
ਆਲੂ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ ਦੇ ਨਾਲ ਹੀ ਚਿਹਰੇ ਦੀ ਖੂਬਸੁਰਤੀ ਵਧਾਉਣ ਲਈ ਵੀ ਆਲੂ ਨੂੰ ਬਹੁਤ ਲ਼ਾਭਕਾਰੀ ਮੰਨਿਆ ਜਾਂਦਾ ਹੈ।
ਆਲੂ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ ਦੇ ਨਾਲ ਹੀ ਚਿਹਰੇ ਦੀ ਖੂਬਸੁਰਤੀ ਵਧਾਉਣ ਲਈ ਵੀ ਆਲੂ ਨੂੰ ਬਹੁਤ ਲ਼ਾਭਕਾਰੀ ਮੰਨਿਆ ਜਾਂਦਾ ਹੈ। ਚਿਹਰੇ ਦੇ ਦਾਗ-ਧੱਬੇ ਹਟਾਉਣ ਅਤੇ ਅੱਖਾਂ ਦੇ ਡਾਕਰ ਸਰਕਲ ਘੱਟ ਕਰਨ ਲਈ ਆਲੂ ਦੀ ਵਰਤੋਂ ਕਾਫੀ ਸਮੇਂ ਤੋਂ ਕੀਤੀ ਜਾਂਦੀ ਹੈ । ਆਲੂ ਦਾ ਰਸ ਅੱਖਾਂ ਦੇ ਆਲੇ-ਦੁਆਲੇ ਲਗਾਉਣ ਨਾਲ ਅੱਖਾਂ ਦੀ ਸੋਜ ਘੱਟ ਹੁੰਦੀ ਹੈ।
Potato Face Packs
ਆਲੂ ਅਤੇ ਆਂਡੇ ਦਾ ਫੇਸਪੈਕ
ਆਲੂ ਅਤੇ ਆਂਡੇ ਦਾ ਫੇਸਪੈਕ ਲਗਾਉਣ ਨਾਲ ਚਿਹਰੇ ਦੇ ਪੋਰਸ ਟਾਈਟ ਹੁੰਦੇ ਹਨ। ਅੱਧੇ ਆਲੂ ਦੇ ਰਸ ‘ਚ ਇਕ ਆਂਡੇ ਦਾ ਸਫੈਦ ਹਿੱਸਾ ਮਿਲਾ ਕੇ ਚੰਗਾ ਤਰ੍ਹਾਂ ਨਾਲ ਮਿਕਸ ਕਰ ਲਓ। ਇਸ ਨੂੰ ਚਿਹਰੇ ਅਤੇ ਗਰਦਨ ‘ਤੇ ਲਗਭਗ 20 ਮਿੰਟ ਲਈ ਛੱਡ ਦਿਓ। ਬਾਅਦ ‘ਚ ਸਾਦੇ ਪਾਣੀ ਨਾਲ ਚਿਹਰੇ ਨੂੰ ਧੋ ਲਓ। ਤੁਹਾਨੂੰ ਤੁਰੰਕ ਫਰਕ ਨਜ਼ਰ ਆਵੇਗਾ।
Potato Facial Mask
ਹਲਦੀ ਅਤੇ ਆਲੂ ਦਾ ਫੇਸਪੈਕ
ਆਲੂ ਅਤੇ ਹਲਦੀ ਦੇ ਫੇਸਪੈਕ ਦੀ ਨਿਯਮਿਤ ਵਰਤੋਂ ਨਾਲ ਚਮੜੀ ਦਾ ਰੰਗ ਸਾਫ ਹੋਣ ਲੱਗਦਾ ਹੈ। ਅੱਧੇ ਆਲੂ ਨੂੰ ਕੱਦੂਕਸ ਕਰਕੇ ਇਸ ‘ਚ ਚੁਟਕੀਭਰ ਹਲਦੀ ਮਿਲਾ ਕੇ ਚਿਹਰੇ ‘ਤੇ ਲਗਾ ਕੇ ਅੱਧੇ ਘੰਟੇ ਲਈ ਛੱਡ ਦਿਓ। ਬਾਅਦ ‘ਚ ਚਿਹਰਾ ਪਾਣੀ ਨਾਲ ਸਾਫ ਕਰ ਲਓ। ਇਸ ਫੇਸਪੈਕ ਨੂੰ ਹਫਤੇ ‘ਚ ਇਕ ਵਾਰ ਲਗਾਓ।
Potato
ਆਲੂ ਅਤੇ ਮੁਲਤਾਨੀ ਮਿੱਟੀ ਦਾ ਫੇਸਪੈਕ
ਇਹ ਫੇਸਪੈਕ ਤੁਹਾਡੀ ਚਮੜੀ ‘ਚ ਨਿਖਾਰ ਲਿਆਉਣ ਦੇ ਨਾਲਕਿੱਲਾਂ ਵਾਲੀ ਚਮੜੀ ਦੀ ਸੋਜ ਨੂੰ ਘੱਟ ਕਰਨ ‘ਚ ਵੀ ਮਦਦਗਾਰ ਹੈ। ਇਸ ਫੇਸਪੈਕ ਨੂੰ ਬਣਾਉਣ ਲਈ ਬਿਨ੍ਹਾਂ ਛਿੱਲੇ ਆਲੂ ਦਾ ਪੇਸਟ ਬਣਾ ਲਓ ਅਤੇ ਉਸ ‘ਚ 3 ਤੋਂ 4 ਚਮਚ ਮੁਲਤਾਨੀ ਮਿੱਟੀ ਅਤੇ ਕੁਝ ਬੂੰਦਾਂ ਗੁਲਾਬ ਜਲ ਦੀਆਂ ਮਿਲਾ ਕੇ ਪੇਸਟ ਤਿਆਰ ਕਰੋ।
Potato Face Packs
ਆਲੂ ਅਤੇ ਦੁੱਧ ਨਾਲ ਬਣਿਆ ਫੇਸਪੈਕ
ਅੱਧੇ ਆਲੂ ਨੂੰ ਛਿੱਲ ਕੇ ਉਸ ਦਾ ਰਸ ਕੱਢ ਲਓ ਅਤੇ ਇਸ ‘ਚ ਦੋ ਚਮਚ ਕੱਚਾ ਦੁੱਧ ਮਿਲਾ ਕੇ ਚੰਗੀ ਤਰ੍ਹਾਂ ਨਾਲ ਮਿਕਸ ਕਰਕੇ ਰੂੰ ਦੀ ਮਦਦ ਨਾਲ ਚਿਹਰੇ ਅਤੇ ਗਰਦਨ ‘ਤੇ ਲਗਾਓ। ਫਿਰ 20 ਮਿੰਟ ਤੋਂ ਬਾਅਦ ਇਸ ਨੂੰ ਧੋ ਲਓ। ਹਫਤੇ ‘ਚ ਤਿੰਨ ਵਾਰ ਇਸ ਨੂੰ ਲਗਾਉਣ ਨਾਲ ਚਿਹਰੇ ‘ਤੇ ਫਰਕ ਸਾਫ ਨਜ਼ਰ ਆਵੇਗਾ।