ਚਿਹਰੇ ਦੀ ਚਮੜੀ ਨੂੰ ਚਮਕਦਾਰ ਬਣਾਉਂਂਣ ਲਈ ਐਲੋਵੇਰਾ ਹੈ ਫ਼ਾਇਦੇਮੰਦ
Published : Dec 15, 2020, 12:25 pm IST
Updated : Dec 15, 2020, 12:25 pm IST
SHARE ARTICLE
Aloe vera
Aloe vera

ਐਲੋਵੇਰਾ (ਕਵਾਰ ਗੰਦਲ) ਚਿਹਰੇ 'ਤੇ ਪਏ ਦਾਗ਼-ਧੱਬੇ, ਕਿੱਲ, ਕੱਟ ਜਾਣਾ, ਚਿਹਰੇ 'ਤੇ ਝੁਰੜੀਆਂ ਹੋ ਜਾਣ 'ਤੇ ਇਨ੍ਹਾਂ ਸਾਰੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਦਿਵਾਉਂਦਾ ਹੈ।

ਔਰਤਾਂ ਅਪਣੇ ਚਿਹਰੇ ਦੇ ਨਿਖਾਰ ਨੂੰ ਲੈ ਕੇ ਅਕਸਰ ਪ੍ਰੇਸ਼ਾਨ ਰਹਿੰਦੀਆਂ ਹਨ ਜਿਸ ਲਈ ਉਹ ਕਈ ਤਰ੍ਹਾਂ ਦੀਆਂ ਕਰੀਮਾਂ ਦੀ ਵਰਤੋਂ ਕਰਦੀਆਂ ਹਨ ਪਰ ਕੋਈ ਫ਼ਾਇਦਾ ਨਹੀਂ ਹੁੰਦਾ। ਜ਼ਿਆਦਾ ਕ੍ਰੀਮਾਂ ਦੀ ਵਰਤੋਂ ਨਾਲ ਚਿਹਰੇ ਦੀ ਚਮੜੀ ਖ਼ਰਾਬ ਹੋਣ ਦਾ ਡਰ ਰਹਿੰਦਾ ਹੈ, ਇਸ ਲਈ ਅੱਜ ਅਸੀਂ ਤੁਹਾਨੂੰ ਇਸ ਪ੍ਰੇਸ਼ਾਨੀ ਤੋਂ ਨਿਜਾਤ ਦਿਵਾਉਣ ਲਈ ਘਰੇਲੂ ਨੁਸਖ਼ਿਆਂ ਬਾਰੇ ਦਸਾਂਗੇ।

Skin
 

ਇਹ ਗੱਲ ਤਾਂ ਸਾਰੇ ਹੀ ਜਾਣਦੇ ਹਾਂ ਕਿ ਐਲੋਵੇਰਾ ਚਿਹਰੇ ਦੀ ਚਮੜੀ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਐਲੋਵੇਰਾ ਚਮੜੀ ਦੀਆਂ ਕਈ ਸਮੱਸਿਆਵਾਂ ਲਈ ਬਹੁਤ ਚੰਗੀ ਅਤੇ ਕੁਦਰਤੀ ਦਾਤ ਹੈ। ਜੇਕਰ ਤੁਹਾਡੇ ਚਿਹਰੇ ਤੋਂ ਵਧਦੀ ਉਮਰ ਦੇ ਲੱਛਣ ਨਜ਼ਰ ਆਉਣ ਲੱਗੇ ਹਨ ਤਾਂ ਤੁਹਾਨੂੰ ਹੁਣ ਤੋਂ ਹੀ ਐਲੋਵੇਰਾ (ਕਵਾਰ ਗੰਦਲ) ਦੀ ਵਰਤੋਂ ਸ਼ੁਰੂ ਕਰ ਦੇਣੀ ਚਾਹੀਦੀ ਹੈ।

alovera gel

ਐਲੋਵੇਰਾ (ਕਵਾਰ ਗੰਦਲ) ਚਿਹਰੇ 'ਤੇ ਪਏ ਦਾਗ਼-ਧੱਬੇ, ਕਿੱਲ, ਕੱਟ ਜਾਣਾ, ਚਿਹਰੇ 'ਤੇ ਝੁਰੜੀਆਂ ਹੋ ਜਾਣ 'ਤੇ ਇਨ੍ਹਾਂ ਸਾਰੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਦਿਵਾਉਂਦਾ ਹੈ। ਹਾਲਾਂਕਿ ਇਹ ਜ਼ਰੂਰੀ ਨਹੀਂ ਕਿ ਹਰ ਇਕ ਦੀ ਚਮੜੀ ਇਸ ਨੂੰ ਉਸ ਰੂਪ ਵਿਚ ਸਵੀਕਾਰ ਕਰੇ। ਇਸ ਲਈ ਐਲੋਵੇਰਾ ਦੀ ਵਰਤੋਂ ਕਰਨ ਤੋਂ ਪਹਿਲਾਂ ਕਿਸੇ ਡਾਕਟਰ ਦੀ ਸਲਾਹ ਜ਼ਰੂਰ ਲਵੋ ਜਾਂ ਫਿਰ ਪੈਚ ਟੈਸਟ ਕਰ ਕੇ ਵੇਖ ਲਉ।

skin care tips

ਹੋ ਸਕਦਾ ਹੈ ਕਿ ਕੁਦਰਤੀ ਹੋਣ ਦੇ ਬਾਵਜੂਦ ਇਹ ਤੁਹਾਡੀ ਚਮੜੀ 'ਤੇ ਅਨੁਕੂਲ ਨਾ ਬੈਠੇ। ਐਲੋਵੇਰਾ ਚਮੜੀ ਦੀ ਉਪਰੀ ਪਰਤ 'ਤੇ ਮੌਜੂਦ ਗੰਦਗੀ ਨੂੰ ਸਾਫ਼ ਕਰਨ ਦਾ ਕੰਮ ਕਰਦਾ ਹੈ ਜਿਸ ਨਾਲ ਚਿਹਰੇ 'ਤੇ ਨਿਖਾਰ ਆ ਜਾਂਦਾ ਹੈ। ਇਸ ਲਈ ਤੁਸੀਂ ਐਲੋਵੇਰਾ (ਕਵਾਰ ਗੰਦਲ) ਨੂੰ ਕੱਟ ਕੇ ਉਸ ਦੇ ਗੁੱਦੇ ਦੀ ਵਰਤੋਂ ਕਰ ਸਕਦੇ ਹੋ। ਐਲੋਵੇਰਾ ਵਿਚ ਐਂਟੀ-ਮਾਈਕ੍ਰੋਬਲ ਗੁਣ ਪਾਇਆ ਜਾਂਦਾ ਹੈ। ਇਸ ਦੀ ਇਹ ਖ਼ੂਬੀ ਹੈ ਕਿ ਇਹ ਕਿੱਲ-ਛਾਈਆਂ ਤੋਂ ਰਾਹਤ ਦਿਵਾਉਣ 'ਚ ਬਹੁਤ ਕਾਰਗਰ ਸਾਬਤ ਹੁੰਦਾ ਹੈ।

Oily Skin
 

ਇਸ ਲਈ ਐਲੋਵੇਰਾ ਦੀ ਵਰਤੋਂ ਨਾਲ ਤੁਹਾਡੇ ਚਿਹਰੇ 'ਤੇ ਕਿੱਲ-ਛਾਈਆਂ ਦੀ ਸਮੱਸਿਆ ਕਾਬੂ ਵਿਚ ਰਹੇਗੀ। ਦਾਗ਼-ਧੱਬਿਆਂ ਲਈ-ਜੇਕਰ ਤੁਹਾਡੇ ਚਿਹਰੇ 'ਤੇ ਦਾਗ਼ ਹੈ, ਤਾਂ ਐਲੋਵੇਰਾ ਦੀ ਰੋਜ਼ਾਨਾ ਵਰਤੋਂ ਤੁਹਾਡੇ ਲਈ ਫ਼ਾਇਦੇਮੰਦ ਰਹੇਗੀ। ਇਸ ਨਾਲ ਚਿਹਰੇ 'ਤੇ ਅਣਚਾਹੇ ਦਾਗ਼-ਧੱਬੇ ਦੂਰ ਹੋ ਜਾਂਦੇ ਹਨ। ਚਮੜੀ ਨੂੰ ਨਮੀ ਦੇਣ ਲਈ ਐਲੋਵੇਰਾ ਚਮੜੀ ਨੂੰ ਪੋਸ਼ਣ ਦੇਣ ਦਾ ਕੰਮ ਕਰਦਾ ਹੈ। ਕਿਸੇ ਵੀ ਕਿਸਮ ਦੀ ਚਮੜੀ ਵਾਲੇ ਲੋਕ ਇਸ ਦੀ ਵਰਤੋਂ ਕਰ ਸਕਦੇ ਹਨ, ਬਸ਼ਰਤੇ ਤੁਹਾਨੂੰ ਇਸ ਤੋਂ ਐਲਰਜੀ ਨਾ ਹੋਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement