ਨੌਜਵਾਨ ਕਿਸਾਨਾਂ ਨੂੰ ਆਨਲਾਈਨ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਕਰਵਾਇਆ
Published : Oct 30, 2020, 6:33 pm IST
Updated : Oct 30, 2020, 6:33 pm IST
SHARE ARTICLE
Skill Development Training Course
Skill Development Training Course

ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਦਿੱਤੀ ਸਲਾਹ

ਲੁਧਿਆਣਾ:ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਜਸਕਰਨ ਸਿੰਘ ਮਾਹਲ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਆਨਲਾਈਨ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ” ਕਰਵਾਇਆ ਗਿਆ। ਇਸ ਤਿਮਾਹੀ ਸਿਖਲਾਈ ਕੋਰਸ ਵਿੱਚ ਲਗਭਗ 48 ਸਿਖਆਰਥੀਆਂ ਨੇ ਭਾਗ ਲਿਆ।

photoSkill Development Training Course

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਤੇਜਿੰਦਰ ਸਿੰਘ ਰਿਆੜ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਹ ਸਿਖਲਾਈ ਕੋਰਸ ਮਿਤੀ ਅਗਸਤ 03, 2020 ਨੂੰ ਸ਼ੁਰੂ ਹੋਇਆ ਜੋ ਕਿ ਅੱਜ ਮਿਤੀ ਅਕਤੂਬਰ 30, 2020 ਤੱਕ ਲਗਾਇਆ ਗਿਆ। ਉਹਨਾਂ ਨੇ ਆਨਲਾਈਨ ਹੋਏ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਖਿਆਰਥੀ ਆਪਣੇ ਕਿੱਤੇ ਵਿੱਚ ਕਿਵੇਂ ਨਵਾਂਪਣ ਲਿਆ ਕੇ ਖੇਤੀਬਾੜੀ ਕਿੱਤੇ ਨੂੰ ਉਚਾਈਆਂ ਤੇ ਪਹੁੰਚਾਉਣ, ਆਪਣੀ ਆਮਦਨੀ ਵਿੱਚ ਖੇਤੀਬਾੜੀ ਤਰੀਕਿਆਂ ਦੇ ਕਿਹੜੇ-ਕਿਹੜੇ ਤਰੀਕੇ ਵਰਤ ਕੇ ਵਾਧਾ ਕਰਨ, ਚਾਦਰ ਦੇਖ ਕੇ ਪੈਰ ਪਸਾਰੋ ਇਸ ਬਾਰੇ ਵਿਚਾਰ ਸਾਂਝੇ ਕੀਤੇ। 

photoSkill Development Training Course

ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਸਿਖਿਆਰਥੀਆਂ ਦੇ ਰੂਬਰੂ ਹੋਏ  ਡਾ. ਜਸਕਰਨ ਸਿੰਘ ਮਾਹਲ, ਨਿਰਦੇਸ਼ਕ ਪਸਾਰ ਸਿੱਖਿਆ ਨੇ ਸਿਖਿਆਰਥੀਆਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਇਸ ਕੋਰਸ ਦੀ ਮਹਤੱਤਾ ਬਾਰੇ ਦੱਸਦੇ ਹੋਏ ਸਿਖਿਆਰਥੀਆਂ ਨੂੰ ਖੇਤੀਬਾੜੀ ਨਾਲ ਸੰਬੰਧਿਤ ਹੁਨਰ ਵਿਕਾਸ ਦੇ ਕੋਰਸਾਂ ਨੂੰ ਤਰਜੀਹ ਦੇਣ ਲਈ ਕਿਹਾ। ਡਾ. ਮਾਹਲ ਨੇ ਸੰਬੋਧਨ ਕਰਦਿਆਂ ਹੋਇਆਂ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੂੰ ਯੂਨੀਵਰਸਿਟੀ ਦੇ ਸਾਹਿਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਹਨਾਂ ਦੱਸਿਆ ਕਿ ਸਫ਼ਲ ਕਿਸਾਨਾਂ ਦੇ ਤਜੁਰਬਿਆਂ ਨੂੰ ਆਪਣੇ ਕਿੱਤੇ ਵਿੱਚ ਅਪਣਾ ਕੇ ਤੁਸੀਂ ਵੀ ਸਫ਼ਲਤਾ ਨੂੰ ਛੂਹ ਸਕਦੇ ਹੋ। 

photoSkill Development Training Course

ਡਾ. ਰੁਪਿੰਦਰ ਕੌਰ, ਕੋਰਸ ਕੋਆਰਡੀਨੇਟਰ ਨੇ ਇਸ ਕੋਰਸ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਕੋਰਸ ਸਮਾਪਤੀ ਦੀ ਅੰਤਿਮ ਰਿਪੋਰਟ ਵੀ ਸਾਰਿਆਂ ਨਾਲ ਸਾਂਝੀ ਕੀਤੀ। ਇਸ ਤਿਮਾਹੀ ਸਿਖਲਾਈ ਕੋਰਸ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਸ਼ਾ ਮਾਹਿਰਾਂ ਨੇ ਭਰਪੂਰ ਜਾਣਕਾਰੀ ਸਾਂਝੀ ਕੀਤੀ। ਇਸ ਕੋਰਸ ਵਿੱਚ ਮੈਡਮ ਭੁਪਿੰਦਰ ਕੌਰ, ਮੈਡਮ ਕੰਵਲਜੀਤ ਕੌਰ, ਗੁਰਪ੍ਰਤਾਪ ਸਿੰਘ, ਆਸ਼ੀਸ਼ ਸ਼ਰਮਾ ਅਤੇ ਕਰਨਬੀਰ ਸਿੰਘ ਨੇ ਕੋਰਸ ਸੰਬੰਧੀ ਤਕਨੀਕੀ ਸਹਾਇਤਾ ਕੀਤੀ ।

photoSkill Development Training Course

ਇਸ ਮੌਕੇ ਤੇ ਡਾ. ਲਵਲੀਸ਼ ਗਰਗ ਨੇ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੂੰ ਮਿੱਟੀ ਦੀ ਪਰਖ ਕਿੰਝ ਅਤੇ ਕਿੱਥੋਂ ਕਰਵਾਈ ਜਾਵੇ ਅਤੇ ਯੂਨੀਵਰਸਿਟੀ ਤੋਂ ਇਲਾਵਾ ਹੋਰ ਕਿੱਥੋਂ ਮਿੱਟੀ ਦੀ ਪਰਖ ਕਰਵਾਈ ਜਾ ਸਕਦੀ ਹੈ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਡਾ. ਲਵਲੀਸ਼ ਗਰਗ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ। 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement