ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਉਤਸਵ ਮਨਾਇਆ
Published : Jul 22, 2017, 4:41 pm IST
Updated : Jul 22, 2017, 11:11 am IST
SHARE ARTICLE

ਨਵੀਂ ਦਿੱਲੀ, 22 ਜੁਲਾਈ (ਸੁਖਰਾਜ ਸਿੰਘ): ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਵਸੰਤ ਵਿਹਾਰ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ।

ਨਵੀਂ ਦਿੱਲੀ, 22 ਜੁਲਾਈ (ਸੁਖਰਾਜ ਸਿੰਘ): ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਵਸੰਤ ਵਿਹਾਰ ਵਿਖੇ  ਸ੍ਰੀ ਗੁਰੂ ਹਰਿਕ੍ਰਿਸ਼ਨ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ।
ਇਸ ਮੌਕੇ ਸਕੂਲ ਦੇ ਬੱਚਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਸਰਵਣ ਕਰਵਾ ਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ।ਇਸ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਜਗਦੀਪ ਸਿੰਘ ਚੱਡਾ ਆਨਰੇਰੀ ਕਾਉਂਸਲ ਜਨਰਲ ਰਿਪਬਲਿਕ ਆਫ਼ ਕੋਰੀਆ ਅਤੇ ਦਿੱਲੀ ਕਮੇਟੀ ਦੇ ਮੈਂਬਰ ਨੇ ਹਾਜਰੀ ਭਰੀ।
ਮਨਜੀਤ ਸਿੰਘ ਜੀ.ਕੇ. ਜੋ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਹਾਜਰੀ ਭਰ ਰਹੇ ਸਨ, ਉਨ੍ਹਾਂ ਨੇ ਬਾਲਾ ਪ੍ਰੀਤਮ ਜੀ ਦੀ ਜਿੰਦਗੀ ਤੇ ਚਾਨਣਾ ਪਾਇਆ।
ਇਸ ਮੌਕੇ ਸਕੂਲ ਦੇ ਚੇਅਰਮੈਨ ਜਥੇਦਾਰ ਉਂਕਾਰ ਸਿੰਘ ਥਾਪਰ ਅਤੇ ਮੈਨੇਜਰ ਬੀਬਾ ਸੁਪ੍ਰੀਤ ਕੌਰ ਤੇ ਪ੍ਰਿੰਸੀਪਲ ਸੁਖਵੰਤ ਕੌਰ ਨੇ ਸ. ਜੀ.ਕੇ. ਨੂੰ ਇੱਕ ਸ਼ੀਲਡ ਦੇ ਕੇ ਸਨਮਾਨ ਕੀਤਾ। ਇਸ ਮੌਕੇ ਦਿੱਲੀ ਕਮੇਟੀ ਦੇ ਮੈਂਬਰ ਜਸਮੀਨ ਸਿੰਘ ਨੋਨੀ, ਚਮਨ ਸਿੰਘ, ਦਲਜੀਤ ਸਿੰਘ, ਨਿਸ਼ਾਨ ਸਿੰਘ ਮਾਨ, ਕੁਲਤਾਰਨ ਸਿੰਘ, ਬੀਬੀ ਦਲਜੀਤ ਕੌਰ, ਜੋਗਿੰਦਰ ਸਿੰਘ, ਰਜਿੰਦਰ ਸਿੰਘ ਸ਼ਾਨ, ਪਰਮਿੰਦਰ ਸਿੰਘ ਸੇਠੀ, ਡਾ. ਹਰਮੀਤ ਸਿੰਘ, ਗੁਰਮੀਤ ਸਿੰਘ, ਬਲਬੀਰ ਸਿੰਘ ਕੋਹਲੀ, ਸੁਪ੍ਰੀਤ ਕੌਰ, ਜਗਦੀਪ ਸਿੰਘ ਚੱਡਾ ਅਤੇ ਹੋਰ ਪਤਵੰਤੇ ਸਜਣਾ ਨੂੰ ਵੀ ਸਨਮਾਨਤ ਕੀਤਾ ਗਿਆ।

Location: India, Haryana

SHARE ARTICLE
Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement