ਸੂਬੇ ਵਿੱਚ 169.77 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
Published : Nov 29, 2018, 3:36 pm IST
Updated : Nov 29, 2018, 3:36 pm IST
SHARE ARTICLE
Paddy
Paddy

ਪੰਜਾਬ ਵਿੱਚ 28 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 169.77 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ....

ਚੰਡੀਗੜ੍ਹ (ਸ.ਸ.ਸ) : ਪੰਜਾਬ ਵਿੱਚ 28 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 169.77 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 168.58 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 119168 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸਦੇ ਨਾਲ ਹੀ 168.32 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।

PaddyPaddy

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 5899862 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3877651 ਟਨ ਅਤੇ ਪਨਸਪ ਵੱਲੋਂ 3521953 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1563733 ਮੀਟ੍ਰਿਕ ਟਨ ਅਤੇ 1744812 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 249672 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement