਰਨ ਦੀ ਲੋੜ ਹੈ ਤਾਂ ਜੋ ਪਸ਼ੂ ਪਾਲਕ ਆਪਣੇ ਪਸ਼ੂ ਅਤੇ ਮੀਟ, ਦੁੱਧ, ਅੰਡੇ ਆਦਿ ਪਦਾਰਥ ਅਸਾਨੀ ਨਾਲ ਵਧੀਆ ਭਾਅ ‘ਤੇ ਵੇਚ ਸਕਣ। ਇਸ ਸਬੰਧੀ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਕਰਨ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਰੋਡਮੈਪ ਉਨ੍ਹਾਂ ਨਾਲ ਸਾਂਝਾ ਕੀਤਾ ਜਾਵੇ ਜਿਸ ਨੂੰ ਜਲਦ ਤੋਂ ਜਲਦ ਅਮਲੀ ਰੂਪ ਪਹਿਨਾਇਆ ਜਾਵੇਗਾ।

Cabinet Minister  Kuldeep DhaliwalCabinet Minister Kuldeep Dhaliwal

ਇਸ ਦੇ ਨਾਲ ਹੀ ਕਿਹਾ ਕਿ ਸੂਬੇ ਵਿਚ ਘੋੜਿਆਂ ਦਾ ਕਾਰੋਬਾਰ ਕਾਫੀ ਵਧ ਰਿਹਾ ਹੈ ਅਤੇ ਬਹੁਤ ਸਾਰੇ ਲੋਕਾਂ ਨੇ ਆਪਣੇ ਸਟੱਡ ਫਾਰਮ ਵੀ ਬਣਾਏ ਹਨ।ਉਨ੍ਹਾਂ ਕਿਹਾ ਕਿ ਘੋੜਿਆਂ ਦੇ ਕਾਰੋਬਾਰ ਵਿਚ ਐਨ.ਆਰ.ਆਈ ਭਰਾ ਵੀ ਬਹੁਤ ਰੁਚੀ ਦਿਖਾ ਰਹੇ ਹਨ।ਘੋੜਿਆਂ ਦੀ ਰਾਸ਼ਟਰੀ ਅਤੇ ਅੰਤਰਾਸ਼ਟਰੀ ਪੱਧਰ ‘ਤੇ ਵੇਚ ਵੱਟ ਲਈ ਵਿਭਾਗ ਨੂੰ ਵਿਸੇਸ਼ ਨੀਤੀ ਤਿਆਰ ਕਰਨ ਲਈ ਵੀ ਪਸ਼ੂ ਪਾਲਣ ਮੰਤਰੀ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement