ਸਕੂਲ ਵਿਖੇ ਬਾਲਾ ਪ੍ਰੀਤਮ ਦਾ ਪ੍ਰਕਾਸ਼ ਦਿਹਾੜਾ ਮਨਾਇਆ
Published : Aug 2, 2017, 4:49 pm IST
Updated : Aug 2, 2017, 11:19 am IST
SHARE ARTICLE

ਨਵੀਂ ਦਿੱਲੀ, 2 ਅਗੱਸਤ (ਸੁਖਰਾਜ ਸਿੰਘ): ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਤਿਲਕ ਨਗਰ ਵਿਖੇ ਅਠਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਹਿਜ ਪਾਠ ਦੀ ਸਮਾਪਤੀ ਉਪਰੰਤ ਹੋਈ।

ਨਵੀਂ ਦਿੱਲੀ, 2 ਅਗੱਸਤ (ਸੁਖਰਾਜ ਸਿੰਘ): ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਤਿਲਕ ਨਗਰ ਵਿਖੇ ਅਠਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਹਿਜ ਪਾਠ ਦੀ ਸਮਾਪਤੀ ਉਪਰੰਤ ਹੋਈ।
ਇਸ ਤੋਂ ਬਾਅਦ ਸਕੂਲੀ ਬੱਚਿਆਂ ਨੇ ਪ੍ਰੇਰਣਾਦਾਇਕ ਸਾਖੀਆਂ ਅਤੇ ਕਵਿਤਾਵਾਂ ਰਾਹੀਂ ਗੁਰੂ ਜੀ ਦੇ ਜੀਵਨ 'ਤੇ ਰੌਸ਼ਨੀ ਪਾਈ। ਇਸ ਤੋਂ ਇਲਾਵਾ ਬੱਚਿਆਂ ਨੇ ਰੂਹਾਨੀ ਸ਼ਬਦ ਕੀਰਤਨ ਰਾਹੀਂ ਵੀ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਜਾਇੰਟ ਸਕੱਤਰ ਅਮਰਜੀਤ ਸਿੰਘ ਪੱਪੂ, ਸਕੂਲ ਚੇਅਰਮੈਨ ਜਗਦੀਪ ਸਿੰਘ ਕਾਹਲੋਂ, ਸੀਨੀਅਰ ਵਾਈਸ ਚੇਅਰਮੈਨ ਮਨਵਿੰਦਰ ਸਿੰਘ, ਕਮੇਟੀ ਦੇ ਮੈਂਬਰ ਨਿਸ਼ਾਨ ਸਿੰਘ ਮਾਨ, ਗੁਰਮੀਤ ਸਿੰਘ ਮੀਤਾ, ਆਤਮਾ ਸਿੰਘ ਲੁਬਾਣਾ, ਗੁਰਮੀਤ ਸਿੰਘ ਭਾਟੀਆ, ਦਲਜੀਤ ਸਿੰਘ ਸਰਨਾ, ਮਨਮੋਹਨ ਸਿੰਘ, ਸਵਰਣ ਸਿੰਘ ਬਰਾੜ, ਹਰਜੀਤ ਸਿੰਘ ਅਤੇ ਬੀਬੀ ਰਣਜੀਤ ਕੌਰ ਨੇ ਵੀ ਪਹੁੰਚ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ।ਅਮਰਜੀਤ ਸਿੰਘ ਪੱਪੂ ਨੇ ਸਕੂਲ ਦੇ ਬੱਚਿਆਂ ਨੂੰ ਉਨ੍ਹਾਂ ਵਲੋਂ ਦਸਵੀਂ ਤੇ ਬਾਰਵੀਂ ਜਮਾਤ ਵਿਚ ਚੰਗੇ ਨਤੀਜੇ ਲਿਆਉਣ ਲਈ ਵਧਾਈ ਦਿੱਤੀ। ਜਗਦੀਪ ਸਿੰਘ ਕਾਹਲੋਂ, ਪ੍ਰਿੰਸੀਪਲ ਕੁਲਵਿੰਦਰ ਕੌਰ, ਵਾਇਸ ਪ੍ਰਿੰਸੀਪਲ ਦਲਜੀਤ ਕੌਰ ਖ਼ਾਲਸਾ ਨੇ ਆਏ ਮਹਿਮਾਨਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿਤੀਆਂ। ਸ. ਕਾਹਲੋਂ ਨੇ ਬੱਚਿਆਂ ਨੂੰ ਗੁਰੂ ਜੀ ਵਾਂਗ ਸਮਾਜ ਸੇਵਾ ਦੇ ਕੰਮ ਕਰਨ ਲਈ ਪ੍ਰੇਰਿਤ ਕੀਤਾ।

Location: India, Haryana

SHARE ARTICLE
Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement