ਚਿਹਰੇ ਨੂੰ ਚਮਕਦਾਰ ਬਣਾਉਂਦਾ ਹੈ ਐਲੋਵੀਰਾ
Published : Jan 12, 2019, 5:59 pm IST
Updated : Jan 12, 2019, 6:05 pm IST
SHARE ARTICLE
Aloe Vera
Aloe Vera

ਔਰਤਾਂ ਆਪਣੀ ਚਿਹਰੇ ਦੇ ਨਿਖਾਰ ਨੂੰ ਲੈ ਕੇ ਅਕਸਰ ਪ੍ਰੇਸ਼ਾਨ ਰਹਿੰਦੀਆਂ ਹਨ। ਜਿਸ ਲਈ ਉਹ ਕਈ ਤਰ੍ਹਾਂ ਦੀਆਂ ਕ੍ਰੀਮਾਂ ਦੀ ਵਰਤੋਂ ਕਰਦੀਆਂ ਹਨ ਪਰ ਕੋਈ ਫਾਇਦਾ ਨਹੀਂ ...

ਔਰਤਾਂ ਆਪਣੀ ਚਿਹਰੇ ਦੇ ਨਿਖਾਰ ਨੂੰ ਲੈ ਕੇ ਅਕਸਰ ਪ੍ਰੇਸ਼ਾਨ ਰਹਿੰਦੀਆਂ ਹਨ। ਜਿਸ ਲਈ ਉਹ ਕਈ ਤਰ੍ਹਾਂ ਦੀਆਂ ਕ੍ਰੀਮਾਂ ਦੀ ਵਰਤੋਂ ਕਰਦੀਆਂ ਹਨ ਪਰ ਕੋਈ ਫਾਇਦਾ ਨਹੀਂ ਹੁੰਦਾ। ਜ਼ਿਆਦਾ ਕ੍ਰੀਮਾਂ ਦੀ ਵਰਤੋਂ ਨਾਲ ਚਿਹਰੇ ਦੀ ਚਮੜੀ ਖਰਾਬ ਹੋਣ ਦਾ ਡਰ ਰਹਿੰਦਾ ਹੈ, ਇਸ ਲਈ ਅੱਜ ਅਸੀਂ ਤੁਹਾਨੂੰ ਇਸ ਪ੍ਰੇਸ਼ਾਨ ਤੋਂ ਨਿਜ਼ਾਤ ਦਿਵਾਉਣ ਲਈ ਘਰੇਲੂ ਨੁਸਖੇ ਬਾਰੇ ਦੱਸਾਂਗੇ।

Aloe VeraAloe Vera

ਇਹ ਗੱਲ ਤਾਂ ਸਾਰੇ ਹੀ ਜਾਂਣਦੇ ਹਾਂ ਕਿ ਐਲੋਵੀਰਾ ਚਿਹਰੇ ਦੀ ਚਮੜੀ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਐਲੋਵੀਰਾ ਚਮੜੀ ਦੀਆਂ ਕਈ ਸਮੱਸਿਆਵਾਂ ਲਈ ਬਹੁਤ ਚੰਗਾ ਅਤੇ ਕੁਦਰਤੀ ਉਪਾਅ ਹੈ। ਜੇਕਰ ਤੁਹਾਡੇ ਚਿਹਰੇ ਤੋਂ ਵਧਦੀ ਉਮਰ ਦੇ ਲੱਛਣ ਨਜ਼ਰ ਆਉਣ ਲੱਗੇ ਹਨ ਤਾਂ ਤੁਹਾਨੂੰ ਹੁਣ ਤੋਂ ਹੀ ਐਲੋਵੀਰਾ ਦੀ ਵਰਤੋਂ ਸ਼ੁਰੂ ਕਰ ਦੇਣੀ ਚਾਹੀਦੀ ਹੈ।

Aloe VeraAloe Vera

ਐਲੋਵੀਰਾ ਚਿਹਰੇ 'ਤੇ ਪਏ ਦਾਗ-ਧੱਬੇ, ਪਿੰਪਲਸ, ਕੱਟ ਜਾਣਾ, ਚਿਹਰੇ 'ਤੇ ਝੁਰੜੀਆਂ ਹੋਣ ਜਾਣ 'ਤੇ ਇਨ੍ਹਾਂ ਸਾਰੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਦਿਵਾਉਂਦਾ ਹੈ। ਹਾਲਾਂਕਿ ਇਹ ਜ਼ਰੂਰੀ ਨਹੀਂ ਹੈ ਕਿ ਹਰ ਇਕ ਦੀ ਚਮੜੀ ਇਸ ਨੂੰ ਉਸ ਰੂਪ ਵਿਚ ਸਵੀਕਾਰ ਕਰੇ। ਇਸ ਲਈ ਐਲੋਵੀਰਾ ਦੀ ਵਰਤੋਂ ਕਰਨ ਤੋਂ ਪਹਿਲਾਂ ਕਿਸੇ ਡਾਕਟਰ ਦੀ ਸਲਾਹ ਜ਼ਰੂਰ ਲਵੋ ਜਾਂ ਫਿਰ ਪੈਚ ਟੈਸਟ ਕਰ ਕੇ ਦੇਖ ਲਓ।

Aloe VeraAloe Vera

ਹੋ ਸਕਦਾ ਹੈ ਕਿ ਕੁਦਰਤੀ ਹੋਣ ਦੇ ਬਾਵਜੂਦ ਇਹ ਤੁਹਾਡੀ ਚਮੜੀ 'ਤੇ ਫਿਟ ਨਾ ਬੈਠੇ। ਤਾਂ ਫਿਰ ਆਓ ਜਾਣਦੇ ਹਾਂ ਕਿ ਕਿਵੇਂ ਐਲੋਵੀਰਾ ਸਾਡੀ ਚਿਹਰੇ ਦੀ ਚਮੜੀ ਨੂੰ ਨਿਖਾਰਦਾ ਹੈ। ਐਲੋਵੀਰਾ ਚਮੜੀ ਦੀ ਉੱਪਰੀ ਪਰਤ 'ਤੇ ਮੌਜੂਦ ਗੰਦਗੀ ਨੂੰ ਸਾਫ ਕਰਨ ਦਾ ਕੰਮ ਕਰਦਾ ਹੈ। ਜਿਸ ਨਾਲ ਚਿਹਰੇ 'ਤੇ ਨਿਖਾਰ ਆ ਜਾਂਦਾ ਹੈ। ਇਸ ਲਈ ਤੁਸੀਂ ਐਲੋਵੀਰਾ ਨੂੰ ਕੱਟ ਕੇ ਉਸ ਦੇ ਗੂਦੇ ਦੀ ਵਰਤੋਂ ਕਰ ਸਕਦੇ ਹੋ।

Aloe VeraAloe Vera

ਐਲੋਵੀਰਾ ਵਿਚ ਐਂਟੀ-ਮਾਈਕ੍ਰਬੀਅਲ ਗੁਣ ਪਾਇਆ ਜਾਂਦਾ ਹੈ। ਇਸ ਦੀ ਇਹ ਖੂਬੀ ਹੈ ਕਿa ਇਹ ਕੀਲ-ਮੁਹਾਸਿਆਂ ਤੋਂ ਰਾਹਤ ਦਿਵਾਉਣ 'ਚ ਬਹੁਤ ਕਾਰਗਰ ਸਾਬਤ ਹੁੰਦਾ ਹੈ। ਇਸ ਲਈ ਐਲੋਵੀਰਾ ਦੀ ਵਰਤੋਂ ਨਾਲ ਤੁਹਾਡੇ ਚਿਹਰੇ 'ਤੇ ਕੀਲ-ਮੁਹਾਸਿਆਂ ਦੀਆਂ ਸਮੱਸਿਆ ਨੂੰ ਕੰਟਰੋਲ ਵਿਚ ਰਹੇਗੀ। ਦਾਗ-ਧੱਬਿਆਂ ਲਈ- ਜੇਕਰ ਤੁਹਾਡੇ ਚਿਹਰੇ 'ਤੇ ਦਾਗ ਹੈ

Aloe VeraAloe Vera

ਤਾਂ ਐਲੋਵੀਰਾ ਦੀ ਰੋਜ਼ਾਨਾ ਵਰਤੋਂ ਤੁਹਾਡੇ ਲਈ ਫਾਇਦੇਮੰਦ ਰਹੇਗੀ। ਇਸ ਨਾਲ ਚਿਹਰੇ 'ਤੇ ਅਣਚਾਹੇ ਦਾਗ-ਧੱਬੇ ਦੂਰ ਹੋ ਜਾਂਦੇ ਹਨ। ਚਮੜੀ ਨੂੰ ਨਮੀ ਦੇਣ ਲਈ- ਐਲੋਵੀਰਾ ਚਮੜੀ ਨੂੰ ਪੋਸ਼ਣ ਦੇਣ ਦਾ ਕੰਮ ਕਰਦਾ ਹੈ। ਕਿਸੇ ਵੀ ਚਮੜੀ ਟਾਈਪ ਦੇ ਲੋਕ ਇਸ ਦੀ ਵਰਤੋਂ ਕਰ ਸਕਦੇ ਹਨ, ਬੇਸ਼ਰਤੇ ਤੁਹਾਨੂੰ ਇਸ ਤੋਂ ਐਲਰਜ਼ੀ ਨਾ ਹੋਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement