ਜਗਜੀਤ ਸਿੰਘ ਰੀਹਲ ਦਾ ਸਿੱਖ ਬੰਧੂ ਵੈਲਫ਼ੇਅਰ ਟਰੱਸਟ ਵਲੋਂ ਸਨਮਾਨ ਅੱਜ
Published : Sep 16, 2017, 9:47 pm IST
Updated : Sep 16, 2017, 4:17 pm IST
SHARE ARTICLE

ਨਵੀਂ ਦਿੱਲੀ, 16 ਸਤੰਬਰ (ਸੁਖਰਾਜ ਸਿੰਘ): ਆਲ ਇੰਡੀਆ ਵਿਸ਼ਵਕਰਮਾ ਫ਼ੈਡਰੇਸ਼ਨ ਦੇ ਜਨਰਲ ਸਕੱਤਰ ਅਤੇ ਰਾਮਗੜ੍ਹੀਆ ਪਾਰਲੀਮੈਂਟ ਅਖ਼ਬਾਰ ਦੇ ਮੁੱਖ ਸੰਪਾਦਕ ਸ. ਜਗਜੀਤ ਸਿੰਘ ਰੀਹਲ ਦੀਆਂ ਪੰਥ ਪ੍ਰਤੀ ਕੀਤੀਆਂ ਸੇਵਾਵਾਂ ਤੇ ਗੁਰਧਾਮਾਂ ਦੀਆਂ ਇਮਾਰਤਾਂ ਦੇ ਨਿਰਮਾਣ ਲਈ ਪਾਏ ਗਏ ਵੱਡਮੁਲੇ ਯੋਗਦਾਨਾਂ ਨੂੰ ਮੁੱਖ ਰੱਖਦਿਆਂ ਹੋਇਆਂ ਸਿੱਖ ਬੰਧੂ ਵੈਲਫ਼ੇਅਰ ਟਰੱਸਟ ਦਿੱਲੀ ਵਲੋਂ ਉਚੇਚੇ ਤੌਰ 'ਤੇ ਸਨਮਾਨਤ ਕੀਤਾ ਜਾ ਰਿਹਾ ਹੈ। ਉਕਤ ਸੰਸਥਾ ਦੇ ਆਗੂਆਂ ਨੇ ਦਸਿਆ ਕਿ ਇਹ ਸਨਮਾਨ ਸਮਾਰੋਹ ਅਜ 17 ਸਤੰਬਰ 2017, ਦਿਨ ਐਤਵਾਰ ਨੂੰ ਮੋਤੀ ਨਗਰ ਵਿਖੇ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦਸਿਆ ਕਿ ਇਸ ਸਮਾਰੋਹ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਦਿੱਲੀ ਗੁਰਦਵਾਰਾ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਮੁੱਖ ਮਹਿਮਾਨ ਹੋਣਗੇ ਅਤੇ ਪ੍ਰਧਾਨਗੀ ਵਧੀਕ ਸਕੱਤਰ ਸ਼੍ਰੋਮਣੀ ਗੁਰਦਵਾਰਾ ਕਮੇਟੀ ਅੰਮ੍ਰਿਤਸਰ ਦਿਲਜੀਤ ਸਿੰਘ ਬੇਦੀ ਕਰਨਗੇ। ਵਿਸ਼ੇਸ਼ ਮਹਿਮਾਨ ਦਿੱਲੀ ਗੁਰਦਵਾਰਾ ਕਮੇਟੀ ਮੈਂਬਰ ਮਹਿੰਦਰ ਸਿੰਘ ਭੁੱਲਰ, ਗੁਰਦਵਾਰਾ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਤੇ ਦਿੱਲੀ ਕਮੇਟੀ ਦੇ ਮੀਤ ਪ੍ਰਧਾਨ ਹਰਮਨਜੀਤ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸ਼ੁਭਾਸ ਆਰੀਆ ਹੋਣਗੇ।
ਉਪਰੋਕਤ ਸਮਾਰੋਹ ਦੇ ਮੁੱਖ ਪ੍ਰਬੰਧਕ ਟਰੱਸਟ ਦੇ ਚੇਅਰਮੈਨ ਸੁਖਦੇਵ ਸਿੰਘ ਰਿਆਤ ਅਤੇ ਸੱਚੇ ਪਾਤਸ਼ਾਹ ਪੱਤਰਿਕਾ ਦੇ ਮੁੱਖ ਸੰਪਾਦਕ ਸੁਰਜੀਤ ਸਿੰਘ ਆਰਟਿਸਟ ਨੇ ਦੱਸਿਆ ਕਿ ਇਸ ਸਨਮਾਨ ਸਮਾਗਮ ਵਿਚ ਸਿੱਖ ਆਗੂ ਤੇ ਪ੍ਰਮੁੱਖ ਹਸਤੀਆਂ, ਪਤਵੰਤੇ ਸੱਜਣਾਂ ਤੋਂ ਇਲਾਵਾ ਸਥਾਨਕ ਸੰਗਤਾਂ ਵੀ ਸ਼ਮੂਲੀਅਤ ਕਰਨਗੀਆਂ।

Location: India, Haryana

SHARE ARTICLE
Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement