ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
Published : Jul 24, 2017, 4:44 pm IST
Updated : Jul 24, 2017, 11:14 am IST
SHARE ARTICLE

ਨਵੀਂ ਦਿੱਲੀ, 24 ਜੁਲਾਈ (ਸੁਖਰਾਜ ਸਿੰਘ): ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰੀ ਨਗਰ ਵਿਖੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ।

ਨਵੀਂ ਦਿੱਲੀ, 24 ਜੁਲਾਈ (ਸੁਖਰਾਜ ਸਿੰਘ): ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰੀ ਨਗਰ ਵਿਖੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ।
ਇਸ ਮੌਕੇ ਸਕੂਲ ਦੇ ਚੇਅਰਮੈਨ ਅਵਤਾਰ ਸਿੰਘ ਹਿੱਤ, ਮਾਇਆ ਪੁਰੀ ਥਾਣੇਂ ਦੇ ਐਸ. ਐਚ. ਓ. ਰਾਜ ਕੁਮਾਰ, ਹਰੀ ਨਗਰ ਦੀ ਕੌਂਸਲਰ ਕਿਰਨ ਚੋਪੜਾ, ਸਾਬਕਾ ਦਿੱਲੀ ਕਮੇਟੀ ਮੈਂਬਰ ਸਤਪਾਲ ਸਿੰਘ, ਮੌਜੂਦਾ ਦਿੱਲੀ ਕਮੇਟੀ ਮੈਂਬਰ ਰਮਿੰਦਰ ਸਿੰਘ ਸੁਵੀਟਾ, ਨਿਸ਼ਾਨ ਸਿੰਘ ਮਾਨ, ਸ਼੍ਰੋਮਣੀ ਕਮੇਟੀ ਮੈਂਬਰ ਗੁਰਮਿੰਦਰ ਸਿੰਘ ਮਠਾਰੂ, ਰਾਮਗੜ੍ਹੀਆਂ ਪਾਰਲੀਮੈਂਟ ਅਖਬਾਰ ਦੇ ਸੰਪਾਦਕ ਜਗਜੀਤ ਸਿੰਘ ਰੀਹਲ, ਅੰਤਹੀਣ ਵੈਲਫ਼ੇਅਰ ਸੁਸਾਇਟੀ ਦੀ ਪ੍ਰਧਾਨ ਤੇ ਦਿੱਲੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ, ਅਨੂਪ ਸਿੰਘ ਘੁੰਮਣ, ਸੁਰਜੀਤ ਸਿੰਘ ਵਿਲਕੂ, ਗੁਰਬਚਨ ਸਿੰਘ ਸਮੇਤ ਇਲਕੇ ਦੇ ਪਤਵੰਤੇ ਸੱਜਣਾਂ ਨੇ ਵਡੀ ਗਿਣਤੀ ਵਿਚ ਸਿਰਕਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੁਖਦੀਪ ਸਿੰਘ ਨੇ ਆਏ ਸਾਰੇ ਮਹਿਮਾਨਾਂ ਦਾ ਸੁਆਗਤ ਕੀਤਾ ਅਤੇ ਪ੍ਰਕਾਸ਼ ਪੁਰਬ ਦੀ ਵਧਾਈ ਦਿਤੀ। ਸਮਾਗਮ ਦੀ ਆਰੰਭਤਾਂ ਨੰਨੇ-ਮੰਨੇ ਬੱਚਿਆਂ ਨੇ ਮੂਲਮੰਤਰ ਦੇ ਜਾਪ ਨਾਲ ਕੀਤੀ, ਉਪਰੰਤ ਬਚਿਆਂ ਨੇ ਗੁਰਬਾਣੀ ਦੇ ਕੀਰਤਨ ਰਾਹੀ ਸੰਗਤਾਂ ਨਮੂ ਨਿਹਾਲ ਕੀਤਾ। ਸ. ਅਵਤਾਰ ਸਿੰਘ ਹਿੱਤ ਨੇ ਬੱਚਿਆਂ ਅਤੇ ਅਧਿਆਪਿਕਾਵਾਂ ਦਾ ਹੌਸਲਾ ਵਧਾਇਆ ਜਿਨ੍ਹਾਂ ਦੀ ਮਿਹਨਤ ਸਦਕਾ ਇਹ ਪ੍ਰੋਗਰਾਮ ਸਫਲਾਂ ਹੋ ਸਕਿਆ। ਇਸ ਸਮਾਗਮ ਤੋਂ ਬਾਅਦ ਅਵਤਾਰ ਸਿੰਘ ਹਿੱਤ, ਸਤਪਾਲ ਸਿੰਘ, ਬੀਬੀ ਰਣਜੀਤ ਕੌਰ, ਸੁਖਦੀਪ ਸਿੰਘ ਤੇ ਹੋਰਨਾਂ ਸਾਰਿਆਂ ਨੇ ਬੱਚਿਆਂ ਨਾਲ ਰਲ-ਮਿਲ ਕੇ ਸਕੂਲ ਵਿਚ ਬੂਟੇ ਵੀ ਲਗਾਏ।

Location: India, Haryana

SHARE ARTICLE
Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement