Punjab News: ਨਕਲੀ ਕੀਟਨਾਸ਼ਕਾਂ ਖ਼ਿਲਾਫ਼ ਖੇਤੀਬਾੜੀ ਵਿਭਾਗ ਨੇ ਕੱਸਿਆ ਸ਼ਿਕੰਜਾ 
Published : Jul 30, 2024, 7:02 am IST
Updated : Jul 30, 2024, 7:02 am IST
SHARE ARTICLE
The Department of Agriculture has cracked down on fake pesticides
The Department of Agriculture has cracked down on fake pesticides

ਮਾਨਸਾ ਵਿੱਚ 8.82 ਕੁਇੰਟਲ ਕੀਟਨਾਸ਼ਕ ਪਾਊਡਰ ਅਤੇ 29 ਲੀਟਰ ਤਰਲ ਕੀਟਨਾਸ਼ਕ ਜ਼ਬਤ ਕੀਤੇ: ਗੁਰਮੀਤ ਸਿੰਘ ਖੁੱਡੀਆਂ

 

* ⁠ਖੇਤੀਬਾੜੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪੰਜਾਬ ਵਿੱਚ ਕੁਆਲਿਟੀ ਕੰਟਰੋਲ ਮੁਹਿੰਮ ਹੋਰ ਤੇਜ਼ ਕਰਨ ਦੇ ਹੁਕਮ, ਕੁਤਾਹੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ 'ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡੂਕੇ ਵਿਖੇ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੁਆਲਿਟੀ ਕੰਟਰੋਲ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਦੀ ਅਗਵਾਈ ਹੇਠ ਟੀਮ ਨੇ ਮੈਸਰਜ਼ ਦੰਦੀਵਾਲ ਬੀਜ ਭੰਡਾਰ, ਝੰਡੂਕੇ ਵਿਖੇ ਛਾਪਾ ਮਾਰ ਕੇ 6 ਲੱਖ ਰੁਪਏ ਦੀ ਕੀਮਤ ਦੇ ਕੁੱਲ 8.82 ਕੁਇੰਟਲ ਕੀਟਨਾਸ਼ਕ ਪਾਊਡਰ ਅਤੇ 29 ਲੀਟਰ ਤਰਲ ਕੀਟਨਾਸ਼ਕ ਜ਼ਬਤ ਕੀਤੇ ਹਨ। ਦੱਸਣਯੋਗ ਹੈ ਕਿ ਕੀਟਨਾਸ਼ਕਾਂ ਦਾ ਜ਼ਬਤ ਕੀਤਾ ਗਿਆ ਸਟਾਕ ਮੈਸਰਜ਼ ਵੁੱਡਲੈਂਡ ਕ੍ਰੌਪ ਸਾਇੰਸ, ਮਾਰਸ਼ ਫਰਟੀਚੈਮ ਲਿਮਟਿਡ (ਮਾਰਕੀਟਿੰਗ) ਅਤੇ ਮਾਡਰਨ ਕ੍ਰੌਪ ਸਾਇੰਸ, ਕੈਨੇਸੀਆ ਕ੍ਰੌਪ ਕੈਮੀਕਲ ਪ੍ਰਾਈਵੇਟ ਲਿਮਟਿਡ ਅਤੇ ਕ੍ਰੋਪਵੈਲ ਐਗਰੋ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਦਾ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕੀਟਨਾਸ਼ਕ ਐਕਟ 1968 ਅਤੇ ਨਿਯਮ 1971 ਦੇ ਤਹਿਤ ਵੱਖ-ਵੱਖ ਕੀਟਨਾਸ਼ਕਾਂ ਦੇ ਕੁੱਲ 6 ਨਮੂਨੇ ਵੀ ਲਏ ਗਏ ਹਨ ਅਤੇ ਵਿਭਾਗ ਨੇ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਹਾਲ ਹੀ ਵਿੱਚ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ ਗ਼ੈਰ-ਮਿਆਰੀ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ ਕੀਤੇ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਸੂਬੇ ਭਰ ਵਿੱਚ ਕੁਆਲਿਟੀ ਕੰਟਰੋਲ ਮੁਹਿੰਮ ਚਲਾਈ ਹੈ ਅਤੇ ਵਿੱਤੀ ਸਾਲ 2024-25 ਦੌਰਾਨ ਕੀਟਨਾਸ਼ਕਾਂ ਦੇ 4500 ਨਮੂਨਿਆਂ ਦੀ ਜਾਂਚ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ 1009 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 18 ਗੈਰ-ਕਾਨੂੰਨੀ (ਮਿਸਬ੍ਰਾਂਡਿਡ) ਪਾਏ ਗਏ ਹਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੈਂਪਲਿੰਗ ਲਗਾਤਾਰ ਕੀਤੀ ਜਾ ਰਹੀ ਹੈ। ਖੇਤੀਬਾੜੀ ਵਿਭਾਗ ਨੇ 18 ਜੁਲਾਈ, 2024 ਨੂੰ ਬਠਿੰਡਾ ਤੋਂ 1200 ਲੀਟਰ ਕੀਟਨਾਸ਼ਕ ਜ਼ਬਤ ਕੀਤੇ ਸਨ। ਉਨ੍ਹਾਂ ਦੱਸਿਆ ਕਿ ਕੀਟਨਾਸ਼ਕਾਂ ਦਾ ਜ਼ਬਤ ਕੀਤਾ ਗਿਆ ਸਟਾਕ ਮੈਸਰਜ਼ ਵੁੱਡਲੈਂਡ ਐਗਰੀਟੇਕ ਇੰਡੀਆ (ਐਚਆਰ), ਕੈਥਲ ਦੁਆਰਾ ਤਿਆਰ ਕੀਤਾ ਗਿਆ ਸੀ, ਜਿਸ ਨੂੰ ਸੂਬੇ ਵਿੱਚ ਕੀਟਨਾਸ਼ਕਾਂ ਦੀ ਵਿਕਰੀ ਸਬੰਧੀ ਢੁਕਵਾਂ ਲਾਇਸੰਸ ਪ੍ਰਾਪਤ ਕੀਤੇ ਬਿਨਾਂ ਹੀ ਬਠਿੰਡਾ ਦੇ ਇੱਕ ਪਿੰਡ ਵਿੱਚ ਡਿਲਿਵਰ ਕੀਤਾ ਜਾਣਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ।

ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਨੂੰ ਘਟੀਆ ਦਰਜੇ ਦੀਆਂ/ਨਕਲੀ ਖਾਦਾਂ ਜਾਂ ਕਿਸੇ ਹੋਰ ਖੇਤੀ ਉਤਪਾਦ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਹ ਪਹਿਲ ਦੇ ਆਧਾਰ 'ਤੇ ਬਣਦੀ ਕਾਰਵਾਈ ਯਕੀਨੀ ਬਣਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

Canada ਦਾ ਜਹਾਜ਼ ਚੜਨ ਹੀ ਲੱਗਿਆ ਸੀ Drug Dealer, Punjab Police ਨੇ ਫੜ ਲਿਆ Delhi Airport ਤੋਂ

16 Sep 2024 9:13 AM

ਜੇਲ੍ਹ 'ਚੋਂ ਬਾਹਰ ਆਉਣ ਮਗਰੋਂ CM Arvind Kejriwal ਦੀ ਧਮਾਕੇਦਾਰ Speech, ਸਟੇਜ ਤੋਂ ਲਲਕਾਰੇ ਵਿਰੋਧੀ

15 Sep 2024 12:12 PM

ਜੇਲ੍ਹ 'ਚੋਂ ਬਾਹਰ ਆਉਣ ਮਗਰੋਂ CM Arvind Kejriwal ਦੀ ਧਮਾਕੇਦਾਰ Speech, ਸਟੇਜ ਤੋਂ ਲਲਕਾਰੇ ਵਿਰੋਧੀ

15 Sep 2024 12:10 PM

ਕੌਣ ਸਿਰਜ ਰਿਹਾ ਸਿੱਖਾਂ ਖਿਲਾਫ਼ ਬਿਰਤਾਂਤ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦੇ ਕੀ ਮਾਇਨੇ ?

14 Sep 2024 10:25 AM

'GYM ਜਾਣ ਵਾਲੇ 90% ਮਰਦ ਹੁੰਦੇ..

13 Sep 2024 5:58 PM
Advertisement