ਅਗਰਵਾਲ ਪਰਵਾਰ ਵਲੋਂ ਡੀਵਾਇਨ ਲਾਈਟ ਸਪੈਸ਼ਲ ਸਕੂਲ ਦੇ ਬੱਚਿਆਂ ਨਾਲ ਮੁਲਾਕਾਤ
Published : Sep 3, 2017, 10:08 pm IST
Updated : Sep 3, 2017, 4:38 pm IST
SHARE ARTICLE

ਨਵੀਂ ਦਿੱਲੀ, 3 ਸਤੰਬਰ (ਸੁਖਰਾਜ ਸਿੰਘ): ਡੀਵਾਇਨ ਲਾਈਟ ਚੈਰੀਟੇਬਲ ਟਰੱਸਟ ਅਧੀਨ ਸਰੀਰਕ ਤੇ ਮਾਨਸਿਕ ਤੌਰ 'ਤੇ ਵਿਕਲਾਂਗ ਬੱਚਿਆਂ ਲਈ ਸਤਵਿੰਦਰ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਪੱਛਮੀ ਦਿੱਲੀ ਦੇ ਚੰਦਰ ਵਿਹਾਰ ਇਲਾਕੇ ਵਿਚ ਚਲਾਏ ਜਾ ਰਹੇ ਡੀਵਾਇਨ ਲਾਈਟ ਸਪੈਸ਼ਲ ਸਕੂਲ ਵਿਖੇ ਬੀਤੇ ਦਿਨੀਂ ਉਘੇ ਉਦਯੋਗਪਤੀ ਤੇ ਸਮਾਜ ਸੇਵਕ ਸ਼੍ਰੀ ਵਿਪਿਨ ਅਗਰਵਾਲ ਤੇ ਉਨ੍ਹਾਂ ਦੀ ਸੁਪਤਨੀ ਸ਼੍ਰੀਮਤੀ ਕਵਿਤਾ ਅਗਰਵਾਲ ਅਤੇ ਭਰਜਾਈ ਪ੍ਰੀਤੀ ਅਗਰਾਵਲ ਵਲੋਂ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਕਤ ਸ਼ਖਸ਼ੀਅਤਾਂ ਨੇ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਭਵਿਖ ਵਿਚ ਜੀਵਨ ਨੂੰ ਸਹੀ ਢੰਗ ਨਾਲ ਜਿਊਣ ਦੀਆਂ ਕੁਝ ਗੱਲਾਂ ਸਾਂਝੀਆਂ ਕੀਤੀਆਂ। ਉਕਤ ਸ਼ਖਸੀਅਤਾਂ ਨੇ ਇਨ੍ਹਾਂ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਤੇ ਸਕੂਲ ਦੇ ਮੁੱਖੀ ਸਤਵਿੰਦਰ ਸਿੰਘ ਸੰਧੂ ਤੇ ਉਨ੍ਹਾਂ ਦੀ ਧਰਮਪਤਨੀ ਗੁਰਜੀਤ ਕੌਰ ਸੰਧੂ ਨਾਲ ਇਸ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਯਕੀਨ ਦਵਾਇਆ ਕਿ ਉਹ ਇਨ੍ਹਾਂ ਵਿਕਲਾਂਗ ਬੱਚਿਆਂ ਦੀ ਜ਼ਿੰਦਗੀ ਨੂੰ ਬੇਹਤਰੀਨ ਬਣਾਉਣ ਲਈ ਹਰ ਸੰਭਵ ਮਦਦ ਦੇਣ ਲਈ ਹਮੇਸ਼ਾਂ ਤਤਪਰ ਰਹਿਣਗੇ।

Location: India, Haryana

SHARE ARTICLE
Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement