ਸਕੂਲ 'ਚ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ
Published : Jul 20, 2017, 5:34 pm IST
Updated : Jul 20, 2017, 12:04 pm IST
SHARE ARTICLE

ਨਵੀਂ ਦਿੱਲੀ, 20 ਜੁਲਾਈ (ਸੁਖਰਾਜ ਸਿੰਘ): ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵਿਖੇ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ। ਸਕੁਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਸਹਿਜ ਪਾਠ ਕਰਕੇ ਸਮਾਪਤੀ ਕੀਤੀ।

ਨਵੀਂ ਦਿੱਲੀ, 20 ਜੁਲਾਈ (ਸੁਖਰਾਜ ਸਿੰਘ): ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵਿਖੇ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ। ਸਕੁਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਸਹਿਜ ਪਾਠ ਕਰਕੇ ਸਮਾਪਤੀ ਕੀਤੀ। ਉਪਰੰਤ ਪ੍ਰਾਇਮਰੀ, ਮਿਡਲ ਤੇ ਸੀਨੀਅਰ ਵਿਦਿਆਰਥੀਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਗਾਇਨ ਕਰਕੇ ਅਪਣਾ ਅਕੀਦਾ ਪੇਸ਼ ਕੀਤਾ।
ਸਕੂਲ ਵਿਖੇ ਗੁਰਪੁਰਬ ਨੂੰ ਸਮਰਪਤ ਵਿਸ਼ੇਸ਼ ਸਮਾਗਮ ਵਿਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ 52 ਵੀਂ ਸਥਾਪਨਾ ਵਰ੍ਹੇ ਗੰਢ ਨੂੰ ਮਣਾਉਂਦੇ ਹੋਏ ਵਧਾਈ ਦਿਤੀ ਤੇ ਸੰਖੇਪ ਇਤਿਹਾਸ ਸਾਂਝਾ ਕੀਤਾ। ਇਸ ਪ੍ਰੋਗਰਾਮ 'ਚ ਸਕੂਲ ਦੇ ਵਿਦਿਆਰਥੀਆਂ, ਸਟਾਫ ਤੇ ਪ੍ਰਬੰਧਕਾਂ ਦੇ ਨਾਲ-ਨਾਲ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸਾਬਕਾ ਮੰਤਰੀ ਬਲਵੰਤ ਸਿੰਘ ਰਾਮੁਵਾਲੀਆ ਤੇ ਸਕੂਲ ਦੇ ਚੇਅਰਮੈਨ ਬਲਬੀਰ ਸਿੰਘ ਕੋਹਲੀ ਤੇ ਮੈਨੇਜਰ ਕੁਲਮੋਹਨ ਸਿੰਘ ਤੇ ਹੋਰ ਪਤਵੰਤੇ ਸੱਜਣਾਂ ਨੇ ਹਾਜ਼ਰੀ ਲਗਵਾਈ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਸਰਦਾਰਨੀ ਦਵਿੰਦਰਜੀਤ ਕੌਰ ਢੀਂਗਰਾ ਨੇ ਗੁਰਪੁਰਬ ਦੀ ਵਧਾਈ ਸਾਂਝੀ ਕਰਦਿਆਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀ ਜੀਵਨੀ ਬÂਰੇ ਜਾਣੂ ਕਰਵਾਇਆ। ਚੇਅਰਮੈਨ ਸ. ਕੋਹਲੀ ਨੇ ਪਤਵੰਤੇ ਸੱਜਣਾਂ ਨੂੰ ਜੀ ਆਇਆ ਨੂੰ ਆਖਿਆ।
ਇਸ ਮੌਕੇ ਤੇ ਸ. ਜੀ.ਕੇ., ਸ. ਸਿਰਸਾ, ਸ. ਕਾਲਕਾ ਤੇ ਕੁਲਮੋਹਨ ਸਿੰਘ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ ਅਤੇ ਸ. ਰਾਮੁਵਾਲੀਆ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਨੇਹੇ ਤੇ ਤੁਰਦੇ ਹੋਏ ਮਿੱਠ ਬੋਲੜੇ ਤੇ ਨਿਮਰਤਾ ਦੇ ਗੁਣਾਂ ਦੇ ਧਾਰਨੀ ਬਣ ਕੇ ਜੀਵਨ ਵਿੱਚ ਉੱਚਾਈਆਂ ਹਾਸਲ ਕਰਨ ਲਈ ਕਿਹਾ। ਮਿੱਤਰ ਪਿਆਰੇ ਗੱਰੁਪ ਦੇ ਵਿਦਿਆਰਥੀਆਂ ਨੇ ਸਕੂਲ ਦੇ ਸਥਾਪਨਾ ਦਿਵਸ ਦੇ ਮੌਕੇ 'ਤੇ ਇਕ ਯਾਦਗਾਰੀ ਚਿੰਨ੍ਹ ਅਤੇ ਗੁਲਦਸਤਾ ਸਕੂਲ ਪ੍ਰਬੰਧਕਾਂ ਨੂੰ ਭੇਂਟ ਕੀਤਾ।

Location: India, Haryana

SHARE ARTICLE
Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement