Uses of Straw: ਪਰਾਲੀ ਨੂੰ ਬਾਗ਼ਾਂ ਵਿਚ ਮਲਚਿੰਗ ਦੇ ਤੌਰ ’ਤੇ ਵੀ ਵਰਤਿਆ ਜਾ ਸਕਦੈ
Published : May 29, 2024, 7:52 am IST
Updated : May 29, 2024, 7:52 am IST
SHARE ARTICLE
Straw can also be used as mulching in gardens
Straw can also be used as mulching in gardens

ਇਸ ਨਾਲ ਜਿਥੇ ਪ੍ਰਦੂਸ਼ਣ ਦੀ ਸਮੱਸਿਆ ਵਧਦੀ ਹੈ ਉੱਥੇ ਜ਼ਮੀਨ ਵਿਚਲੇ ਖ਼ੁਰਾਕੀ ਤੱਤ ਤੇ ਖੇਤੀ ਲਈ ਫ਼ਾਇਦੇਮੰਦ ਸੂਖਮ ਜੀਵਾਣੂੰ ਵੀ ਨਸ਼ਟ ਹੋ ਜਾਂਦੇ ਹਨ।

Uses of Straw: ਪੰਜਾਬ ਵਿਚ ਝੋਨੇ ਦੀ ਵਾਢੀ ਤੋਂ ਬਾਅਦ ਅਗਲੀ ਫ਼ਸਲ ਦੀ ਬਿਜਾਈ ਲਈ ਬਹੁਤ ਥੋੜ੍ਹਾ ਸਮਾਂ ਹੁੰਦਾ ਹੈ। ਇਸ ਲਈ ਜ਼ਿਆਦਾਤਰ ਕਿਸਾਨ ਪਰਾਲੀ ਨੂੰ ਖੇਤ ਵਿਚ ਹੀ ਅੱਗ ਲਾ ਕੇ ਸਾੜ ਦਿੰਦੇ ਹਨ। ਇਸ ਨਾਲ ਜਿਥੇ ਪ੍ਰਦੂਸ਼ਣ ਦੀ ਸਮੱਸਿਆ ਵਧਦੀ ਹੈ ਉੱਥੇ ਜ਼ਮੀਨ ਵਿਚਲੇ ਖ਼ੁਰਾਕੀ ਤੱਤ ਤੇ ਖੇਤੀ ਲਈ ਫ਼ਾਇਦੇਮੰਦ ਸੂਖਮ ਜੀਵਾਣੂੰ ਵੀ ਨਸ਼ਟ ਹੋ ਜਾਂਦੇ ਹਨ।

ਇਕ ਅੰਦਾਜ਼ੇ ਅਨੁਸਾਰ ਧਰਤੀ ਵਿਚੋਂ ਝੋਨੇ ਦੁਆਰਾ ਲਈ ਗਈ 25 ਫ਼ੀ ਸਦੀ ਨਾਈਟਰੋਜਨ ਤੇ ਫ਼ਾਸਫ਼ੋਰਸ, 50 ਫ਼ੀ ਸਦੀ ਗੰਧਕ ਤੇ 75 ਫ਼ੀ ਸਦੀ ਪੋਟਾਸ਼ ਪਰਾਲੀ ਵਿਚ ਹੀ ਰਹਿ ਜਾਂਦੀ ਹੈ। 10 ਕੁਇੰਟਲ ਪਰਾਲੀ ਸਾੜਨ ਨਾਲ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟਰੋਜਨ, 2.3 ਕਿਲੋ ਫ਼ਾਸਫ਼ੋਰਸ, 25 ਕਿਲੋ ਪੋਟਾਸ਼ੀਅਮ ਤੇ 1.2 ਕਿਲੋ ਗੰਧਕ ਦਾ ਨੁਕਸਾਨ ਹੁੰਦਾ ਹੈ। ਬਹੁਤ ਸਾਰੇ ਸੂਝਵਾਨ ਕਿਸਾਨਾਂ ਨੇ ਪਰਾਲੀ ਨੂੰ ਜ਼ਮੀਨ ਵਿਚ ਖਪਾਉਣ ਦੀਆਂ ਤਕਨੀਕਾਂ ਨੂੰ ਅਪਣਾ ਕੇ ਇਸ ਦੀ ਸੁਚੱਜੀ ਸੰਭਾਲ ਵਲ ਠੋਸ ਕਦਮ ਪੁੱਟੇ ਹਨ।

