ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਦਾ ਦੇਹਾਂਤ
Published : Sep 20, 2017, 10:14 pm IST
Updated : Sep 20, 2017, 4:44 pm IST
SHARE ARTICLE



ਨਵੀਂ ਦਿੱਲੀ, 20 ਸਤੰਬਰ (ਸੁਖਰਾਜ ਸਿੰਘ): ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਹਿੰਦਰ ਸਿੰਘ ਮਠਾਰੂ ਬੀਤੀ ਦੇਰ ਰਾਤ ਨੂੰ ਅਕਾਲ ਚਲਾਣਾ ਕਰ ਗਏ ਹਨ। ਜਿਸ ਕਰ ਕੇ ਉਨ੍ਹਾਂ ਦੇ ਸਨਮਾਨ 'ਚ ਦਿੱਲੀ ਗੁਰਦਵਾਰਾ ਕਮੇਟੀ ਦਫ਼ਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਦਫ਼ਤਰ ਨੂੰ ਅੱਜ ਬੰਦ ਰੱਖਿਆ ਗਿਆ। ਚੰਡੀਗੜ੍ਹ ਵਿਖੇ ਮਠਾਰੂ ਦੇ ਹੋਏ ਅੰਤਿਮ ਸੰਸਕਾਰ ਮੌਕੇ ਦਿੱਲੀ ਕਮੇਟੀ ਵਲੋਂ ਸੀਨੀਅਰ ਅਕਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਭੋਗਲ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਅਤੇ ਸਾਬਕਾ ਕਮੇਟੀ ਮੈਂਬਰ ਗੁਰਦੇਵ ਸਿੰਘ ਭੋਲਾ ਤੇ ਸਾਬਕਾ ਜੁਆਇੰਟ ਸਕੱਤਰ ਜਸਬੀਰ ਸਿੰਘ ਕਾਕਾ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਇਸ ਸਬੰਧੀ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਸ. ਮਠਾਰੂ ਬਤੌਰ ਅਕਾਲੀ ਆਗੂ ਵਲੋਂ ਕੌਮ ਪ੍ਰਤੀ ਕੀਤੇ ਗਏ ਕਾਰਜਾਂ ਨੂੰ ਕੱਦੇ ਵੀ ਭੁਲਾਇਆ ਨਹੀਂ ਜਾ ਸਕਦਾ। 24 ਵਰ੍ਹੇ ਤਕ ਦਿੱਲੀ ਕਮੇਟੀ ਮੈਂਬਰ ਰਹਿਣ ਵਾਲੇ ਸ. ਮਠਾਰੂ ਨੇ ਬੇਸ਼ਕ ਢਾਈ ਵਰ੍ਹੇ ਹੀ ਕਮੇਟੀ ਪ੍ਰਧਾਨ ਵਜੋਂ ਸੇਵਾ ਨਿਭਾਈ ਸੀ ਪਰ ਸਮਾਜ ਪ੍ਰਤੀ ਕੀਤੇ ਗਏ ਉਨ੍ਹਾਂ ਦੇ ਕੰਮ ਹਮੇਸ਼ਾ ਸਾਨੂੰ ਪ੍ਰੇਰਨਾ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਵਾਜਪਈ ਸਰਕਾਰ ਦੌਰਾਨ ਮਹਿੰਦਰ ਸਿੰਘ ਮਠਾਰੂ ਨੇ ਲਗਭਗ 6 ਵਰ੍ਹੇ ਕੌਮੀ ਪਿਛੜੀ ਜਾਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਨਿਭਾਈ ਸੀ। ਸ. ਜੀ.ਕੇ. ਨੇ ਦੱਸਿਆ ਕਿ ਸ. ਮਠਾਰੂ ਦੀ ਅੰਤਿਮ ਅਰਦਾਸ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ, ਸੈਕਟਰ-8 ਚੰਡੀਗੜ੍ਹ ਵਿਖੇ 24 ਸਤੰਬਰ ਐਤਵਾਰ ਨੂੰ ਹੋਵੇਗੀ ਜਿਸ ਵਿਚ ਪੰਥ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਸਿਰਕਤ ਕਰਨਗੀਆਂ।

Location: India, Haryana

SHARE ARTICLE
Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement