ਰੰਗਰੇਟਾ ਸਮਾਜ ਸਿੱਖ ਕੌਮ ਦਾ ਅਨਿੱਖੜਵਾਂ ਅੰਗ : ਕੁਲਮੋਹਨ ਸਿੰਘ
Published : Sep 7, 2017, 10:09 pm IST
Updated : Sep 7, 2017, 4:39 pm IST
SHARE ARTICLE

ਨਵੀਂ ਦਿੱਲੀ, 7 ਸਤੰਬਰ (ਸੁਖਰਾਜ ਸਿੰਘ): ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਸਬੰਧੀ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਬੀਤੇ ਦਿਨੀਂ ਰਵਾਨਾ ਹੋਇਆ ਮਹਾਨ ਚੇਤਨਾ ਮਾਰਚ ਜੋ ਬੀਤੀ ਦਿਨੀਂ ਗੁਰਦਵਾਰਾ ਮਜਨੂੰ ਟਿੱਲਾ ਸਾਹਿਬ ਵਿਖੇ ਪੁਜਿਆ ਤੇ ਵਿਸ਼ਰਾਮ ਕਰਨ ਤੋਂ ਬਾਅਦ ਦਿੱਲੀ ਦੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆਂ ਗੁਰਦਵਾਰਾ ਸੀਸ ਗੰਜ ਸਾਹਿਬ ਵਿਖੇ ਪੁੱਜਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਨੇ ਰੰਗਰੇਟਾ ਸਮਾਜ ਨੂੰ ਸਿੱਖਾਂ ਤੋਂ ਵੱਖ ਕਰਨ ਦੀਆਂ ਹੋ ਰਹੀਆਂ ਸਾਜ਼ਿਸ਼ਾਂ ਤੋਂ ਕੌਮ ਨੂੰ ਸਾਵਧਾਨ ਕਰਦੇ ਹੋਏ ਦਲਿਤ ਸਿੱਖਾਂ ਦੇ ਤੌਰ 'ਤੇ ਜਾਣੇ ਜਾਂਦੇ ਰੰਗਰੇਟਾ ਸਮਾਜ ਨੂੰ ਸਿੱਖ ਕੌਮ ਦਾ ਅਨਿੱਖੜਵਾਂ ਅੰਗ ਦੱਸਿਆ। ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ 22 ਦਸੰਬਰ ਨੂੰ ਗੁਰਦਵਾਰਾ ਸੀਸ ਗੰਜ ਸਾਹਿਬ ਵਿਖੇ ਦਿੱਲੀ ਕਮੇਟੀ ਵਲੋਂ ਕੀਰਤਨ ਸਮਾਗਮ ਕਰਵਾਉਣ ਦਾ ਐਲਾਨ ਕਰਦੇ ਹੋਏ ਉਨ੍ਹਾਂ ਨੇ ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰੰਗਰੇਟਾ ਸਮਾਜ ਨੂੰ ਸਿੱਖ ਸਮਾਜ ਤੋਂ ਵੱਖ ਕਰਨ ਦੀਆਂ ਹੋ ਰਹੀਆਂ ਸਾਜ਼ਿਸ਼ਾਂ ਕੌਮ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ। ਇਸ ਮੌਕੇ ਦਿੱਲੀ ਕਮੇਟੀ ਮੈਂਬਰ ਸਰਵਜੀਤ ਸਿੰਘ ਵਿਰਕ, ਸੁਸਾਇਟੀ ਦੇ ਚੇਅਰਮੈਨ ਅਮਰੀਕ ਸਿੰਘ ਸ਼ੇਰਗਿੱਲ, ਸਰਪ੍ਰਸਤ ਬਾਬਾ ਭੁਪਿੰਦਰ ਸਿੰਘ ਅਤੇ ਜਸਵੰਤ ਸਿੰਘ ਬੌਬੀ ਆਦਿ ਮੌਜੂਦ ਸਨ।

Location: India, Haryana

SHARE ARTICLE
Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement