ਰੋਜ਼ਾਨਾ ਵਰਤੋਂ ਲਈ ਘਰ ਵਿਚ ਹੀ ਉਗਾਉ ਹਰੀਆਂ ਸਬਜ਼ੀਆਂ
Published : Jan 30, 2023, 7:50 am IST
Updated : Jan 30, 2023, 10:16 am IST
SHARE ARTICLE
Grow green vegetables at home for daily use
Grow green vegetables at home for daily use

ਜਿਨ੍ਹਾਂ ਕੋਲ ਜ਼ਮੀਨ ਦੀ ਘਾਟ ਹੈ, ਉਹ ਘਰੇਲੂ ਬਗ਼ੀਚੀ ਵਿਚ ਘਰੇਲੂ ਜ਼ਰੂਰਤਾਂ ਲਈ ਸਬਜ਼ੀਆਂ ਦੀ ਪੈਦਾਵਾਰ ਕਰ ਸਕਦੇ ਹਨ।

 

ਸਿਹਤਮੰਦ ਜੀਵਨ ਲਈ ਹਰੀਆਂ ਸਬਜ਼ੀਆਂ ਉਨੀਆਂ ਹੀ ਜ਼ਰੂਰੀ ਹਨ ਜਿੰਨਾ ਬੀਮਾਰ ਹੋਣ ’ਤੇ ਦਵਾਈ ਲੈਣਾ। ਇਹ ਸਬਜ਼ੀਆਂ ਜਿੰਨੀਆਂ ਰਸਾਇਣਕ ਦਵਾਈਆਂ ਅਤੇ ਬੀਮਾਰੀ ਤੋਂ ਰਹਿਤ ਹੋਣਗੀਆਂ, ਓਨੀਆਂ ਹੀ ਚੰਗੀਆਂ ਹਨ। ਜੋ ਲੋਕ ਵਪਾਰਕ ਪੱਧਰ ’ਤੇ ਸਬਜ਼ੀਆਂ ਦੀ ਖੇਤੀ ਨਹੀਂ ਕਰਨਾ ਚਾਹੁੰਦੇ ਜਾਂ ਜਿਨ੍ਹਾਂ ਕੋਲ ਜ਼ਮੀਨ ਦੀ ਘਾਟ ਹੈ, ਉਹ ਘਰੇਲੂ ਬਗ਼ੀਚੀ ਵਿਚ ਘਰੇਲੂ ਜ਼ਰੂਰਤਾਂ ਲਈ ਸਬਜ਼ੀਆਂ ਦੀ ਪੈਦਾਵਾਰ ਕਰ ਸਕਦੇ ਹਨ। ਜੁਲਾਈ ਮਹੀਨੇ ਦੌਰਾਨ ਬੈਂਗਣ, ਮੂਲੀ, ਭਿੰਡੀ, ਕੱਦੂ ਜਾਤੀ ਦੀਆਂ ਸਬਜ਼ੀਆਂ ਵਿਚ ਘੀਆ ਕੱਦੂ, ਘੀਆ ਤੋਰੀ, ਕਰੇਲਾ, ਟੀਂਡਾ, ਰਵਾਂਹ, ਸ਼ਕਰਕੰਦੀ ਆਦਿ ਦੀ ਬਿਜਾਈ ਕੀਤੀ ਜਾ ਸਕਦੀ ਹੈ।

ਬੈਂਗਣ ਦੀ ਫ਼ਸਲ: ਬੈਂਗਣ ਦੀ ਫ਼ਸਲ ਲਈ ਇਕ ਏਕੜ ਦੀ ਪਨੀਰੀ ਤਿਆਰ ਕਰਨ ਵਾਸਤੇ 300-400 ਗ੍ਰਾਮ ਬੀਜ ਨੂੰ 10-15 ਸੈਂਟੀਮੀਟਰ ਉੱਚੀਆਂ ਇਕ ਮਰਲੇ ਦੀਆਂ ਕਿਆਰੀਆਂ ਵਿਚ ਬੀਜੋ। ਬਿਜਾਈ ਤੋਂ ਪਹਿਲਾਂ ਬੀਜ ਨੂੰ 3 ਗ੍ਰਾਮ ਕੈਪਟਾਨ ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸੋਧ ਲਵੋ। ਬੈਂਗਣਾਂ ਵਿਚ ਫਲ ਤੇ ਸ਼ਾਖਾਂ ਦੇ ਗੜੂੰਏ ਦੀ ਰੋਕਥਾਮ ਲਈ 80 ਮਿਲੀਲੀਟਰ ਕੋਰਾਜ਼ਨ 18.5 ਐਸਸੀ ਜਾਂ 80 ਗ੍ਰਾਮ ਪ੍ਰੋਕਲੇਮ 5 ਐਸਜੀ ਨੂੰ 100-125 ਲੀਟਰ ਪਾਣੀ ਵਿਚ ਘੋਲ ਕੇ ਛਿੜਕਾਅ ਕੀਤਾ ਜਾ ਸਕਦਾ ਹੈ।

ਮੂਲੀ ਤੇ ਭਿੰਡੀ ਦੀ ਬਿਜਾਈ: ਮੂਲੀ ਦੀ ਪੂਸਾ ਚੇਤਕੀ ਕਿਸਮ ਇਸ ਮਹੀਨੇ ਵਿਚ ਬਿਜਾਈ ਲਈ ਢੁਕਵੀਂ ਹੈ। ਭਿੰਡੀ 4-6 ਕਿਲੋ ਕੈਪਟਾਨ ਨਾਲ ਸੋਧਿਆ (3 ਗ੍ਰਾਮ ਪ੍ਰਤੀ ਕਿਲੋ ਬੀਜ) ਬੀਜ ਪੰਜਾਬ-8 ਪ੍ਰਤੀ ਏਕੜ ਬੀਜੋ ਅਤੇ ਬਿਜਾਈ ਤੋਂ ਪਹਿਲਾਂ ਬੀਜ ਨੂੰ 24 ਘੰਟੇ ਪਾਣੀ ਵਿਚ ਭਿਉਂ ਦੇਵੋ। ਪੰਜਾਬ ਦੀ ਸੁਹਾਵਣੀ ਕਿਸਮ ਇਸ ਰੁੱਤ ਲਈ ਢੁਕਵੀਂ ਹੈ। 15-20 ਟਨ ਰੂੜੀ ਤੇ 40 ਕਿਲੋ ਯੂਰੀਆ ਪ੍ਰਤੀ ਏਕੜ ਆਮ ਜ਼ਮੀਨਾਂ ਵਿਚ ਬਿਜਾਈ ਵੇਲੇ ਪਾਵੋ। ਯੂਰੀਆ ਦੀ ਦੂਜੀ ਕਿਸ਼ਤ (40 ਕਿਲੋ ਪ੍ਰਤੀ ਏਕੜ) ਪਹਿਲੀ ਤੁੜਾਈ ਉਪਰੰਤ ਪਾਉ।

ਫੁਲ ਗੋਭੀ ਦੀ ਕਾਸ਼ਤ: ਫੁਲ ਗੋਭੀ ਦੀਆਂ ਅਗੇਤੀਆਂ ਢੁਕਵੀਆਂ ਕਿਸਮਾਂ ਦੀ ਪਨੀਰੀ 45&30 ਸੈਂਟੀਮੀਟਰ ਦੀ ਦੂਰੀ ’ਤੇ ਖੇਤ ਵਿਚ ਲਗਾਉ। 40 ਟਨ ਰੂੜੀ, 55 ਕਿਲੋ ਯੂਰੀਆ, 155 ਕਿਲੋ ਸਿੰਗਲ ਸੁਪਰਫਾਸਫੇਟ ਤੇ 40 ਕਿਲੋ ਮਿਊਰੇਟ ਆਫ਼ ਪੋਟਾਸ਼ ਪ੍ਰਤੀ ਏਕੜ ਵਰਤੋ। ਯੂਰੀਆ ਦੀ ਦੂਜੀ ਕਿਸ਼ਤ (55 ਕਿਲੋ ਪ੍ਰਤੀ ਏਕੜ) ਲੁਆਈ ਤੋਂ ਚਾਰ ਹਫ਼ਤੇ ਬਾਅਦ ਪਾਉ।

ਸ਼ਕਰਕੰਦੀ: ਸ਼ਕਰਕੰਦੀ ਦੀ ਕਿਸਮ ਪੀਐਸਪੀ-21 ਦੀਆਂ ਵੇਲਾਂ ਤੋਂ ਬਣਾਈਆਂ ਹੋਈਆਂ 25 ਹਜ਼ਾਰ, 30 ਹਜ਼ਾਰ ਕਟਿੰਗ ਵੱਟਾਂ ’ਤੇ 60 ਸੈਂਟੀਮੀਟਰ ਤੇ ਪੌਦਿਆਂ ਵਿਚਕਾਰ 30 ਸੈਂਟੀਮੀਟਰ ਦੀ ਦੂਰੀ ’ਤੇ ਲਗਾਉ। 10 ਟਨ ਰੂੜੀ ਦੀ ਖਾਦ, 125 ਕਿਲੋ ਕਿਸਾਨ ਖਾਦ, 155 ਕਿਲੋ ਸਿੰਗਲ ਸੁਪਰਫਾਸਫੇਟ ਤੇ 35 ਕਿਲੋ ਮਿਊਰੇਟ ਆਫ਼ ਪੋਟਾਸ਼ ਪ੍ਰਤੀ ਏਕੜ ਵਧੀਆ ਫ਼ਸਲ ਲੈਣ ਲਈ ਪਾਉ।

ਰਵਾਂਹ ਤੇ ਕੱਦੂ ਜਾਤੀ ਦੀਆਂ ਸਬਜ਼ੀਆਂ: ਰਵਾਂਹ 263 ਕਿਸਮ ਦਾ 8-10 ਕਿਲੋ ਬੀਜ ਇਕ ਏਕੜ ਦੀ ਬਿਜਾਈ ਲਈ ਕਤਾਰਾਂ ਵਿਚਕਾਰ 45 ਸੈਂਟੀਮੀਟਰ ਤੇ ਪੌਦਿਆਂ ਵਿਚਕਾਰ 15 ਸੈਂਟੀਮੀਟਰ ਦੀ ਦੂਰੀ ’ਤੇ ਬੀਜੋ। 45 ਕਿਲੋ ਯੂਰੀਆ, 100 ਕਿਲੋ ਸਿੰਗਲ ਸੁਪਰਫਾਸਫੇਟ ਤੇ 16 ਕਿਲੋ ਮਿਊਰੇਟ ਆਫ਼ ਪੋਟਾਸ਼ ਪ੍ਰਤੀ ਏਕੜ ਬਿਜਾਈ ਵੇਲੇ ਪਾਉ। ਕੱਦੂ ਜਾਤੀ ਦੀਆਂ ਸਬਜ਼ੀਆਂ ਵਿਚ ਘੀਆ ਕੱਦੂ, ਘੀਆ ਤੋਰੀ, ਕਰੇਲਾ ਤੇ ਟੀਂਡੇ ਦਾ 2 ਕਿਲੋ ਬੀਜ ਪ੍ਰਤੀ ਏਕੜ ਅਤੇ ਵੰਗੇ ਦਾ ਇਕ ਕਿਲੋ ਬੀਜ ਪ੍ਰਤੀ ਏਕੜ ਵਰਤੋਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement