Lassi in summer: ਗਰਮੀ ਵਿਚ ਲੱਸੀ ਪੀਣ ਨਾਲ ਦੂਰ ਹੁੰਦੀਆਂ ਹਨ ਸਿਹਤ ਸਬੰਧੀ ਕਈ ਸਮੱਸਿਆਵਾਂ
Published : Apr 2, 2024, 7:49 am IST
Updated : Apr 2, 2024, 7:49 am IST
SHARE ARTICLE
Health benefits of drinking Lassi in summer
Health benefits of drinking Lassi in summer

ਆਉ ਜਾਣਦੇ ਹਾਂ ਲੱਸੀ ਪੀਣ ਦੇ ਫ਼ਾਇਦਿਆਂ ਬਾਰੇ

Lassi in summer ਲੱਸੀ ਪੀਣ ਵਿਚ ਸਵਾਦ ਹੋਣ ਨਾਲ ਕਈ ਪੌਸ਼ਟਿਕ ਅਤੇ ਆਯੁਰਵੈਦਿਕ ਗੁਣਾਂ ਨਾਲ ਭਰਪੂਰ ਹੈ। ਅਜਿਹੇ ਵਿਚ ਇਸ ਨੂੰ ਪੀਣ ਨਾਲ ਸਿਹਤ ਦੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ।

ਆਉ ਜਾਣਦੇ ਹਾਂ ਲੱਸੀ ਪੀਣ ਦੇ ਫ਼ਾਇਦਿਆਂ ਬਾਰੇ:

ਗਰਮੀਆਂ ਵਿਚ ਜ਼ਿਆਦਾ ਮਸਾਲੇਦਾਰ, ਤੇਲ ਵਾਲਾ ਭੋਜਨ ਖਾਣ ਨਾਲ ਪਾਚਨ ਤੰਤਰ ਹੌਲੀ ਹੋ ਜਾਂਦਾ ਹੈ। ਅਜਿਹੇ ਵਿਚ ਐਸੀਡਿਟੀ ਦੀ ਸਮੱਸਿਆ ਜ਼ਿਆਦਾ ਹੁੰਦੀ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਠੰਢੀ ਲੱਸੀ ਦਾ ਸੇਵਨ ਕਰਨਾ ਵਧੀਆ ਚੋਣ ਹੈ। ਇਸ ਨਾਲ ਪੇਟ ਨੂੰ ਠੰਢਕ ਮਿਲਣ ਦੇ ਨਾਲ ਜਲਣ, ਬਦਹਜ਼ਮੀ, ਐਸਿਡਿਟੀ ਆਦਿ ਤੋਂ ਰਾਹਤ ਮਿਲਦੀ ਹੈ। ਦਸਤ ਅਤੇ ਕਬਜ਼ ਦੀ ਸਥਿਤੀ ਵਿਚ ਲੱਸੀ ਦਾ ਸੇਵਨ ਲਾਭਕਾਰੀ ਹੈ। ਦਰਅਸਲ ਦਹੀਂ ਚੰਗੇ ਬੈਕਟੀਰੀਆ ਦਾ ਮੁੱਖ ਸਰੋਤ ਹੈ। ਅਜਿਹੇ ਵਿਚ ਇਸ ਤੋਂ ਤਿਆਰ ਲੱਸੀ ਦਾ ਸੇਵਨ ਇਨ੍ਹਾਂ ਸਮੱਸਿਆਵਾਂ ਤੋਂ ਬਚਣ ਵਿਚ ਮਦਦ ਕਰਦਾ ਹੈ।

ਲੱਸੀ ਦਹੀਂ ਤੋਂ ਤਿਆਰ ਕੀਤੀ ਜਾਂਦੀ ਹੈ। ਅਜਿਹੇ ਵਿਚ ਦਹੀਂ ਵਿਚ ਮੌਜੂਦ ਪੌਸ਼ਟਿਕ ਤੱਤ ਵਿਟਾਮਿਨ, ਕੈਲਸ਼ੀਅਮ, ਆਇਰਨ, ਪ੍ਰੋਟੀਨ, ਮੈਗਨੀਸ਼ੀਅਮ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਆਦਿ ਗੁਣ ਹੁੰਦੇ ਹਨ। ਅਜਿਹੇ ਵਿਚ ਇਸ ਤੋਂ ਤਿਆਰ ਕੀਤੀ ਗਈ ਲੱਸੀ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿਚ ਮਦਦ ਕਰਦਾ ਹੈ ਅਤੇ ਪਾਚਨ ਤੰਤਰ ਨੂੰ ਤੰਦਰੁਸਤ ਰਖਦਾ ਹੈ।

(For more Punjabi news apart from health benefits of drinking Lassi in summer, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM

ਧਾਕੜ ਅਫ਼ਸਰ ਨੇ Akali Dal ਨੂੰ Bye-Bye ਕਹਿ Congress ਕਰ ਲਈ ਜੁਆਇਨ, Raja Warring ਨੇ Dr Lakhbir Singh ਨੂੰ..

06 May 2024 10:33 AM

'84 ਦੇ ਕਾਲੇ ਦੌਰ 'ਚ ਭਰਾ ਗਵਾਉਣ ਵਾਲੇ ਭਾਈ ਹਰੀ ਸਿੰਘ ਦਾ ਸੁਣੋ ਦਰਦ, "ਬਾਦਲਾਂ 'ਤੇ ਭਾਈ ਹਰੀ ਸਿੰਘ ਨੇ ਕੱਢੀ ਭੜਾਸ"

06 May 2024 8:38 AM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM
Advertisement