ਪੰਜਾਬੀ ਭਾਸ਼ਾ ਨੂੰ ਬਚਾਉਣ ਲਈ ਦਿੱਲੀ ਕਮੇਟੀ ਦਾ ਅਹਿਮ ਉਪਰਾਲਾ
Published : Sep 12, 2017, 10:24 pm IST
Updated : Sep 12, 2017, 5:13 pm IST
SHARE ARTICLE



ਨਵੀਂ ਦਿੱਲੀ, 12 ਸਤੰਬਰ (ਸੁਖਰਾਜ ਸਿੰਘ): ਦਿੱਲੀ ਵਿਚ ਪੰਜਾਬੀ ਭਾਸ਼ਾ ਦੀ ਹੋਂਦ ਨੂੰ ਬਚਾਉਣ ਲਈ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਵੱਡਾ ਐਲਾਨ ਕੀਤਾ ਗਿਆ।

ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਕਮੇਟੀ ਵਲੋਂ ਮਾਂ-ਬੋਲੀ ਸਤਿਕਾਰ ਲਹਿਰ ਸ਼ੁਰੂ ਕਰਨ ਦਾ ਐਲਾਨ ਕਰਦੇ ਹੋਏ ਦਿੱਲੀ ਦੇ ਸਰਕਾਰੀ ਸਕੂਲਾਂ 'ਚ ਪੰਜਾਬੀ ਅਧਿਆਪਕਾਂ ਦੀਆਂ 769 ਤੇ ਉਰਦੂ ਅਧਿਆਪਕਾਂ ਦੀਆਂ 610 ਖਾਲੀ ਪਈਆਂ ਅਸਾਮੀਆਂ ਨੂੰ ਛੇਤੀ ਭਰਨ ਲਈ ਦਿੱਲੀ ਸਰਕਾਰ ਦੇ ਖ਼ਿਲਾਫ਼ ਸਿਆਸੀ ਘੇਰਾਬੰਦੀ ਸ਼ੁਰੂ ਕਰਨ ਦੀ ਗੱਲ ਆਖੀ।

ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਆਪ ਸਰਕਾਰ ਵਲੋਂ ਪੰਜਾਬੀ ਅਧਿਆਪਕਾਂ ਦੀ ਭਰਤੀ ਕੀਤੇ ਬਿਨਾਂ ਅਖ਼ਬਾਰੀ ਇਸ਼ਤਿਹਾਰਬਾਜ਼ੀ ਕੀਤੇ ਜਾਣ ਕਰ ਕੇ ਸਰਕਾਰੀ ਖ਼ਜ਼ਾਨੇ ਦੇ ਹੋਏ ਨੁਕਸਾਨ ਨੂੰ ਲੁੱਟ-ਖਸੁੱਟ ਕਰਾਰ ਦਿਤਾ। ਮਿਸ਼ਨ ਤਾਲੀਮ ਦੇ ਨਸੀਬ ਅਲੀ ਨੇ ਉਰਦੂ ਅਧਿਆਪਕਾਂ ਦੀ ਭਰਤੀ ਦਿੱਲੀ ਸਰਕਾਰ ਵਲੋਂ ਨਾ ਕੀਤੇ ਜਾਣ ਨੂੰ ਗੰਭੀਰ ਮਸਲਾ ਦਸਦੇ ਹੋਏ ਭਾਸ਼ਾ ਖੋਹਣ ਨੂੰ ਜੁਬਾਨ ਕੱਟੇ ਜਾਣ ਵਜੋਂ ਪ੍ਰੀਭਾਸ਼ਤ ਕੀਤਾ।

ਸ. ਜੀ.ਕੇ. ਨੇ ਦਸਿਆ ਕਿ ਦਿੱਲੀ ਕਮੇਟੀ ਮਾਂ-ਬੋਲੀ ਸਤਿਕਾਰ ਲਹਿਰ ਦੇ ਤਹਿਤ ਦਿੱਲੀ ਦੇ ਪੰਜਾਬੀ ਪ੍ਰੇਮੀਆਂ ਨੂੰ ਅਪਣੇ ਘਰਾਂ, ਦਫ਼ਤਰਾਂ ਅਤੇ ਦੁਕਾਨਾਂ 'ਤੇ ਲੱਗਣ ਵਾਲੇ ਪ੍ਰਚਾਰ ਬੋਰਡਾਂ ਨੂੰ ਪੰਜਾਬੀ ਭਾਸ਼ਾ ਵਿਚ ਲਾਜ਼ਮੀ ਲਿਖਵਾਉਣਾ ਚਾਹੀਦਾ ਹੈ।

ਸ. ਜੀ.ਕੇ. ਨੇ ਕਿਹਾ ਕਿ ਦਿੱਲੀ ਸਰਕਾਰ ਵਲੋਂ ਘੱਟ ਗਿਣਤੀਆਂ ਦੀ ਭਾਸ਼ਾ ਦੇ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਲੇ ਸਲੂਕ ਵਿਰੁਧ ਦਿੱਲੀ ਕਮੇਟੀ ਵਲੋਂ ਦਿੱਲੀ ਹਾਈ ਕੋਰਟ 'ਚ ਜਨਹਿਤ ਅਰਜ਼ੀ ਦਰਜ ਕੀਤੀ ਸੀ ਜਿਸ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਦਿੱਲੀ ਦੇ ਸਕੂਲਾਂ ਵਿਚ ਤ੍ਰਿਭਾਸ਼ੀ ਫ਼ਾਰਮੂਲੇ ਦੀ ਉਲੰਘਣਾ 'ਤੇ ਅਪਣੀ ਸਹਿਮਤੀ ਜਤਾਉਂਦੇ ਹੋਏ ਦਿੱਲੀ ਸਰਕਾਰ, ਪੰਜਾਬੀ ਅਕਾਦਮੀ, ਉਰਦੂ ਅਕਾਦਮੀ, ਕੇਂਦਰੀ ਮਨੁਖੀ ਸਰੋਤ ਵਿਕਾਸ ਮੰਤਰਾਲੇ ਤੇ ਸੀ.ਬੀ.ਐਸ.ਈ. ਨੂੰ ਨੋਟਿਸ ਜਾਰੀ ਕੀਤਾ ਸੀ। ਸ. ਸਿਰਸਾ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਪੰਜਾਬ ਚੋਣਾਂ ਤੋਂ ਬਾਅਦ ਪੰਜਾਬੀ ਭਾਸ਼ਾ ਤੋਂ ਦੂਰੀ ਬਣਾ ਲਈ ਹੈ ਜਿਸ ਕਰ ਕੇ ਪੰਜਾਬੀ ਪੜ੍ਹਨ ਦੇ ਇਛੁੱਕ ਬੱਚੇ ਪ੍ਰਭਾਵਤ ਹੋ ਰਹੇ ਹਨ।

ਸ. ਸਿਰਸਾ ਨੇ ਪੰਜਾਬੀ ਅਕਾਦਮੀ ਦੇ ਸਾਬਕਾ ਵਾਇਸ ਚੇਅਰਮੈਨ ਅਤੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਦਾ ਬਿਨ੍ਹਾਂ ਨਾਮ ਲਏ ਬਤੌਰ ਪੰਜਾਬੀ ਅਕਾਦਮੀ ਮੁਖੀ ਰਹਿੰਦੇ 2.25 ਕਰੋੜ ਰੁਪਏ ਦੇ ਕਥਿਤ ਘਪਲੇ ਕਰਨ ਦਾ ਦੋਸ਼ ਲਗਾਇਆ।

Location: India, Haryana

SHARE ARTICLE
Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement