Farming News: ਕਿਵੇਂ ਕਰੀਏ ਖ਼ਰਬੂਜ਼ੇ ਦੀ ਖੇਤੀ
Published : May 29, 2024, 9:06 am IST
Updated : May 29, 2024, 9:06 am IST
SHARE ARTICLE
Cultivation of melons Farming News in punjabi
Cultivation of melons Farming News in punjabi

Farming News: ਉੱਤਰੀ ਭਾਰਤ ਵਿਚ ਇਸ ਦੀ ਬਿਜਾਈ ਫ਼ਰਵਰੀ ਦੇ ਅੱਧ ਵਿਚ ਕੀਤੀ ਜਾਂਦੀ ਹੈ

Cultivation of melons Farming News in punjabi : ਖਰਬੂਜ਼ਾ ਗਰਮੀ ਰੁੱਤ ਦੀ ਫ਼ਸਲ ਹੈ ਅਤੇ ਠੰਢਕ ਸਹਿਣ ਨਹੀਂ ਕਰ ਸਕਦਾ। ਇਹ ਭਾਰਤ ਦੇ ਮਹੱਤਵਪੂਰਨ ਫਲਾਂ ਵਾਲੀ ਫ਼ਸਲ ਹੈ। ਭਾਰਤ ਵਿਚ ਖਰਬੂਜ਼ਾ ਉਗਾਉਣ ਵਾਲੇ ਸੂਬਿਆਂ ਵਿਚ ਪੰਜਾਬ, ਤਾਮਿਲਨਾਡੂ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਵੀ ਸ਼ਾਮਲ ਹੈ। ਇਹ ਡੂੰਘੀ ਉਪਜਾਊ ਅਤੇ ਜਲਦੀ ਪਾਣੀ ਦਾ ਨਿਕਾਸ ਕਰਨ ਵਾਲੀ ਮਿੱਟੀ ਵਿਚ ਜਲਦੀ ਵਧਦਾ ਹੈ।

ਇਹ ਵੀ ਪੜ੍ਹੋ: Punjab News: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

ਇਸ ਦੀ ਵਧੀਆ ਪੈਦਾਵਾਰ ਲਈ ਚੀਕਣੀ, ਰੇਤਲੀ ਅਤੇ ਪਾਣੀ ਨੂੰ ਜਲਦੀ ਸੋਖਣ ਵਾਲੀ ਮਿੱਟੀ ਵਧੀਆ ਮੰਨੀ ਜਾਂਦੀ ਹੈ। ਫ਼ਸਲੀ ਚੱਕਰ ਅਨੁਸਾਰ ਹੀ ਫ਼ਸਲ ਬੀਜਣੀ ਚਾਹੀਦੀ ਹੈ ਕਿਉਂਕਿ ਇਕੋ ਖੇਤ ਵਿਚ ਵਾਰ-ਵਾਰ ਇਕ ਹੀ ਫ਼ਸਲ ਬੀਜਣ ਨਾਲ ਮਿੱਟੀ ਦੇ ਪੋਸ਼ਕ ਤੱਤ ਅਤੇ ਪੈਦਵਾਰ ਵੀ ਘਟਦੀ ਹੈ। ਬੀਮਾਰੀਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਮਿੱਟੀ ਦੀ  6-7 ਹੋਣੀ ਚਾਹੀਦੀ ਹੈ। ਨਮਕ ਦੀ ਜ਼ਿਆਦਾ ਮਾਤਰਾ ਵਾਲੀ ਖਾਰੀ ਮਿੱਟੀ ਇਸ ਦੀ ਪੈਦਾਵਾਰ ਲਈ ਠੀਕ ਨਹੀ। ਖੇਤ ਨੂੰ ਚੰਗੀ ਤਰ੍ਹਾਂ ਵਾਹ ਕੇ ਤਿਆਰ ਕਰੋ।

ਇਹ ਵੀ ਪੜ੍ਹੋ: Patiala News: ਪਟਿਆਲਾ 'ਚ ਲਾਰੈਂਸ ਗੈਂਗ ਦੇ 2 ਸਾਥੀ ਕਾਬੂ, ਵੱਡੀ ਮਾਤਰਾ ਵਿਚ ਹਥਿਆਰ ਬਰਾਮਦ  

ਉੱਤਰੀ ਭਾਰਤ ਵਿਚ ਇਸ ਦੀ ਬਿਜਾਈ ਫ਼ਰਵਰੀ ਦੇ ਅੱਧ ਵਿਚ ਕੀਤੀ ਜਾਂਦੀ ਹੈ। ਉੱਤਰੀ ਪੂਰਬੀ ਅਤੇ ਪਛਮੀ ਭਾਰਤ ਵਿਚ ਬਿਜਾਈ ਨਵੰਬਰ ਤੋਂ ਜਨਵਰੀ ਵਿਚ ਕੀਤੀ ਜਾਂਦੀ ਹੈ। ਖਰਬੂਜ਼ੇ ਨੂੰ ਸਿੱਧਾ ਬੀਜ ਰਾਹੀਂ ਅਤੇ ਪਨੀਰੀ ਲਗਾ ਕੇ ਵੀ ਬੀਜਿਆ ਜਾ ਸਕਦਾ ਹੈ। ਬੀਜਣ ਵਾਲੀ ਕਿਸਮ ਦੇ ਆਧਾਰ ਤੇ 3-4 ਮੀਟਰ ਦੇ ਬੈੱਡ ਤਿਆਰ ਕਰੋ। ਬੈੱਡ ਤੇ ਦੋ ਬੀਜ ਹਰ ਵੱਟ ਤੇ ਬੀਜੋ ਅਤੇ ਵੱਟਾਂ ਦਾ ਫ਼ਾਸਲਾ 60 ਸੈ:ਮੀ: ਹੋਣਾ ਚਾਹੀਦਾ ਹੈ। ਬਿਜਾਈ ਲਈ 1.5 ਸੈ:ਮੀ: ਡੂੰਘੇ ਬੀਜ ਬੀਜੋ। ਜਨਵਰੀ ਦੇ ਅਖ਼ੀਰਲੇ ਹਫ਼ਤੇ ਤੋਂ ਫ਼ਰਵਰੀ ਦੇ ਪਹਿਲੇ ਹਫ਼ਤੇ ਤਕ 100 ਗਜ਼ ਦੀ ਮੋਟਾਈ ਵਾਲੇ 15 ਸੈ:ਮੀ:12 ਸੈ:ਮੀ: ਅਕਾਰ ਦੇ ਪੋਲੀਥੀਨ ਬੈਗ ਵਿਚ ਬੀਜ ਬੀਜਿਆ ਜਾ ਸਕਦਾ ਹੈ। ਪੋਲੀਥੀਨ ਬੈਗ ਵਿਚ ਗਾਂ ਦਾ ਗੋਬਰ ਅਤੇ ਮਿੱਟੀ ਨੂੰ ਇਕੋ ਜਿੰਨੀ ਮਾਤਰਾ ਵਿਚ ਭਰ ਲਵੋ। ਪੌਦੇ ਫ਼ਰਵਰੀ ਦੇ ਅਖ਼ੀਰ ਜਾਂ ਮਾਰਚ ਦੇ ਪਹਿਲੇ ਹਫ਼ਤੇ ਬਿਜਾਈ ਲਈ ਤਿਆਰ ਹੋ ਜਾਂਦੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

25-30 ਦਿਨਾਂ ਦੇ ਪੌਦੇ ਨੂੰ ਪੁੱਟ ਕੇ ਖੇਤ ਵਿਚ ਲਗਾ ਦਿਉ ਅਤੇ ਪੌਦੇ ਖੇਤ ਵਿਚ ਲਗਾਉਣ ਤੋਂ ਤੁਰਤ ਬਾਅਦ ਪਹਿਲਾਂ ਪਾਣੀ ਲਗਾਉਣਾ ਚਾਹੀਦਾ ਹੈ। ਗਰਮੀਆਂ ਦੇ ਮੌਸਮ ਵਿਚ ਹਰ ਹਫ਼ਤੇ ਸਿੰਚਾਈ ਕਰਨੀ ਚਾਹੀਦੀ ਹੈ। ਫ਼ਸਲ ਪੱਕਣ ਦੇ ਸਮੇਂ ਉਦੋਂ ਸਿੰਚਾਈ ਕਰੋ ਜਦੋਂ ਜ਼ਰੂਰਤ ਹੋਵੇ। ਜ਼ਰੂਰਤ ਤੋਂ ਜ਼ਿਆਦਾ ਪਾਣੀ ਨਹੀਂ ਲਗਾਉਣਾ ਚਾਹੀਦਾ। ਸਿੰਚਾਈ ਸਮੇਂ ਖਰਬੂਜ਼ੇ ਦੇ ਫਲ ਤੇ ਪਾਣੀ ਨਹੀਂ ਪੈਣਾ ਚਾਹੀਦਾ। ਭਾਰੀਆਂ ਮਿੱਟੀਆਂ ਵਿਚ ਜ਼ਿਆਦਾ ਸਿੰਚਾਈ ਨਹੀਂ ਕਰਨੀ ਚਾਹੀਦੀ ਕਿਉਂਕਿ ਇਹ ਪੌਦੇ ਨੂੰ ਲੋੜ ਤੋਂ ਜ਼ਿਆਦਾ ਵਧਾ ਦਿੰਦਾ ਹੈ। ਜ਼ਿਆਦਾ ਮਿਠਾਸ ਲਈ ਕਟਾਈ ਤੋਂ 3-6 ਦਿਨ ਪਹਿਲਾਂ ਸਿੰਚਾਈ ਨਹੀਂ ਕਰਨੀ ਚਾਹੀਦੀ।

(For more Punjabi news apart from Cultivation of melons Farming News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement