ਸੂਬੇ ਵਿੱਚ 169.50 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
Published : Nov 28, 2018, 5:08 pm IST
Updated : Nov 28, 2018, 5:08 pm IST
SHARE ARTICLE
paddy
paddy

ਪੰਜਾਬ ਵਿੱਚ 27 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 169.50 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ...

ਚੰਡੀਗੜ੍ਹ (ਸ.ਸ.ਸ) : ਪੰਜਾਬ ਵਿੱਚ 27 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 169.50 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 168.32 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 117647 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸਦੇ ਨਾਲ ਹੀ 167.94 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।

Paddy Paddy

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 5891420 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3869525 ਟਨ ਅਤੇ ਪਨਸਪ ਵੱਲੋਂ 3519060 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1562686 ਮੀਟ੍ਰਿਕ ਟਨ ਅਤੇ 1741908 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 247276 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਗੁਰਸਿੱਖ ਬਜ਼ੁਰਗ ਦੀ ਚੰਗੀ ਪੈਨਸ਼ਨ, 3 ਬੱਚੇ ਵਿਦੇਸ਼ ਸੈੱਟ, ਫਿਰ ਵੀ ਵੇਚਦੇ ਗੰਨੇ ਦਾ ਜੂਸ

19 Sep 2024 9:28 AM

ਕਿਸਾਨਾਂ ਲਈ ਆ ਰਹੀ ਨਵੀਂ ਖੇਤੀ ਨੀਤੀ! ਸਰਕਾਰ ਨੇ ਖਾਕਾ ਕੀਤਾ ਤਿਆਰ.. ਕੀ ਹੁਣ ਕਿਸਾਨਾਂ ਦੇ ਸਾਰੇ ਮਸਲੇ ਹੋਣਗੇ ਹੱਲ?

19 Sep 2024 9:21 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:19 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:17 AM

ਹਿੰਦੂਆਂ ਲਈ ਅੱ+ਤ+ਵਾ+ਦੀ ਹੈ ਭਿੰਡਰਾਂਵਾਲਾ- ਵਿਜੇ ਭਾਰਦਵਾਜ "ਭਾਜਪਾ ਦੇ MP 5 ਦਿਨ ਸੰਤ ਭਿੰਡਰਾਂਵਾਲਾ ਦੇ ਨਾਲ ਰਹੇ ਸੀ"

18 Sep 2024 9:14 AM
Advertisement