ਇਸ ਤੋਂ ਇਲਾਵਾ ਪਰਾਲੀ ਤੋਂ ਕਈ ਤਰ੍ਹਾਂ ਦੇ ਪਦਾਰਥ ਬਣਾਉਣ ਦੀਆਂ ਤਕਨੀਕਾਂ ਵੀ ਉਪਲਭਧ ਹਨ। ਪਰਾਲੀ ਨੂੰ ਬਾਗ਼ਾਂ ਵਿਚ ਮਲਚਿੰਗ ਦੇ ਤੌਰ ’ਤੇ ਵੀ ਵਰਤਿਆ ਜਾ ਸਕਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਵੱਖ-ਵੱਖ ਫਲਾਂ ਦੇ ਬਾਗ਼ਾਂ ਵਿਚ ਪਰਾਲੀ ਦੀ ਮਲਚਿੰਗ ਲਈ ਸਿਫ਼ਾਰਸ਼ ਕੀਤੀ ਗਈ ਹੈ। ਇਸ ਲਈ ਬਾਗ਼ਾਂ ਵਿਚ ਪਰਾਲੀ ਦੀ ਵਰਤੋਂ ਕਰਨ ਵਾਸਤੇ ਪਰਾਲੀ ਨੂੰ ਇਕੱਠੀ ਕਰ ਕੇ ਸੰਭਾਲ ਲੈਣ ਦਾ ਅਜੇ ਵੀ ਢੁਕਵਾਂ ਸਮਾਂ ਹੈ।

ਬਾਗ਼ਾਂ ਵਿਚ ਜ਼ਿਆਦਾ ਪਾਣੀ ਦੀ ਵਰਤੋਂ ਅਤੇ ਬਰਸਾਤਾਂ ਵੇਲੇ ਨਦੀਨਾਂ ਦੀ ਵੱਡੀ ਸਮੱਸਿਆ ਪੈਦਾ ਹੋ ਜਾਂਦੀ ਹੈ। ਇਹ ਨਦੀਨ ਫਲਦਾਰ ਬੂਟਿਆਂ ਨੂੰ ਪਾਈ ਗਈ ਖ਼ੁਰਾਕ ਤੇ ਪਾਣੀ ਦਾ ਵੱਡਾ ਹਿੱਸਾ ਖਪਤ ਕਰ ਜਾਂਦੇ ਹਨ ਅਤੇ ਕਈ ਬੀਮਾਰੀਆਂ ਤੇ ਕੀੜਿਆਂ ਦੀ ਪਨਾਹਗਾਹ ਵੀ ਬਣਦੇ ਹਨ। ਆਮ ਤੌਰ ’ਤੇ ਬਾਗ਼ਾਂ ਵਿਚ ਨਦੀਨਾਂ ਦੀ ਰੋਕਥਾਮ ਲਈ ਵਹਾਈ ਕੀਤੀ ਜਾਂਦੀ ਹੈ ਜਾਂ ਨਦੀਨ ਨਾਸ਼ਕ ਵਰਤੇ ਜਾਂਦੇ ਹਨ। ਇਸ ਨਾਲ ਬਾਗ਼ਾਂ ਦੀ ਸਾਂਭ-ਸੰਭਾਲ ਤੇ ਲਾਗਤ ਵੱਧ ਜਾਂਦੀ ਹੈ ਤੇ ਕਈ ਵਾਰ ਫਲਦਾਰ ਬੂਟਿਆਂ ਦਾ ਨੁਕਸਾਨ ਵੀ ਹੋ ਜਾਂਦਾ ਹੈ। ਇਸ ਲਈ ਬਾਗ਼ਾਂ ਵਿਚ ਨਦੀਨਾਂ ਦੀ ਸੌਖੀ ਤੇ ਕਿਫ਼ਾਇਤੀ ਢੰਗ ਨਾਲ ਰੋਕਥਾਮ ਕਰਨ ਲਈ ਮਲਚਿੰਗ ਇਕ ਵਧੀਆ ਬਦਲ ਹੈ।

 (For more Punjabi news apart from Straw can also be used as mulching in gardens, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement