ਮੁਰਗੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਲਈ ਬਹੁਤ ਥੋੜੀ ਜ਼ਮੀਨ ਦੀ ਲੋੜ ਹੁੰਦੀ
Published : Dec 31, 2022, 12:03 pm IST
Updated : Dec 31, 2022, 12:04 pm IST
SHARE ARTICLE
Very little land is required to start a poultry farming business
Very little land is required to start a poultry farming business

ਦੂਜੇ ਧੰਦਿਆਂ ਦੇ ਮੁਕਾਬਲੇ ਮੁਰਗੀ ਪਾਲਣ ਦਾ ਧੰਦਾ ਇਕ ਆਮ ਕਿਸਾਨ ਲਈ ਵਧੇਰੇ ਲਾਹੇਵੰਦ ਹੈ

 

ਦੂਜੇ ਧੰਦਿਆਂ ਦੇ ਮੁਕਾਬਲੇ ਮੁਰਗੀ ਪਾਲਣ ਦਾ ਧੰਦਾ ਇਕ ਆਮ ਕਿਸਾਨ ਲਈ ਵਧੇਰੇ ਲਾਹੇਵੰਦ ਹੈ ਅਤੇ ਇਸ ਸਹਾਇਕ ਧੰਦੇ ਤੋਂ ਜਲਦੀ ਅਤੇ ਇਕਸਾਰ ਆਮਦਨ ਪ੍ਰਾਪਤ ਕੀਤੀ ਜਾ ਸਕਦੀ ਹੈ। ਬਾਇਲਰ 6-8 ਹਫ਼ਤੇ ਤੱਕ ਮੰਡੀਕਰਨ ਲਈ ਤਿਆਰ ਹੋ ਜਾਂਦੇ ਹਨ ਅਤੇ ਮੁਰਗੀਆਂ 20 ਹਫ਼ਤੇ ਦੀ ਉਮਰ 'ਤੇ ਆਂਡੇ ਦੇਣੇ ਸ਼ੁਰੂ ਕਰ ਦਿੰਦੀਆਂ ਹਨ।

ਮੁਰਗੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਲਈ ਬਹੁਤ ਥੋੜੀ ਜ਼ਮੀਨ ਦੀ ਲੋੜ ਹੁੰਦੀ ਹੈ ਅਤੇ ਇਸ ਕਿੱਤੇ ਤੋਂ ਸਾਰੇ ਪਰਿਵਾਰ ਨੂੰ ਹੀ ਰੁਜ਼ਗਾਰ ਮਿਲ ਜਾਂਦਾ ਹੈ। ਮੁਰਗੀ ਪਾਲਣ ਕਿੱਤੇ ਸਬੰਧੀ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਅਰਵਿੰਦ ਸ਼ਰਮਾ ਨੇ ਦੱਸਿਆ ਕਿ ਕਿਸਾਨ ਭਰਾ ਇਸ ਧੰਦੇ ਨੂੰ ਬਹੁਤ ਆਸਾਨੀ ਨਾਲ ਖੇਤੀਬਾੜੀ ਦੇ ਨਾਲ ਸ਼ੁਰੂ ਕਰਕੇ ਅਪਣੀ ਆਮਦਨ 'ਚ ਚੋਖਾ ਵਾਧਾ ਕਰ ਸਕਦੇ ਹਨ।


ਮੁਰਗੀ ਪਾਲਣ ਦਾ ਧੰਦਾ ਕਿਵੇਂ ਕਰੀਏ : ਡਿਪਟੀ ਡਾਇਰੈਕਟਰ ਡਾ. ਸ਼ਰਮਾ ਨੇ ਦੱਸਿਆ ਕਿ ਮੁਰਗੀ ਪਾਲਣ ਦਾ ਕੰਮ ਮਾਸ ਵਾਲੇ ਪੰਛੀ (ਬਾਇਲਰ) ਅਤੇ ਆਂਡੇ ਦੇਣ ਵਾਲੀਆਂ ਮੁਰਗੀਆਂ (ਲੇਬਰ) ਨਾਲ ਕੀਤਾ ਜਾ ਸਕਦਾ ਹੈ। ਇਕ ਦਿਨ ਦੇ ਚੂਚੇ ਕਿਸੇ ਭਰੋਸੇ ਵਾਲੀ ਜਗ੍ਹਾ ਤੋਂ ਖਰੀਦਣ ਉਪਰੰਤ ਵੈਕਸੀਨੇਸ਼ਨ, ਚੁੰਝ ਕੱਢਣ ਅਤੇ ਸੈਕਸਿੰਗ ਕਰਨ ਉਪਰੰਤ, ਫਾਰਮ 'ਤੇ ਲਿਆਂਦੇ ਜਾਂਦੇ ਹਨ, ਜੋ ਕਿ 6-8 ਹਫ਼ਤੇ ਬਰੂਡਰ ਹੇਠ ਰੱਖੇ ਜਾਂਦੇ ਹਨ, ਜਿਸ ਦਾ ਪਹਿਲੇ ਹਫ਼ਤੇ ਤਾਪਮਾਨ 90-95 ਡਿਗਰੀ ਰੱਖਿਆ ਜਾਂਦਾ ਹੈ ਅਤੇ ਲਗਾਤਾਰ 5 ਡਿਗਰੀ ਘਟਾ ਦਿੱਤਾ ਜਾਂਦਾ ਹੈ।

ਅੰਡੇ ਦੇਣ ਵਾਲੇ ਜਾਨਵਰ 250-260 ਅੰਡੇ ਇਕ ਸਾਲ ਵਿਚ ਦਿੰਦੇ ਹਨ, ਜਿਨ੍ਹਾਂ ਦਾ ਔਸਤਨ ਭਾਰ 54-56 ਗਰਾਮ ਹੁੰਦਾ ਹੈ। ਮਾਸ ਵਾਸਤੇ ਜਾਨਵਰ 6-8 ਹਫਤੇ ਤੋਂ ਤਿਆਰ ਹੋ ਜਾਂਦੇ ਹਨ, 6 ਹਫ਼ਤੇ ਦੇ ਔਸਤਨ 1250-1350 ਗ੍ਰਾਮ ਅਤੇ 8 ਹਫ਼ਤੇ 1.5 ਤੋਂ 2.0 ਕਿੱਲੋ ਹੋ ਜਾਂਦਾ ਹੈ, ਜਿਸ ਤੋਂ 700-750 ਗ੍ਰਾਮ ਕਿੱਲੋ ਖਾਣ ਯੋਗ ਮੀਟ ਮਿਲਦਾ ਹੈ। ਮੀਟ ਵਾਲਾ ਮੁਰਗਾ ਦੋ ਕਿੱਲੋ ਖ਼ੁਰਾਕ ਖਾ ਕੇ ਇਕ ਕਿੱਲੋ ਦਾ ਹੋ ਜਾਂਦਾ ਹੈ ਅਤੇ ਆਂਡੇ ਦੇਣ ਵਾਲੀਆਂ ਮੁਰਗੀਆਂ ਤਿੰਨ ਕਿੱਲੋ ਖ਼ੁਰਾਕ ਤੋਂ ਇਕ ਕਿਲੋ ਆਂਡੇ ਦਿੰਦੀਆਂ ਹਨ, ਜਿਸ ਵਿਚ 80 ਫ਼ੀਸਦੀ ਹਿੱਸਾ ਖਾਣਯੋਗ ਹੁੰਦਾ ਹੈ।

ਮੁਰਗੇ-ਮੁਰਗੀਆਂ ਦੀ ਖ਼ੁਰਾਕ ਵਿਚ ਝੋਨੇ ਦੀ ਫੱਕ, ਖਲ ਅਤੇ ਮੀਟ ਆਦਿ ਵਸਤਾਂ ਦਾ ਵਧੇਰੇ ਇਸਤੇਮਾਲ ਹੁੰਦਾ ਹੈ। ਮੁਰਗੀਖ਼ਾਨੇ ਦਾ ਕੂੜਾ ਕਰਕਟ ਅਤੇ ਬਿੱਠਾਂ ਬਹੁਤ ਵਧੀਆ ਖ਼ਾਦ ਬਣਾਉਂਦੀਆਂ ਹਨ। ਇਸ ਵਿਚ 2 ਫ਼ੀਸਦੀ ਨਾਈਟ੍ਰੋਜਨ, 1.5 ਫ਼ੀਸਦੀ ਫਾਸਫੋਰਸ, 1.5 ਫ਼ੀਸਦੀ ਪੋਟਾਸ਼ ਬਹੁਤ ਸਾਰੇ ਲਘੂ ਤੱਤ ਅਤੇ ਵੱਡਮੁੱਲਾ ਆਰਗੈਨਿਕ ਪਦਾਰਥ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਖ਼ਾਦ ਨਾਲ ਫ਼ਸਲਾਂ ਦੇ ਉਤਪਾਦਨ 'ਚ ਵੀ ਚੋਖਾ ਵਾਧਾ ਹੁੰਦਾ ਹੈ।

ਡਾ. ਸ਼ਰਮਾ ਨੇ ਕਿਹਾ ਕਿ ਮੁਰਗੀ ਪਾਲਣ ਦਾ ਧੰਦਾ ਸ਼ੁਰੂ ਕਰਨ ਵਾਲੇ ਉੱਦਮੀ ਕਿਸਾਨਾਂ ਨੂੰ ਸਰਕਾਰ ਵਲੋਂ ਘੱਟ ਵਿਆਜ ਦਰਾਂ 'ਤੇ ਕਰਜ਼ੇ ਮੁਹੱਈਆ ਕਰਾਏ ਜਾਂਦੇ ਹਨ ਅਤੇ ਇਸ ਕਰਜ਼ੇ 'ਤੇ ਸਰਕਾਰ ਵੱਲੋਂ ਸਬਸਿਡੀ ਵੀ ਦਿਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁਰਗੀ ਪਾਲਣ ਦੇ ਧੰਦੇ ਤੋਂ ਕਿਸਾਨ ਵੀਰ ਫਾਇਦਾ ਉਠਾ ਸਕਦੇ ਹਨ ਅਤੇ ਇਸ ਸਬੰਧੀ ਵਧੇਰੇ ਤਕਨੀਕੀ ਜਾਣਕਾਰੀ ਲਈ ਪਸ਼ੂ ਪਾਲਣ ਵਿਭਾਗ ਦੇ ਦਫ਼ਤਰ ਸੰਪਰਕ ਕੀਤਾ ਜਾ ਸਕਦਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement