ਹਰਿਆਣਾ: ਦੋ ਕਸ਼ਮੀਰੀ ਵਿਦਿਆਰਥੀਆਂ ਨਾਲ ਕੁੱਟਮਾਰ
Published : Feb 3, 2018, 10:09 pm IST
Updated : Feb 3, 2018, 4:39 pm IST
SHARE ARTICLE

ਘਟਨਾ ਤੋਂ ਬਾਅਦ ਤਿੰਨ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 3 ਫ਼ਰਵਰੀ: ਹਰਿਆਣਾ ਦੇ ਮਹਿੰਦਰਗੜ੍ਹ 'ਚ ਕੁੱਝ ਲੋਕਾਂ ਨੇ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਦੋ ਵਿਦਿਆਰਥੀਆਂ ਨਾਲ ਕਥਿਤ ਤੌਰ ਤੇ ਕੁੱਟਮਾਰ ਕੀਤੀ। ਇਸ ਤੋਂ ਬਾਅਦ ਮਾਮਲੇ 'ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਅਪਣੇ ਹਰਿਆਣਾ ਦੇ ਹਮਰੁਤਬਾ ਮਨੋਹਰ ਲਾਲ ਖੱਟਰ ਨੂੰ ਇਸ ਮਾਮਲੇ 'ਚ ਸਖ਼ਤ ਕਾਰਵਾਈ ਯਕੀਨੀ ਕਰਨ ਨੂੰ ਕਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨੂੰ ਟੈਗਰ ਕਰਦੇ ਹੋਏ ਮਹਿਬੂਬਾ ਨੇ ਕਿਹਾ, ''ਹਰਿਆਣਾ ਦੇ ਮਹਿੰਦਰਗੜ੍ਹ 'ਚ ਕਸ਼ਮੀਰੀ ਵਿਦਿਆਰਥੀਆਂ ਨਾਲ ਕੁੱਟਮਾਰ ਹੋਈ। ਖ਼ਬਰ ਸੁਣ ਕੇ ਹੈਰਾਨ ਅਤੇ ਪ੍ਰੇਸ਼ਾਨ ਹਾਂ। ਮੈਂ ਪ੍ਰਸ਼ਾਸਨ ਨੂੰ ਜਾਂਚ ਕਰਨ ਅਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦੀ ਹਾਂ।''ਹਰਿਆਣਾ ਦੀ ਕੇਂਦਰੀ ਯੂਨੀਵਰਸਟੀ ਦੇ ਵਿਦਿਆਰਥੀ ਆਫ਼ਤਾਬ ਅਹਿਮਦ ਅਤੇ ਅਮਜ਼ਦ ਨੇ ਦਾਅਵਾ ਕੀਤਾ ਕਿ ਕਲ ਅਣਪਛਾਤੇ ਲੋਕਾਂ ਦੇ ਇਕ ਟੋਲੇ ਨੇ 'ਬਗ਼ੈਰ ਕਾਰਨ' ਉਨ੍ਹਾਂ ਨਾਲ ਕੁੱਟਮਾਰ ਕੀਤੀ। ਹਾਲਾਂਕਿ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਮੋਟਰਸਾਈਕਲ ਨਾਲ ਇਕ ਮਾਮੂਲੀ ਹਾਦਸਾ ਹੋਣ ਤੋਂ ਬਾਅਦ ਸ਼ਿਕਾਇਤਕਰਤਾ ਅਤੇ ਦੋ ਸਥਾਨਕ ਲੋਕਾਂ ਵਿਚਕਾਰ ਬਹਿਸ ਹੋ ਗਈ ਸੀ।


ਪੁਲਿਸ ਨੇ ਦਸਿਆ ਕਿ ਇਸ ਤੋਂ ਬਾਅਦ ਸਥਾਨਕ ਲੋਕਾਂ ਨੇ ਅਪਣੇ ਸਾਥੀਆਂ ਨੂੰ ਸੱਦ ਲਿਆ ਜਿਸ ਤੋਂ ਬਾਅਦ ਕਥਿਤ ਤੌਰ ਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ। ਦੂਜੇ ਪਾਸੇ ਅਹਿਮਦ ਨੇ ਕਿਹਾ ਕਿ ਉਹ ਕਲ ਮਹਿੰਦਰਗੜ੍ਹ ਦੇ ਇਕ ਬਾਜ਼ਾਰ ਗਏ ਸਨ। ਨਮਾਜ਼ ਤੋਂ ਬਾਅਦ ਜਦੋਂ ਉਹ ਅਪਣੀ ਮੋਟਰਸਾਈਕਲ 'ਤੇ ਬੈਠਣ ਲੱਗੇ ਤਾਂ 15 ਤੋਂ 20 ਲੋਕ ਆਏ ਅਤੇ ਬਗ਼ੈਰ ਕਿਸੇ ਕਾਰਨ ਤੋਂ ਉਨ੍ਹਾਂ ਨਾਲ ਕੁੱਟਮਾਰ ਕੀਤੀ। ਪੁਲਿਸ ਨੇ ਛੇ ਜਣਿਆਂ ਦੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ 'ਚੋਂ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਉਧਰ ਜੰਮੂ-ਕਸ਼ਮੀਰ ਵਿਧਾਨ ਸਭਾ 'ਚ ਇਸ ਮਾਮਲੇ 'ਤੇ ਹੰਗਾਮੇਦਾਰ ਦ੍ਰਿਸ਼ ਵੇਖਣ ਨੂੰ ਮਿਲਿਆ। ਸੂਬਾ ਸਰਕਾਰ 'ਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ 'ਚ ਅਸਫ਼ਲ ਰਹਿਣ ਦਾ ਦੋਸ਼ ਲਾਉਂਦਿਆਂ ਕਈ ਵਿਰੋਧੀ ਪਾਰਟੀਆਂ ਨੇ ਸਿਫ਼ਰ ਕਾਲ ਦੌਰਾਨ ਸਦਨ ਦਾ ਬਾਈਕਾਟ ਕੀਤਾ। ਸੂਬਾ ਸਰਕਾਰ ਨੇ ਭਰੋਸਾ ਦਿਤਾ ਕਿ ਮਾਮਲੇ ਨੂੰ ਹਰਿਆਣਾ ਕੋਲ ਚੁਕਿਆ ਗਿਆ ਹੈ ਅਤੇ ਮਾਮਲੇ 'ਚ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।  (ਪੀਟੀਆਈ)

Location: India, Haryana

SHARE ARTICLE
Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement