25 ਜਨਵਰੀ ਨੂੰ ਹੋਣ ਵਾਲੇ ਡੇਰਾ ਸਿਰਸਾ ਦੇ ਸਮਾਗਮ 'ਤੇ ਲੱਗੀ ਰੋਕ
Published : Jan 17, 2018, 1:52 pm IST
Updated : Jan 17, 2018, 8:22 am IST
SHARE ARTICLE

ਪੁਲਿਸ ਨੇ ਡੇਰਾ ਸਿਰਸਾ ਦੇ ਹੈੱਡਕੁਆਟਰ ਦੇ ਬਾਹਰ ਕੋਈ ਵੀ ਸਮਾਗਮ ਨਾ ਕਰਵਾਏ ਜਾਣ ਦੇ ਨੋਟਿਸ ਚਿਪਕਾ ਦਿੱਤੇ ਹਨ। ਇਸ ਦੇ ਨਾਲ 25 ਜਨਵਰੀ ਨੂੰ ਸ਼ਾਹ ਸਤਨਾਮ ਸਿੰਘ ਦੇ ਜਨਮ ਦਿਹਾੜੇ ਮੌਕੇ ਹੋਣ ਵਾਲੇ ਸਮਾਗਮ ‘ਤੇ ਸਵਾਲੀਆ ਚਿੰਨ੍ਹ ਲੱਗ ਗਿਆ ਹੈ।
ਹਾਲਾਂਕਿ, ਨੋਟਿਸ ਵਿੱਚ ਇਹ ਲਿਖਿਆ ਹੈ ਕਿ ਪ੍ਰਸ਼ਾਸਨ ਦੀ ਇਜਾਜ਼ਤ ਲੈ ਕੇ ਕਿਸੇ ਕਿਸਮ ਦਾ ਸਮਾਗਮ ਕੀਤਾ ਜਾ ਸਕਦਾ ਹੈ। 


ਥਾਣਾ ਸਦਰ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ 25 ਜਨਵਰੀ ਨੂੰ ਸ਼ਾਹ ਸਤਨਾਮ ਦੇ ਜਨਮ ਦਿਨ ਮੌਕੇ ਹੋਣ ਵਾਲੇ ਸਮਾਗਮ ਵਿੱਚ ਕਾਫੀ ਲੋਕਾਂ ਦੇ ਆਉਣ ਦੀ ਆਸ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਿਰਸਾ ਵਿੱਚ ਭੀੜ ਨੇ ਕਾਫੀ ਭੰਨ-ਤੋੜ ਕੀਤੀ ਸੀ ਸੋ ਇਸ ਲਈ ਬਗ਼ੈਰ ਇਜਾਜ਼ਤ ਕੀਤੇ ਸਮਾਗਮ ‘ਤੇ ਪੁਲਿਸ ਕਾਰਵਾਈ ਕਰੇਗੀ।


ਉਧਰ ਡੇਰੇ ਵਿੱਚ ਇਸ ਸਮਾਗਮ ਦੀਆਂ ਤਿਆਰੀਆਂ ਗੁਪਤ ਤਰੀਕੇ ਨਾਲ ਜਾਰੀ ਹਨ। ਇਸ ‘ਤੇ ਪੁਲਿਸ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਪੁਲਿਸ ਨੂੰ ਕਿਸੇ ਮੰਦਭਾਗੀ ਘਟਨਾ ਦਾ ਖ਼ਦਸ਼ਾ ਹੈ। ਇਸ ਲਈ ਬਗ਼ੈਰ ਇਜਾਜ਼ਤ ਤੋਂ ਕਿਸੇ ਵੀ ਸਮਾਗਮ ‘ਤੇ ਰੋਕ ਲਾ ਦਿੱਤੀ ਹੈ।ਡੇਰਾ ਹੈੱਡਕੁਆਟਰ ਵਿੱਚ ਨਵੰਬਰ ਮਹੀਨੇ ਤੋਂ ਨਾਮ ਚਰਚਾ ਕੀਤੀ ਜਾ ਰਹੀ ਹੈ। 


ਜੇਲ੍ਹ ਜਾਣ ਤੋਂ ਬਾਅਦ ਡੇਰਾ ਮੁਖੀ ਦੀ ਗ਼ੈਰ ਹਾਜ਼ਰੀ ਵਿੱਚ ਸੀ.ਡੀ. ਰਾਹੀਂ ਨਾਮ ਚਰਚਾ ਕੀਤੀ ਜਾਂਦੀ ਹੈ। ਬੀਤੇ ਸਾਲ 28 ਅਗਸਤ ਨੂੰ ਡੇਰਾ ਸਿਰਸਾ ਦੇ ਮੁਖੀ ਨੂੰ ਬਲਾਤਕਾਰ ਦੇ ਦੋਸ਼ੀ ਵਜੋਂ ਸਜ਼ਾ ਦੇ ਐਲਾਨ ਤੋਂ ਬਾਅਦ ਡੇਰਾ ਹੈੱਡਕੁਆਟਰ ਖਾਲੀ ਕਰਵਾ ਲਿਆ ਗਿਆ ਸੀ ਪਰ ਹੁਣ ਇੱਥੇ ਡੇਰਾ ਪ੍ਰੇਮੀ ਆਮ ਵਾਂਗ ਆਉਂਦੇ ਜਾਂਦੇ ਹਨ।

Location: India, Haryana

SHARE ARTICLE
Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement