ਡੇਰੇ ਦਾ ਸੀਏ ਗ੍ਰਿਫਤਾਰ, ਖੋਲੇਗਾ ਡੇਰੇ ਦੇ ਰਾਜ !
Published : Oct 17, 2017, 2:07 pm IST
Updated : Oct 17, 2017, 8:37 am IST
SHARE ARTICLE

ਚੰਡੀਗੜ੍ਹ: ਡੇਰੇ ਸਿਰਸਾ ਕਾਂਡ ਤੋਂ ਬਾਅਦ ਬਣੀ ਐਸ.ਆਈ.ਟੀ. ਨੇ ਚਾਰਟਿਡ ਅਕਾਊਂਟਿਡ (ਸੀਏ) ਸੀ.ਪੀ. ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਸਿਰਸਾ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹਿੰਸਾ ਦੇ ਮੁਲਜ਼ਮ ਗੋਪਾਲ ਬਾਂਸਲ ਨੂੰ ਗ੍ਰਿਫਤਾਰ ਕੀਤਾ ਹੈ। 

ਇਸ ਨੂੰ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਗੋਪਾਲ ਬਾਂਸਲ ਡੇਰੇ ਦੀ 45 ਮੈਂਬਰੀ ਕਮੇਟੀ ਦਾ ਮੈਂਬਰ ਸੀ।ਸੀਏ ਅਰੋੜਾ ਦੀ ਗ੍ਰਿਫਤਾਰ ਤੋਂ ਬਾਅਦ ਉਸ ਨੇ ਪੁਲੀਸ ਕੋਲ ਕਈ ਖੁਲਾਸੇ ਕੀਤੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਦੀ ਗ੍ਰਿਫਤਾਰੀ ਨਾਲ ਡੇਰੇ ਦੇ ਖ਼ਾਤਿਆਂ ਦੇ ਬਿਜ਼ਨੈਸਾਂ ਬਾਰੇ ਵੱਡੇ ਖੁਲਾਸੇ ਹੋ ਸਕਦੇ ਹਨ।



ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਡੇਰੇ ਨਾਲ ਜੁੜੇ ਕਈ ਅਹਿਮ ਲੋਕਾਂ ਦੀਆਂ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਹੁਣ ਤੱਕ ਡੇਰੇ ਬਾਰੇ ਕਈ ਅਣਜਾਣੇ ਪਹਿਲੂ ਬਾਹਰ ਆਏ ਹਨ। ਦਰਅਸਲ ਪਿਛਲੇ ਸਮੇਂ ਹੋਈਆਂ ਗ੍ਰਿਫਤਾਰੀਆਂ ਕਾਰਨ ਹੀ ਕੁਝ ਨਵੀਆਂ ਗ੍ਰਿਫਤਾਰੀਆਂ ਹੋਈਆਂ ਹਨ।

Location: India, Haryana

SHARE ARTICLE
Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement