
ਨਵੀਂ ਦਿੱਲੀ, 18 ਅਗੱਸਤ (ਸੁਖਰਾਜ ਸਿੰਘ): ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਹਰੀ ਨਗਰ ਵਿਖੇ ਅਜਾਦੀ ਦਿਹਾੜਾ ਮਨਾਇਆ ਗਿਆ।
ਨਵੀਂ ਦਿੱਲੀ, 18 ਅਗੱਸਤ (ਸੁਖਰਾਜ ਸਿੰਘ): ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਹਰੀ ਨਗਰ ਵਿਖੇ ਅਜਾਦੀ ਦਿਹਾੜਾ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਸਕੂਲ ਦੇ ਚੇਅਰਮੈਨ ਜਥੇਦਾਰ ਅਵਤਾਰ ਸਿੰਘ ਹਿੱਤ, ਡਾਇਰੈਕਟਰ ਬੀਬੀ ਰਣਜੀਤ ਕੌਰ, ਪ੍ਰਿੰਸੀਪਲ ਸੁਖਦੀਪ ਸਿੰਘ, ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰੋਮਿੰਦਰ ਸਿੰਘ ਸਵੀਟਾ, ਜਸਪਾਲ ਸਿੰਘ ਸੋਹਲਕਰ ਆਦਿ ਪਤਵੰਤਿਆਂ ਸਮੇਤ ਸਮੂਹ ਸਟਾਫ ਮੌਜੂਦ ਸੀ। ਇਸ ਅਜ਼ਾਦੀ ਦਿਹਾੜੇ ਪ੍ਰੋਗਰਾਮ ਦੀ ਅਰੰਭਤਾ ਬੱਚਿਆਂ ਵਲੋਂ ਗੁਰਬਾਣੀ ਕੀਰਤਨ ਗਾਇਨ ਕਰਕੇ ਕੀਤੀ ਗਈ।
ਉਪਰੰਤ ਆਏ ਪਤਵੰਤਿਆਂ ਨੇ ਸਾਂਝੇ ਤੌਰ 'ਤੇ ਤਿਰੰਗਾ ਝੰਡਾ ਲਹਿਰਾ ਕੇ ਸਲਾਮੀ ਪੇਸ਼ ਕੀਤੀ। ਇਸ ਮੌਕੇ ਵੱਖ-ਵੱਖ ਪੋਸ਼ਾਕਾਂ ਵਿਚ ਸਜੇ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਨੇ ਦੇਸ਼ ਭਗਤੀ 'ਚ ਰੰਗੇ ਗੀਤਾਂ, ਕਵਿਤਾਵਾਂ ਰਾਹੀਂ ਦੇਸ਼ ਦੀ ਆਜ਼ਾਦੀ ਵਿਚ ਕੁਰਬਾਨ ਹੋਣ ਵਾਲੇ ਸੂਰਬੀਰਾਂ ਨੂੰ ਯਾਦ ਕੀਤਾ।
ਪ੍ਰੋਗਰਾਮ ਦੇ ਅੰਤ ਵਿਚ ਪ੍ਰਿੰਸੀਪਲ ਸੁਖਦੀਪ ਸਿੰਘ ਨੇ ਆਏ ਪਤਵਮਤੇ ਸਜਣਾਂ ਦਾ ਧੰਨਵਾਦ ਕਰਦੇ ਹੋਏ ਅਜਾਦੀ ਦਿਵਸ ਦੀ ਵਧਾਈ ਦਿਤੀ ਤੇ ਬੱਚਿਆਂ ਨੂੰ ਇਹੋ-ਜਿਹੋ ਪ੍ਰੋਗਰਾਮਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।