ਖ਼ਬਰਾਂ |

ਤਾਜ਼ਾ |

ਪੰਜਾਬ ਦੀਆਂ ਮੰਡੀਆਂ 'ਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਬਰਸਟ
Published : Apr 29, 2026, 7:00 am IST
Updated : Apr 29, 2026, 7:02 am IST
SHARE ARTICLE
photo
photo

ਕਿਹਾ, ਮੰਡੀਆਂ 'ਚੋਂ 100.85 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਐਸ.ਏ.ਐਸ. ਨਗਰ (ਮੋਹਾਲੀ) (ਸਤਵਿੰਦਰ ਧੜਾਕ) : ਹਾੜੀ ਸੀਜ਼ਨ 2026-27 ਦੌਰਾਨ ਪੰਜਾਬ ਰਾਜ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਪ੍ਰਕਿਰਿਆ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਮੰਡੀਆਂ ਵਿਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਹੁਣ ਤੱਕ 100.85 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾ ਰਹੀ ਹੈ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਕੀਤਾ ਗਿਆ। ਬਰਸਟ ਨੇ ਦੱਸਿਆ ਕਿ ਹੁਣ ਤਕ ਸੂਬੇ ਦੀਆਂ ਮੰਡੀਆਂ ਵਿਚ 104 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁਕੀ ਹੈ, ਜਿਸ ਵਿਚੋਂ 100.85 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋਈ ਹੈ। ਸਰਕਾਰੀ ਏਜੰਸੀਆਂ ਵਲੋਂ 100 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜਿਸ ਦੇ ਤਹਿਤ ਪਨਗ੍ਰੇਨ ਵਲੋਂ 32,80,745 ਮੀਟ੍ਰਿਕ ਟਨ, ਐਫ਼.ਸੀ.ਆਈ. ਵਲੋਂ 1,92,657 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 25,94,649 ਮੀਟ੍ਰਿਕ ਟਨ, ਪਨਸਪ ਵਲੋਂ 22,98,015 ਮੀਟ੍ਰਿਕ ਟਨ, ਵੇਅਰ ਹਾਊਸ ਵਲੋਂ 16,34,076 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸਦੇ ਨਾਲ ਹੀ ਪ੍ਰਾਈਵੇਟ ਪੱਧਰ ਤੇ 85,110 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋਈ ਹੈ। ਚੇਅਰਮੈਨ ਨੇ ਦੱਸਿਆ ਕਿ 27 ਅਪ੍ਰੈਲ ਨੂੰ ਸੂਬੇ ਦੀਆਂ ਮੰਡੀਆਂ ਵਿਚ 4.23 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 4.80 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋਈ ਹੈ। ਕਿਸਾਨਾਂ ਨੂੰ ਲਗਭਗ 21422 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾ ਚੁਕੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਲਈ ਮੰਡੀਆਂ ਵਿਚ ਸਾਫ਼-ਸਫ਼ਾਈ, ਪੀਣ ਵਾਲਾ ਪਾਣੀ, ਬਿਜਲੀ, ਬਾਥਰੂਮਾਂ, ਛਾਂ, ਬੈਠਣ ਆਦਿ ਦੇ ਪ੍ਰਬੰਧ ਕੀਤੇ ਗਏ ਹਨ।

ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਵਲੋਂ ਮੰਡੀਆਂ ਵਿਚ ਜਾ ਕੇ ਖ਼ਰੀਦ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ। ਪੰਜਾਬ ਮੰਡੀ ਬੋਰਡ ਵਲੋਂ ਕਣਕ ਦੀ ਖ਼ਰੀਦ ਕਰਵਾਉਣ ਲਈ ਕੁੱਲ 1896 ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿਚ 153 ਮੁੱਖ ਯਾਰਡ, 288 ਸਬ-ਯਾਰਡ ਅਤੇ 1455 ਖ਼ਰੀਦ ਕੇਂਦਰ ਆਉਂਦੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement