ਕੇਜਰੀਵਾਲ ਵਲੋਂ 15 ਹਜ਼ਾਰ ਆਰਜ਼ੀ ਅਧਿਆਪਕਾਂ ਨੂੰ ਪੱਕਾ ਕਰਨ ਦੀ ਤਿਆਰੀ
Published : Sep 27, 2017, 10:42 pm IST
Updated : Sep 27, 2017, 5:12 pm IST
SHARE ARTICLE

ਨਵੀਂ ਦਿੱਲੀ, 27 ਸਤੰਬਰ (ਅਮਨਦੀਪ ਸਿੰਘ): ਕੇਜਰੀਵਾਲ ਸਰਕਾਰ 15 ਹਜ਼ਾਰ ਆਰਜ਼ੀ ਅਧਿਆਪਕਾਂ ਨੂੰ ਪੱਕਾ ਕਰਨ ਲਈ 4 ਅਕਤੂਬਰ ਨੂੰ ਦਿੱਲੀ ਵਿਧਾਨ ਸਭਾ ਵਿਚ ਵਿਸ਼ੇਸ਼ ਬਿੱਲ ਪੇਸ਼ ਕਰੇਗੀ। ਦਿੱਲੀ 'ਚ ਕੁਲ 50 ਹਜ਼ਾਰ ਆਰਜ਼ੀ ਅਧਿਆਪਕ ਹਨ।
ਅੱਜ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਦਿੱਲੀ ਕੈਬਨਿਟ ਦੀ ਮੀਟਿੰਗ ਵਿਚ ਸਰਵ ਸਿਖਿਆ ਅਭਿਆਨ ਅਧੀਨ 15 ਹਜ਼ਾਰ ਆਰਜ਼ੀ ਅਧਿਆਪਕਾਂ ਨੂੰ ਪੱਕਾ ਕਰਨ ਵਾਸਤੇ ਬਿੱਲ ਪਾਸ ਕੀਤਾ ਗਿਆ ਹੈ। ਉਪ ਰਾਜਪਾਲ ਨਾਲ ਪਹਿਲਾਂ ਹੀ ਆਰਜ਼ੀ ਅਧਿਆਪਕਾਂ ਦੇ ਮੁੱਦੇ 'ਤੇ ਕੇਜਰੀਵਾਲ ਸਰਕਾਰ ਦਾ ਇੱਟ ਖੜੱਕਾ ਚਲ ਰਿਹਾ ਹੈ। ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿਚ ਆਰਜ਼ੀ ਅਧਿਆਪਕਾਂ ਨੂੰ ਪੱਕਾ ਕਰਨਾ ਕੇਜਰੀਵਾਲ ਸਰਕਾਰ ਦੇ ਮੁਖ ਵਾਅਦਿਆਂ 'ਚੋਂ ਇਕ ਸੀ, ਪਰ ਕਦੇ ਉਪ ਰਾਜਪਾਲ ਦੇ ਦਖਲ ਤੇ ਕਈ ਹੋਰ ਤਕਨੀਕੀ ਕਾਰਨਾਂ ਕਰ ਕੇ, ਕੇਜਰੀਵਾਲ ਨੂੰ ਸੱਤਾ ਵਿਚ ਹੋਣ ਦੇ ਬਾਵਜੂਦ ਆਰਜ਼ੀ ਅਧਿਆਪਕਾਂ ਨੂੰ ਪੱਕਾ ਕਰਨ ਵਿਚ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਉਪ ਮੁਖ ਮੰਤਰੀ  ਤੇ ਸਿਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਕੈਬਨਿਟ ਦੇ ਫ਼ੈਸਲੇ ਬਾਰੇ ਦਸਦਿਆਂ ਕਿਹਾ ਕਿ ਇਸ ਸਬੰਧੀ 4 ਅਕਤੂਬਰ ਨੂੰ ਦਿੱਲੀ ਵਿਧਾਨ ਸਭਾ ਵਿਚ ਵਿਸ਼ੇਸ਼ ਇਜਲਾਸ ਵਿਚ ਬਿੱਲ    ਪਾਸ ਕਰ ਕੇ, ਆਰਜ਼ੀ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਕੁਲ 50 ਹਜ਼ਾਰ ਆਰਜ਼ੀ ਅਧਿਆਪਕ ਹਨ, ਜੋ ਸਕੂਲਾਂ ਵਿਚ ਪੜ੍ਹਾ ਰਹੇ ਹਨ। 9 ਹਜ਼ਾਰ ਹੋਰ ਆਰਜ਼ੀ ਅਧਿਆਪਕ ਭਰਤੀ ਕੀਤੇ ਜਾਣਗੇ। ਉਨਾਂ੍ਹ ਦਸਿਆ ਕਿ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ 17 ਹਜ਼ਾਰ ਅਧਿਆਪਕਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਤੇ ਸੰਵਿਧਾਨਕ ਬੰਦੋਬਸਤ ਦੇ ਅਧੀਨ ਹੀ ਵਿਸ਼ੇਸ਼ ਇਜਲਾਸ ਸੱਦ ਕੇ ਇਸ ਬਿੱਲ  ਨੂੰ ਵਿਧਾਨ ਸਭਾ ਵਿਚ ਪਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 17 ਹਜ਼ਾਰ ਆਰਜ਼ੀ ਅਧਿਆਪਕਾਂ ਨੇ ਸੀਟੈੱਟ, ਸੈਂਟਰਲ ਟੀਚਰ ਇਲੀਜੀਬਿਲਟੀ ਟੈੱਸਟ ਪਾਸ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਰਜ਼ੀ ਅਧਿਆਪਕਾਂ ਨੂੰ ਹਰ ਸਾਲ ਨਵੇਂ ਸਿਰੇ ਤੋਂ ਰੱਖਿਆ ਜਾਂਦਾ ਸੀ। ਆਰਜ਼ੀ ਅਧਿਆਪਕਾਂ ਦੀਆਂ ਫ਼ਰਵਰੀ ਮਹੀਨੇ 'ਚ ਤਨਖਾਹਾਂ ਵਿਚ ਵਾਧਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਆਰਜ਼ੀ ਅਧਿਆਪਕਾਂ ਨੇ ਐਜੂਕੇਸ਼ਨ ਡਾਇਰੈਕਟੋਰੇਟ ਦੇ ਸਕੂਲਾਂ ਵਿਚ ਅਹਿਮ ਰੋਲ ਨਿਭਾਇਆ ਹੈ ਤੇ ਬੱਚਿਆਂ ਨੂੰ ਪੜ੍ਹਾਉਣ ਸਣੇ ਗਰਮੀ ਦੀਆਂ ਛੁੱਟੀਆਂ ਵਿਚ ਲਾਏ ਗਏ ਖ਼ਾਸ ਕੈਂਪਾਂ ਸਣੇ ਬੱਚਿਆਂ ਨੂੰ ਪੜ੍ਹਾਉਣ ਦੀ ਮੁਹਿੰਮ ਲਈ ਪ੍ਰੇਰਿਤ ਕਰਨਾ ਆਦਿ ਵਿਚ ਪੂਰੀ ਤਨਦੇਗੀ ਨਾਲ ਜ਼ਿੰਮੇਵਾਰੀ ਨੂੰ ਨਿਭਾਇਆ ਹੈ ਇਸੇ ਕਰ ਕੇ ਸਰਕਾਰੀ ਸਕੂਲਾਂ ਦਾ 12 ਵੀਂ ਦਾ ਨਤੀਜਾ ਵਧੀਆ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੂਰੀ ਇਮਾਨਦਾਰੀ ਤੇ ਦਿਆਨਤਦਾਰੀ ਨਾਲ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਜੇ ਨੌਕਰੀ ਤੋਂ ਹਟਾ ਦਿਤਾ ਜਾਵੇਗਾ ਤਾਂ ਸਿਖਿਆ ਵਿਚ ਹੋ ਰਹੇ ਸੁਧਾਰਾਂ 'ਚ ਖੜੋਤ ਆ ਜਾਵੇਗੀ।

Location: India, Haryana

SHARE ARTICLE
Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement