ਸਿਲਕ ਮੇਲਾ ਰੰਗ ਫੜਨ ਲੱਗਾ, ਗਾਹਕ ਵਿਖਾਉਣ ਲੱਗੇ ਦਿਲਚਸਪੀ
Published : Oct 24, 2017, 11:20 pm IST
Updated : Oct 24, 2017, 5:50 pm IST
SHARE ARTICLE

ਚੰਡੀਗੜ੍ਹ, 24 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ): ਫ਼ੈਸ਼ਨਏਬਲ ਹੱਥਖੱਡੀ ਕਪੜਿਆਂ ਦੀ ਪ੍ਰਦਰਸ਼ਨੀ ਪਲਾਟ ਨੰਬਰ 4, ਸੈਕਟਰ 28-ਬੀ, ਮਧਿਆ ਮਾਰਗ ਚੰਡੀਗੜ੍ਹ ਸਥਿਤ ਹਿਮਾਚਲ ਭਵਨ 'ਚ ਦੋ ਦਿਨ ਪਹਿਲਾਂ ਸ਼ੁਰੂ ਹੋ ਗਈ ਹੈ। ਅੱਜ ਤੀਜੇ ਦਿਨ ਪ੍ਰਦਰਸ਼ਨੀ 'ਚ ਗਾਹਕਾਂ ਨੇ ਚੰਗੀ ਦਿਲਚਸਪੀ ਦਿਖਾਈ। ਪੂਰਾ ਦਿਨ ਸਿਲਕ ਮੇਲਾ ਚੰਡੀਗੜ੍ਹੀਆਂ ਦੀ ਪਹਿਲੀ ਪਸੰਦ ਬਣਿਆ ਰਿਹਾ। ਕਈ ਲੋਕ ਜੰਮ ਕੇ ਖ਼ਰੀਦਦਾਰੀ ਕਰਦੇ ਦੇਖੇ ਗਏ। ਸਿਲਕ ਮੇਲੇ ਵਿਚ ਰੌਣਕ ਦੇਖ ਕੇ ਇੰਝ ਲੱਗਾ ਕਿ ਮੇਲਾ ਹੁਣ ਰੰਗ ਫੜਨ  ਲੱਗ ਪਿਆ ਹੈ ਕਿਉਂਕਿ ਗਾਹਕਾਂ ਦੀ ਭੀੜ ਜੁਟਣੀ ਸ਼ੁਰੂ ਹੋ ਗਈ ਹੈ। ਮੇਲੇ ਵਿਚ ਇਸ ਵਾਰ ਪਹਿਲੇ ਸਾਲਾਂ ਨਾਲੋਂ ਵੱਧ ਵੰਨਗੀਆਂ ਦੇਖ ਕੇ ਵੀ ਗਾਹਕ ਜ਼ਿਆਦਾ ਉਤਸ਼ਾਹਤ ਹਨ। ਇਨ੍ਹਾਂ ਕਪੜਿਆਂ ਵਿਚ ਜਿਥੇ ਪ੍ਰਾਚੀਨਤਾ ਝਲਕਦੀ ਹੈ ਉਥੇ ਹੀ ਆਧੁਨਿਕਤਾ ਦਾ ਰੰਗ ਵੀ ਦੇਖਣ ਨੂੰ ਮਿਲ ਰਿਹਾ ਹੈ।


ਇਸ ਮੌਕੇ ਪ੍ਰਬੰਧਕਾਂ ਨੇ ਦਸਿਆ ਕਿ ਇਸ ਪ੍ਰਦਰਸ਼ਨੀ ਵਿਚ ਸਿਲਕ ਸਾੜੀਆਂ, ਫ਼ਰਨਿਸਿੰਗ, ਸਲਵਾਰ ਸੂਟ, ਡਰੈਸ ਮਟੀਰੀਅਲਜ਼, ਦੁਪੱਟਾ, ਸਟੋਲਜ਼ ਆਦਿ ਪੇਸ਼ ਕੀਤੇ ਜਾ ਰਹੇ ਹਨ। ਇਸ ਮੌਕੇ ਖ਼ਰੀਦਦਾਰਾਂ ਵਿਚ ਭਾਰੀ ਜੋਸ਼ ਵੇਖਿਆ ਗਿਆ ਤੇ ਲੋਕਾਂ ਦੀ ਭੀੜ ਉਦਘਾਟਨ ਤੋਂ ਪਹਿਲਾਂ ਹੀ ਜੁੜਨੀ ਸ਼ੁਰੂ ਹੋ ਗਈ। ਇਸ ਮੌਕੇ ਪ੍ਰਬੰਧਕ ਪੂਰੇ ਉਤਸ਼ਾਹ ਵਿਚ ਦਿਖੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ  ਕਿਹਾ ਕਿ ਅਜਿਹੇ ਮੇਲਿਆਂ ਦਾ ਆਯੋਜਨ ਕਰਨਾ ਬੜਾ ਹੀ ਵੱਡਾ ਹੰਭਲਾ ਹੈ ਜਿਸ ਦੇ ਲਈ ਪ੍ਰਬੰਧਕ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਭਾਰਤੀ ਸੰਸਕ੍ਰਿਤੀ ਦੀ ਝਲਕੀ ਪੇਸ਼ ਕਰਦੀਆਂ ਹਨ ਤੇ ਇਸ ਮੌਕੇ ਦਾ ਲਾਭ ਉਠਾਉਣਾ ਚਾਹੀਦਾ ਹੈ। ਪੱਤਰਕਾਰਾਂ ਨੇ ਪ੍ਰਦਰਸ਼ਨੀ ਦੌਰਾਨ ਘੁੰਮ ਕੇ ਮੌਕਾ ਵੇਖਿਆ ਤਾਂ ਗਾਹਕਾਂ ਦੀਆਂ ਭੀੜਾਂ ਜੁਟੀਆਂ ਹੋਈਆਂ ਸਨ। ਪ੍ਰਬੰਧਕਾਂ ਨੇ ਵਿਸ਼ਵਾਸ ਦਿਵਾਇਆ ਕਿ ਪ੍ਰਦਰਸ਼ਨੀ ਵਿਚ ਉੱਚ ਕੁਆਲਟੀ ਦਾ ਮਾਲ ਮਿਲੇਗਾ। ਗਾਹਕ ਅੱਜ ਕਾਫ਼ੀ ਸੰਤੁਸ਼ਟ ਦਿਖੇ।

SHARE ARTICLE
Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement