ਖ਼ਾਲਸਾ ਕਾਲਜ 'ਚ 'ਗੁਰੂ ਗੋਬਿੰਦ ਸਿੰਘ ਜੀਵਨ ਤੇ ਵਿਰਾਸਤ' 'ਤੇ ਸੈਮੀਨਾਰ
Published : Sep 29, 2017, 11:37 pm IST
Updated : Sep 30, 2017, 5:50 am IST
SHARE ARTICLE


ਨਵੀਂ ਦਿੱਲੀ, 29 ਸਤੰਬਰ (ਸੁਖਰਾਜ ਸਿੰਘ): ਦਿੱਲੀ ਯੂਨੀਵਰਸਿਟੀ ਦੀ ਪ੍ਰਸਿੱਧ ਸਿਖਿਆ ਸੰਸਥਾ ਸ਼੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਸਹਿਯੋਗ ਨਾਲ ਕਾਲਜ ਦੇ ਆਡੀਟੋਰੀਅਮ ਵਿਚ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਵਿਚ ਸਾਬਕਾ ਕੇਂਦਰੀ ਮਨੁੱਖੀ ਸਰੋਤ ਮੰਤਰੀ ਅਤੇ ਐਮ.ਪੀ ਡਾ. ਮੁਰਲੀ ਮਨੋਹਰ ਜੋਸ਼ੀ ਤੇ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਉਪਕੁਲਪਤੀ ਡਾ. ਜਸਪਾਲ ਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਯੂ.ਜੀ.ਸੀ ਤੋਂ ਡਾ. ਆਈ ਐਨ ਕਪਾਹੀ ਉਚੇਚੇ ਤੌਰ 'ਤੇ ਪੁਜੇ।


    ਇਸ ਮੌਕੇ ਰਾਜਿੰਦਰ ਨਗਰ ਤੋਂ ਕੌਂਸਲਰ ਤੇ ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ, ਮੈਂਬਰ ਵਿਕਰਮ ਸਿੰਘ ਰੋਹਿਣੀ, ਸਰਵਜੀਤ ਸਿੰਘ ਵਿਰਕ, ਚਮਨ ਸਿੰਘ ਸ਼ਾਹਪੁਰਾ ਤੇ ਹੋਰ ਪਤਵੰਤੇ ਸੱਜਣਾਂ ਨੇ ਹਾਜ਼ਰੀਆਂ ਭਰੀਆਂ। ਕਾਲਜ ਦੇ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ।

ਕਾਲਜ ਦੇ ਚੇਅਰਮੈਨ ਸਾਬਕਾ ਸਾਂਸਦ ਤਰਲੋਚਨ ਸਿੰਘ ਨੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਦੁਸ਼ਾਲਾ ਭੇਟ ਕਰਕੇ ਜੀ ਆਇਆ ਆਖਿਆ। ਜਸਵਿੰਦਰ ਸਿੰਘ ਨੇ ਸੈਮੀਨਾਰ ਨੂੰ ਕਰਾਉਣ ਦਾ ਮੰਤਵ ਦੱਸਦੇ ਹੋਏ ਕਿਹਾ ਕਿ ਅਸੀਂ ਅਪਣੇ ਕਾਲਜ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਸਿੱਖੀ ਵਿਰਾਸਤ ਤੇ ਵਿਚਾਰਧਾਰਾ ਤੋਂ ਜਾਣੂ ਕਰਾਉਣਾ ਹੈ। ਡਾ. ਜਸਪਾਲ ਸਿੰਘ ਨੇ ਹਜ਼ਾਰੀ ਪ੍ਰਸ਼ਾਦ ਦਿਵੇਦੀ ਦੇ ਹਵਾਲੇ ਨਾਲ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦੇ ਹੋਏ ਕਿਹਾ ਗੁਰੂ ਜੀ ਨੇ ਸੱਤਾ ਦੇ ਸਮੀਕਰਣ ਹੀ ਬਦਲ ਦਿਤੇ ਜਿਸ ਕਰ ਕੇ ਪੱਛੜੇ ਵਰਗ ਨੂੰ ਵੀ ਸਮਾਜ ਵਿੱਚ ਸਰਦਾਰੀ ਮਿਲ ਗਈ। ਮੁੱਖ ਮਹਿਮਾਨ ਡਾ. ਜੋਸ਼ੀ ਨੇ ਕਿਹਾ ਕਿ ਦੇਸ ਵਿਚ ਇਹੋ ਜਿਹੇ ਸੈਮੀਨਾਰਾਂ ਦੀ ਗਿਣਤੀ ਵਧਣੀ ਚਾਹੀਦੀ ਹੈ। ਮਨਜੀਤ ਸਿੰਘ ਜੀ.ਕੇ. ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਗੁਰੂ ਗੋਬਿੰਦ ਸਿੰਘ ਅਤੇ ਫਿਰ ਗੁਰੂ ਗ੍ਰੰਥ ਸਾਹਿਬ ਵਿੱਚ ਜੋਤ ਇਕੋ ਹੀ ਹੈ। ਗੁਰੂ ਗੋਬਿੰਦ ਸਿੰਘ ਜੀ ਦੇ ਅਹਿਦ ਨੂੰ ਬਾਬਾ ਬੰਦਾ ਸਿੰਘ ਬਹਾਦਰ ਤੇ ਮਹਾਰਾਜਾ ਰਣਜੀਤ ਸਿੰਘ ਨੇ ਪੂਰਾ ਕੀਤਾ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਸਿੱਖਿਆ ਦੀ ਅਜੋਕੇ ਸਮੇਂ ਬਹੁਤ ਅਹਿਮੀਅਤ ਹੈ। ਤਰਲੋਚਨ ਸਿੰਘ ਨੇ ਕਿਹਾ ਕਿ ਜੇਕਰ ਆਜ਼ਾਦੀ ਦਾ ਸਹੀ ਅਰਥ ਸਮਝਣਾ ਹੈ ਤਾਂ ਸਾਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨੂੰ ਜਾਣਨਾ ਹੋਵੇਗਾ।

ਡਾ. ਜਾਫਰੀ ਨੇ 'ਮਾਨਸ ਕੀ ਜਾਤਿ ਏਕੋ ਪਹਿਚਾਨਬੋ' ਦੀ ਗੱਲ ਕੀਤੀ। ਜੋਗਿੰਦਰ ਸਿੰਘ ਗੰਭੀਰ ਨੇ ਦੱਸਿਆ ਕਿ ਗੁਰੂ ਜੀ ਨੇ ਸਮਾਜ ਦੇ ਦੱਬੇ ਕੁਚਲੇ ਲੋਕਾਂ ਨੂੰ ਇਕੱਠਾ ਕਰ ਕੇ ਅਪਣੀ ਵਿਸ਼ਾਲ ਫੌਜ ਤਿਆਰ ਕੀਤੀ। ਸੈਮੀਨਾਰ ਦੇ ਦੂਜੇ ਸ਼ੈਸ਼ਨ ਵਿੱਚ ਡਾ. ਹਰਬੰਸ ਕੌਰ ਸੱਗੂ ਨੇ ਆਪਣੇ ਪਰਚੇ 'ਖਾਲਸਾ ਪੰਥ ਦੀ ਸਿਰਜਣਾ' ਬਾਰੇ ਬੋਲਦੇ ਹੋਏ ਕਿਹਾ ਕਿ ਗੁਰੂ ਜੀ ਨੇ ਸਮਾਜ ਵਿਚ ਜਾਤ-ਪਾਤ ਦੀਆਂ ਜੜ੍ਹਾਂ ਨੂੰ ਖਤਮ ਕਰਨ ਲਈ ਨਿਵੇਕਲੀ ਪਹਿਲ ਕੀਤੀ ਸੀ।
   ਡਾ. ਬਲਵੰਤ ਸਿੰਘ ਢਿਲੋ ਨੇ ਕਿਹਾ ਗੁਰੂ ਜੀ ਕਿਸੇ ਫਿਰਕੇ ਦੇ ਵਿਰੁਧ ਨਹੀਂ ਸਨ ਉਹ ਹੱਕ-ਸੱਚ ਤੇ ਇਨਸਾਫ ਤੇ ਪਹਿਰਾ ਦੇਣ ਵਾਲੀ ਸ਼ਖਸ਼ੀਅਤ ਸਨ। ਡਾ. ਮਨਜੀਤ ਸਿੰਘ ਨੇ ਕਿਹਾ ਕਿ ਸਾਨੂੰ ਗੁਰੂ ਜੀ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਡਾ. ਕੁਲਦੀਪ ਕੌਰ ਪਾਹਵਾ ਨੇ 'ਗੁਰੂ ਗੋਬਿੰਦ ਸਿੰਘ ਜੀ ਦੀ ਧਾਰਮਕ ਵਿਲੱਖਣਤਾ' ਬਾਰੇ ਦੱਸਦੇ ਹੋਏ ਗੁਰੂ ਜੀ ਦੇ ਦੇਗ ਤੇਗ ਅਤੇ ਚੜ੍ਹਦੀ ਕਲਾ ਦੇ ਮਨੋਰਥ ਬਾਰੇ ਚਾਨਣਾ ਪਾਇਆ। ਡਾ. ਗੁਰਦੀਪ ਕੌਰ ਨੇ 'ਚੌਪਈ' ਬਾਣੀ ਰਚਨਾ ਰਾਹੀਂ ਗੁਰੂ ਜੀ ਦੇ ਜੀਵਨ ਮਨੋਰਥ ਬਾਰੇ ਦੱਸਿਆ। ਡਾ. ਹਰਬੰਸ ਸਿੰਘ ਨੇ ਜਾਪੁ ਸਾਹਿਬ ਦਾ ਸਾਹਿਤਕ ਕਲਿਆਣਕਾਰੀ ਪੱਖ ਬਾਰੇ ਚਾਨਣਾ ਪਾਇਆ।

ਇਸ ਮੌਕੇ ਡਾ. ਵਨੀਤਾ ਦੀ ਪੁਸਤਕ 'ਗੁਰਬਾਣੀ ਦੀ ਸੰਕਲਪਗਤ ਚੇਤਨਾ' ਨੂੰ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਵਲੋਂ ਰਲੀਜ ਕੀਤਾ ਗਿਆ। ਇਸ ਸੈਮੀਨਾਰ 'ਚ ਡਾ. ਅਮਰਜੀਤ ਕੌਰ, ਡਾ. ਜਸਵਿੰਦਰ ਕੌਰ, ਡਾ. ਹਰਪ੍ਰੀਤ ਕੌਰ, ਡਾ. ਰਵਿੰਦਰ ਕੌਰ ਬੇਦੀ, ਡਾ. ਹਰਨੇਕ ਸਿੰਘ, ਵਾਈਸ ਪ੍ਰਿੰਸੀਪਲ ਡਾ. ਜੇ.ਐੱਸ. ਜੱਸਲ, ਡਾ. ਹਰਮਿੰਦਰ ਸਿੰਘ ਅਰੋੜਾ, ਖੋਜਾਰਥੀ ਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸਿਰਕਤ ਕੀਤੀ।

Location: India, Haryana

SHARE ARTICLE
Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement