ਗਰਮੀਆਂ 'ਚ ਵਾਲਾਂ ਲਈ ਖ਼ੁਰਾਕ ਦਾ ਰੱਖੋ ਖ਼ਿਆਲ
Published : Jul 25, 2020, 3:54 pm IST
Updated : Jul 25, 2020, 3:54 pm IST
SHARE ARTICLE
Hair
Hair

ਖ਼ੁਰਾਕ ਵਾਲਾਂ ਨੂੰ ਤੰਦਰੁਸਤ ਰੱਖਣ 'ਚ ਬਹੁਤ ਮਹੱਤਵਪੂਰਨ ਰੋਲ ਅਦਾ ਕਰਦੀ ਹੈ। ਜੇ ਤੁਸੀਂ ਆਪਣੇ ਵਾਲਾਂ ਨੂੰ ਚੰਗੀ ਸਥਿਤੀ ਵਿਚ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ........

ਖ਼ੁਰਾਕ ਵਾਲਾਂ ਨੂੰ ਤੰਦਰੁਸਤ ਰੱਖਣ 'ਚ ਬਹੁਤ ਮਹੱਤਵਪੂਰਨ ਰੋਲ ਅਦਾ ਕਰਦੀ ਹੈ। ਜੇ ਤੁਸੀਂ ਆਪਣੇ ਵਾਲਾਂ ਨੂੰ ਚੰਗੀ ਸਥਿਤੀ ਵਿਚ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਉਹ ਖ਼ੁਰਾਕ ਖਾਣੀ ਚਾਹੀਦੀ ਹੈ, ਜਿਸ ਵਿਚ ਜ਼ਰੂਰੀ ਪੌਸ਼ਟਿਕ ਤੱਤ ਮੌਜੂਦ ਹੋਣ। ਵਾਲਾਂ ਨੂੰ ਸਾਫ਼ ਰੱਖਣ ਦੇ ਨਾਲ-ਨਾਲ ਮਜ਼ਬੂਤ ਬਣਾਈ ਰੱਖਣ ਲਈ ਚੰਗੀ ਖ਼ੁਰਾਕ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

Smooth HairHair

ਅਸੀਂ ਅਕਸਰ ਦੇਖਦੇ ਹਾਂ ਕਿ ਔਰਤਾਂ ਮੋਟਾਪੇ ਨੂੰ ਘਟਾਉਣ ਲਈ ਡਾਈਟਿੰਗ ਕਰਦੀਆਂ ਹਨ। ਡਾਈਟਿੰਗ ਕਰਨ ਨਾਲ ਸਰੀਰ 'ਚ ਵਿਟਾਮਿਨ, ਖਣਿਜ ਅਤੇ ਪ੍ਰੋਟੀਨ ਦੀ ਕਮੀ ਹੋ ਜਾਂਦੀ ਹੈ ਤੇ ਵਾਲ ਰੁੱਖੇ ਅਤੇ ਬੇਜਾਨ ਹੋ ਜਾਂਦੇ ਹਨ। ਇਸ ਨਾਲ ਆਇਰਨ ਦੀ ਵੀ ਕਮੀ ਹੋ ਜਾਂਦੀ ਹੈ, ਜਿਸ ਨਾਲ ਹੈਮੋਗਲੋਬਿਨ ਦੀ ਮਾਤਰਾ ਘੱਟਣੀ ਸ਼ੁਰੂ ਹੋ ਜਾਂਦੀ ਹੈ। ਤੁਸੀਂ ਜਿਹੜੀ ਵੀ ਖ਼ੁਰਾਕ ਖਾਓ, ਧਿਆਨ ਰੱਖੋ ਕਿ ਉਸ ਵਿਚ ਸਾਰੇ ਜ਼ਰੂਰੀ ਤੱਤ ਮੌਜੂਦ ਹੋਣ। ਖ਼ੁਰਾਕ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਨਾਲ ਤੁਹਾਡੇ ਵਾਲ ਝੜਨੇ ਵੀ ਸ਼ੁਰੂ ਹੋ ਜਾਂਦੇ ਹਨ। ਔਰਤਾਂ ਵਾਲਾਂ ਨੂੰ ਸੋਹਣੇ, ਲੰਮੇ ਤੇ ਕਾਲੇ ਦਿਖਾਉਣ ਲਈ ਬਹੁਤ ਕੁਝ ਕਰਦੀਆਂ ਹਨ।

Smooth HairHair

ਵਾਲਾਂ ਵਿਚ ਕਈ ਤਰ੍ਹਾਂ ਦੇ ਸ਼ੈਂਪੂ ਤੇ ਕੰਡੀਸ਼ਨਰ ਲਾਉਂਦੀਆਂ ਹਨ। ਵਾਲਾਂ ਨੂੰ ਰੰਗਣ ਲਈ ਕਈ ਤਰ੍ਹਾਂ ਦੇ ਕਾਸਮੈਟਿਕਸ ਵਰਤਦੀਆਂ ਹਨ ਪਰ ਖ਼ੁਰਾਕ ਨੂੰ ਨਜ਼ਰਅੰਦਾਜ਼ ਕਰਦੀਆਂ ਹਨ, ਜਿਸ ਕਰਕੇ ਵਾਲਾਂ 'ਤੇ ਬੁਰਾ ਅਸਰ ਪੈਂਦਾ ਹੈ ਤੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਜਿਵੇਂ ਕਿ ਵਾਲਾਂ ਦਾ ਝੜਨਾ, ਰੁੱਖਾਪਣ, ਸਫ਼ੈਦ ਹੋਣਾ ਆਦਿ ਸ਼ੁਰੂ ਹੋ ਜਾਂਦੀਆਂ ਹਨ। ਵਾਲਾਂ ਦੀ ਸਿਹਤ ਖ਼ੁਰਾਕ 'ਤੇ ਨਿਰਭਰ ਕਰਦੀ ਹੈ। ਸਹੀ ਖ਼ੁਰਾਕ ਲੈਣ ਨਾਲ ਅਸੀਂ ਆਪਣੇ ਵਾਲਾਂ ਦੀ ਸਿਹਤ ਤੇ ਸਥਿਤੀ ਨੂੰ ਸੁਧਾਰ ਸਕਦੇ ਹਾਂ। ਗਰਮੀਆਂ 'ਚ ਵਾਲਾਂ ਨੂੰ ਸੋਹਣਾ ਤੇ ਸਿਹਤਮੰਦ ਦਿਖਾਉਣ ਲਈ ਕੁਝ ਜ਼ਰੂਰੀ ਸੁਝਾਅ....

Hair ConditionerHair 

-ਵਾਲਾਂ ਨੂੰ ਸਿਹਤਮੰਦ ਤੇ ਮਜ਼ਬੂਤ ਰੱਖਣ ਲਈ ਪ੍ਰੋਟੀਨ ਭਰਪੂਰ ਖ਼ੁਰਾਕ ਲੈਣੀ ਬਹੁਤ ਜ਼ਰੂਰੀ ਹੈ ਕਿਉਂਕਿ ਸਾਡੇ ਵਾਲ 'ਕੈਰਾਟਿਨ' ਨਾਮਕ ਪ੍ਰੋਟੀਨ ਨਾਲ ਬਣੇ ਹੋਏ ਹਨ। ਇਸ ਕਰਕੇ ਸਾਨੂੰ ਪਨੀਰ, ਪੁੰਗਰੀਆਂ ਦਾਲਾਂ, ਸੋਇਆਬੀਨ ਖ਼ੁਰਾਕ ਵਿਚ ਲੈਣਾ ਚਾਹੀਦਾ ਹੈ। ਸੋਇਆਬੀਨ 'ਚ ਅਮਿਨੋ ਐਸਿਡ ਹੁੰਦੇ ਹਨ, ਜਿਨ੍ਹਾਂ ਤੋਂ ਆਂਡੇ ਦੇ ਬਰਾਬਰ ਪ੍ਰੋਟੀਨ ਮਿਲਦਾ ਹੈ। ਇਸ ਕਰਕੇ ਜੋ ਅੰਡੇ ਨਹੀਂ ਖਾ ਸਕਦੇ, ਉਹ ਸੋਇਆਬੀਨ ਲੈ ਕੇ ਪ੍ਰੋਟੀਨ ਦੀ ਕਮੀ ਪੂਰੀ ਕਰ ਸਕਦੇ ਹਨ।
-ਪ੍ਰੋਟੀਨ ਦੇ ਨਾਲ-ਨਾਲ ਖਣਿਜ ਤੇ ਵਿਟਾਮਿਨ ਦੇ ਸਪਲੀਮੈਂਟ ਜਿਵੇਂ ਜ਼ਿੰਕ, ਵਿਟਾਮਿਨ ਬੀ, ਕੈਲਸ਼ੀਅਮ ਤੇ ਆਇਰਨ ਵੀ ਬਹੁਤ ਜ਼ਰੂਰੀ ਹੈ।

HairHair

-ਕੈਲਸ਼ੀਅਮ ਦੀ ਕਮੀ ਵੀ ਵਾਲਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ। 25 ਸਾਲ ਦੀ ਉਮਰ ਤੋਂ ਬਾਅਦ ਘੱਟ ਤੋਂ ਘੱਟ 800 ਮਿਲੀਗ੍ਰਾਮ ਕੈਲਸ਼ੀਅਮ ਲੈਣਾ ਜ਼ਰੂਰੀ ਹੁੰਦਾ ਹੈ। ਇਹ ਮਾਤਰਾ ਢਾਈ ਕੱਪ ਦੁੱਧ ਹਰ ਰੋਜ਼ ਪੀ ਕੇ ਪੂਰੀ ਕੀਤੀ ਜਾ ਸਕਦੀ ਹੈ।
-ਜੇ ਦੁੱਧ ਨਹੀਂ ਪੀ ਸਕਦੇ ਤਾਂ ਕੈਲਸ਼ੀਅਮ ਦੀ ਕਮੀ ਨੂੰ ਤੁਸੀਂ ਤਾਜ਼ੀਆਂ ਹਰੀਆਂ ਪੱਤੇਦਾਰ ਸਬਜ਼ੀਆਂ ਜਿਵੇਂ ਪਾਲਕ, ਮੇਥੀ ਆਦਿ ਤੋਂ ਪੂਰਾ ਕਰ ਸਕਦੇ ਹਾਂ।
-ਦੁੱਧ ਤੋਂ ਬਣੀਆਂ ਚੀਜ਼ਾਂ ਜਿਵੇਂ ਕਿ ਪਨੀਰ, ਦਹੀਂ ਜਾਂ ਸੋਇਆ ਦੁੱਧ ਵੀ ਲੈ ਸਕਦੇ ਹੋ।
-ਤਾਜ਼ੇ ਫ਼ਲਾਂ ਦਾ ਜੂਸ ਤੇ ਕਾਫ਼ੀ ਮਾਤਰਾ 'ਚ ਪਾਣੀ ਪੀਣਾ ਚਾਹੀਦਾ ਹੈ।

Hair benefits Hair 

-ਭਾਰੀ ਅਤੇ ਸਟਾਰਚੀ ਭੋਜਨ ਨਹੀਂ ਖਾਣਾ ਚਾਹੀਦਾ।
-ਰੋਜ਼ ਖ਼ੁਰਾਕ ਵਿਚ ਸਲਾਦ, ਫ਼ਲ, ਸਪਰਾਉਟਸ, ਦਹੀਂ ਦੀ ਵਰਤੋਂ ਕਰਨੀ ਚਾਹੀਦੀ ਹੈ।
-ਹੌਟ ਟੀ ਦੀ ਥਾਂ ਕੋਲਡ ਟੀ ਜਾਂ ਨਿੰਬੂ ਦਾ ਜੂਸ ਕੱਢ ਕੇ ਪੀਣਾ ਚਾਹੀਦਾ ਹੈ।
ਗਰਮੀਆਂ ਵਿਚ ਇਸ ਖ਼ੁਰਾਕ ਦੀ ਵਰਤੋਂ ਕਰ ਕੇ ਵੀ ਤੁਸੀਂ ਸਾਰੇ ਜ਼ਰੂਰੀ ਤੱਤ ਪ੍ਰਾਪਤ ਕਰ ਸਕਦੇ ਹੋ ਤੇ ਪਸੀਨਾ ਆਉਣ ਨਾਲ ਹੋਈ ਪਾਣੀ ਦੀ ਕਮੀ ਨੂੰ ਵੀ ਪੂਰਾ ਕਰ ਸਕਦੇ ਹੋ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement