ਐਡਵੋਕੇਟ ਜਰਨੈਲ ਸਿੰਘ ਨੇ ਲਿਖਿਆ ਰਾਸ਼ਟਰਪਤੀ ਨੂੰ ਪੱਤਰ
Published : Oct 1, 2017, 11:10 pm IST
Updated : Oct 1, 2017, 5:40 pm IST
SHARE ARTICLE



ਸਿਰਸਾ, 1 ਅਕਤੂਬਰ (ਕਰਨੈਲ ਸਿੰਘ, ਸ.ਸ.ਬੇਦੀ): ਐਲਨਾਬਾਦ ਦੇ ਐਡਵੋਕੇਟ ਜਰਨੈਲ ਸਿੰਘ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਇਕ ਪੱਤਰ ਲਿਖਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸ਼ਾਹਿਬਜ਼ਾਦਿਆ ਦੀ ਸ਼ਹੀਦੀ ਨੂੰ ਬਾਲ ਦਿਵਸ ਦੇ ਰੂਪ ਵਿਚ ਮਨਾਏ ਜਾਣ ਦੀ ਮੰਗ ਕੀਤੀ ਹੈ। ਅਪਣੇ ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਛੋਟੇ ਸ਼ਾਹਿਬਜ਼ਾਦਿਆ ਦੀ ਸ਼ਹੀਦੀ ਦਾ ਜੇਕਰ ਸਹੀ ਢੰਗ ਨਾਲ ਪ੍ਰਚਾਰ ਕੀਤਾ ਜਾਵੇ ਤਾਂ ਇਹ ਆਮ ਬੱਚਿਆਂ ਲਈ ਬਹੁਤ ਹੀ ਪ੍ਰੇਰਨਾਦਾਇਕ ਸਿੱਧ ਹੋ ਸਕਦੀ ਹੈ। ਉਨ੍ਹਾਂ ਲਿਖਿਆ ਹੈ ਕਿ ਇਸ ਲਾਸਾਨੀ ਸ਼ਹਾਦਤ ਨੂੰ ਬਾਲ ਦਿਵਸ ਦੇ ਰੂਪ ਵਿਚ ਮਨਾਏ ਜਾਣ ਦੇ ਨਾਲ-ਨਾਲ ਇਨ੍ਹਾਂ ਦੇ ਇਤਿਹਾਸ ਨੂੰ ਵੀ ਪਾਠ ਪੁਸਤਕਾਂ ਵਿਚ ਸ਼ਾਮਲ ਕੀਤਾ ਜਾਵੇ।

ਬਰਾੜ ਨੇ ਲਿਖਿਆ ਹੈ ਕਿ ਉਹ ਪੰਡਿਤ ਜਵਾਹਰ ਲਾਲ ਨਹਿਰੂ ਦਾ ਸਨਮਾਨ ਕਰਦੇ ਹਨ ਉਨ੍ਹਾਂ ਦੇ ਜਨਮ ਦਿਨ ਨੂੰ ਕਿਸੇ ਵੀ ਰੂਪ ਵਿਚ ਮਨਾਇਆ ਜਾ ਸਕਦਾ ਹੈ ਪਰ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਅਨੋਖੀ ਸ਼ਹਾਦਤ ਦੀ ਮਿਸਾਲ ਦੁਨੀਆ ਵਿਚ ਹੋਰ ਕਿਧਰੇ ਵੀ ਨਹੀ ਮਿਲਦੀ। ਐਡਵੋਕੇਟ ਜਰਨੈਲ ਸਿੰਘ ਨੇ ਲਿਖਿਆ ਹੈ ਕਿ ਅੱਜਕੱਲ ਛੋਟੀਆਂ-ਛੋਟੀਆਂ ਗੱਲਾਂ ਲਈ ਲੋਕ ਧਰਮ ਤਬਦੀਲ ਕਰ ਰਹੇ ਹਨ ਜਦੋਂ ਕਿ  ਛੋਟੇ ਸਾਹਿਬਜ਼ਾਦਿਆ ਨੇ ਅਪਣੇ ਦੇਸ ਅਤੇ ਧਰਮ ਲਈ ਆਪਣਾ ਧਰਮ ਨਹੀ ਬਦਲਿਆ, ਇਸ ਬਦਲੇ ਉਨ੍ਹਾਂ ਮੌਤ ਨੂੰ ਆਪਣੇ ਗਲੇ ਲਗਾਇਆ ਜੋ ਮਹਾਨ ਕੰਮ ਸੀ। ਉਨ੍ਹਾਂ ਲਿਖਿਆ ਹੈ ਕਿ ਛੋਟੇ ਸਾਹਿਬਜ਼ਾਦਿਆ ਦੀ ਕੁਰਬਾਨੀ ਕਰੋੜਾ ਹਿੰਦੁਸਤਾਨੀਆਂ ਨੂੰ ਜ਼ੁਲਮ ਅਤੇ ਅਨਿਆਂ ਖ਼ਿਲਾਫ਼ ਲੜ•ਨ ਲਈ ਪ੍ਰੇਰਿਤ ਕਰਦੀ ਹੈ।

   ਉਨ੍ਹਾਂ ਨੇ ਮੰਗ ਕੀਤੀ ਕਿ ਛੋਟੇ ਸਾਹਿਬਜ਼ਾਦਿਆ ਦੇ ਸ਼ਹੀਦੀ ਦਿਵਸ ਨੂੰ ਬਾਲ ਦਿਵਸ ਦੇ ਰੂਪ ਵਿੱਚ ਮਨਾਉਣਾ ਜਿੱਥੇ ਉਨ੍ਹਾਂ ਦੀ ਬਾਲ ਵਰੇਸ ਵਿੱਚ ਕੀਤੀ ਗਈ ਮਹਾਨ ਕੁਰਬਾਨੀ ਨਾਲ ਨਿਆਂ ਹੋਵੇਗਾ ਉੱਥੇ ਹੀ ਬੱਚਿਆਂ ਲਈ ਵੀ ਇਹ ਪ੍ਰੇਰਨਾਦਾਇਕ ਰਹੇਗਾ।

Location: India, Haryana

SHARE ARTICLE
Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement