ਆਜ਼ਾਦੀ ਦਿਹਾੜੇ ਧਾਰਮਕ ਦੀਵਾਨ ਸਜਾਏ
Published : Aug 17, 2017, 4:50 pm IST
Updated : Aug 17, 2017, 11:20 am IST
SHARE ARTICLE

ਨਵੀਂ ਦਿੱਲੀ, 17 ਅਗੱਸਤ (ਸੁਖਰਾਜ ਸਿੰਘ): ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਮਾਲਵੀਆ ਨਗਰ ਵਿਖੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਕੋਮੀ ਸੀਨੀਅਰ ਮੀਤ ਪ੍ਰਧਾਨ ਅਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਸੰਤ ਵਿਹਾਰ ਦੇ ਚੇਅਰਮੈਨ ਜਥੇਦਾਰ ਉਂਕਾਰ ਸਿੰਘ ਥਾਪਰ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਬਾ, ਸ਼ਹੀਦ ਉਧਮ ਸਿੰਘ, ਲਾਲਾ ਹਰਦਿਆਲ, ਬਾਬਾ ਗੁਰਦਿੱਤ ਸਿੰਘ, ਕਾਮਾਗਾਟਾ ਮਾਰੂ ਅਤੇ ਸੋਹਨ ਸਿੰਘ ਸ਼ੁਕਲਾ ਅਤੇ ਪੰਥ ਰਤਨ ਮਾਸਟਰ ਤਾਰਾ ਸਿੰਘ ਆਦਿ ਵਲੋਂ ਕੌਮੀ ਆਜਾਦੀ ਦੀ ਲਹਿਰ ਵਿੱਚ ਪਾਏ ਯੋਗਦਾਨ ਤੇ ਕੀਤੀਆਂ ਕੁਰਬਾਨੀਆਂ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ।

ਨਵੀਂ ਦਿੱਲੀ, 17 ਅਗੱਸਤ (ਸੁਖਰਾਜ ਸਿੰਘ): ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਮਾਲਵੀਆ ਨਗਰ ਵਿਖੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਕੋਮੀ ਸੀਨੀਅਰ ਮੀਤ ਪ੍ਰਧਾਨ ਅਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਸੰਤ ਵਿਹਾਰ ਦੇ ਚੇਅਰਮੈਨ ਜਥੇਦਾਰ ਉਂਕਾਰ ਸਿੰਘ ਥਾਪਰ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਬਾ, ਸ਼ਹੀਦ ਉਧਮ ਸਿੰਘ, ਲਾਲਾ ਹਰਦਿਆਲ, ਬਾਬਾ ਗੁਰਦਿੱਤ ਸਿੰਘ, ਕਾਮਾਗਾਟਾ ਮਾਰੂ ਅਤੇ ਸੋਹਨ ਸਿੰਘ ਸ਼ੁਕਲਾ ਅਤੇ ਪੰਥ ਰਤਨ ਮਾਸਟਰ ਤਾਰਾ ਸਿੰਘ ਆਦਿ ਵਲੋਂ ਕੌਮੀ ਆਜਾਦੀ ਦੀ ਲਹਿਰ ਵਿੱਚ ਪਾਏ ਯੋਗਦਾਨ ਤੇ ਕੀਤੀਆਂ ਕੁਰਬਾਨੀਆਂ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਤੋਂ ਉਪਰੰਤ ਜਥੇ. ਥਾਪਰ ਨੇ ਗੁਰਬਾਣੀ ਦੀਆਂ ਕਈ ਉਦਰਹਣਾ ਦੇ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖਾਂ ਦਾ ਮਹਾਨ ਗੁਰੂ ਦੱਸਿਆ।
ਇਸ ਮੌਕੇ ਜਥੇ. ਉਂਕਾਰ ਸਿੰਘ ਥਾਪਰ, ਰਾਜਾ ਉਂਕਾਰ ਸਿੰਘ ਅਤੇ ਜਥੇਦਾਰ ਬਲਬੀਰ ਸਿੰਘ ਨੂੰ ਸਿਰੋਪਾਉ ਆਦਿ ਦੇ ਕੇ ਸਨਮਾਨਤ ਕੀਤਾ ਗਿਆ।ਉਨ੍ਹਾਂ ਕਿਹਾ ਇਹ ਆਜਾਦੀ ਦਿਵਸ ਮਨਾਉਣਾ ਤਾਂ ਹੀ ਸਫਲਾ ਹੈ ਜੇ ਹਰ ਗੁਰੂ ਕਾ ਸਿੱਖ ਬਾਣੀ ਅਤੇ ਬਾਣੇ ਨਾਲ ਜੁੜ ਕੇ ਸਿਖ ਕੌਮ ਦੀ ਨੇਕ ਨਿਯਤੀ ਇਮਾਨਦਾਰੀ ਲਗਨ ਅਤੇ ਨਿਸ਼ਟਾ ਨਾਲ ਕੰਮ ਕਰਨ।

Location: India, Haryana

SHARE ARTICLE
Advertisement

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 12:12 PM
Advertisement