Health News: ਗਰਮੀਆਂ ਵਿਚ ਪੇਟ ਨੂੰ ਠੰਢਕ ਪਹੁੰਚਾਉਂਦੀ ਹੈ ਜੌਂ ਦੇ ਆਟੇ ਦੀ ਬਣੀ ਰੋਟੀ
Published : Aug 3, 2025, 6:37 am IST
Updated : Aug 3, 2025, 6:37 am IST
SHARE ARTICLE
Bread made from barley flour Health News
Bread made from barley flour Health News

ਜੌਂ ਦੇ ਆਟੇ ਦੀਆਂ ਰੋਟੀਆਂ ਖਾਣ ਨਾਲ ਮੋਟਾਪਾ ਤੇਜ਼ੀ ਨਾਲ ਘੱਟ ਹੁੰਦਾ

Bread made from barley flour Health News: ਗਰਮੀਆਂ ਵਿਚ ਕਣਕ ਦੀ ਰੋਟੀ ਨਾਲੋਂ ਜੌਂ ਦੀ ਰੋਟੀ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ। ਜੌਂ ਦੇ ਆਟੇ ਦੀਆਂ ਰੋਟੀਆਂ ਖਾਣ ਨਾਲ ਮੋਟਾਪਾ ਤੇਜ਼ੀ ਨਾਲ ਘੱਟ ਹੁੰਦਾ ਹੈ। ਜੌਂ ਦਾ ਆਟਾ ਗਰਮੀਆਂ ਵਿਚ ਪੇਟ ਨੂੰ ਠੰਢਾ ਰਖਦਾ ਹੈ। ਜੋ ਲੋਕ ਗਰਮੀਆਂ ਵਿਚ ਜੌਂ ਦੇ ਆਟੇ ਦੀ ਰੋਟੀ ਖਾਂਦੇ ਹਨ, ਉਨ੍ਹਾਂ ਦਾ ਦਿਲ ਜ਼ਿਆਦਾ ਸਿਹਤਮੰਦ ਰਹਿੰਦਾ ਹੈ। ਇਹ ਰੋਟੀ ਸ਼ੂਗਰ ਦੇ ਮਰੀਜ਼ਾਂ ਲਈ ਵੀ ਫ਼ਾਇਦੇਮੰਦ ਹੈ।

ਜੌਂ ਵਿਚ ਕੈਲੋਰੀ ਘੱਟ ਅਤੇ ਫ਼ਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜਿਸ ਨਾਲ ਪੇਟ ਜਲਦੀ ਭਰਦਾ ਹੈ ਤੇ ਲੰਮੇ ਸਮੇਂ ਤਕ ਭਰਿਆ ਰਹਿੰਦਾ ਹੈ। ਇਸ ਨਾਲ ਭੁੱਖ ਘੱਟ ਲਗਦੀ ਹੈ ਅਤੇ ਮੋਟਾਪਾ ਵੀ ਘੱਟ ਹੁੰਦਾ ਹੈ। ਜੌਂ ਦੀ ਤਸੀਰ ਠੰਢੀ ਹੁੰਦੀ ਹੈ। ਇਸ ਲਈ ਗਰਮੀਆਂ ਦੇ ਦਿਨਾਂ ਵਿਚ ਜੌਂ ਦੇ ਆਟੇ ਨਾਲ ਬਣੀ ਰੋਟੀ ਜ਼ਰੂਰ ਖਾਣੀ ਚਾਹੀਦੀ ਹੈ। ਇਸ ਨਾਲ ਪੇਟ ਦੀ ਗਰਮੀ ਸ਼ਾਂਤ ਹੋ ਜਾਂਦੀ ਹੈ। ਜੌਂ ਦੀ ਰੋਟੀ ਖਾਣ ਨਾਲ ਗੈਸ, ਬਦਹਜ਼ਮੀ ਅਤੇ ਬਲੋਟਿੰਗ ਦੀ ਸਮੱਸਿਆ ਦੂਰ ਹੁੰਦੀ ਹੈ।

ਇਸ ਨੂੰ ਖਾਣ ਨਾਲ ਪਾਚਨ ਕਿਰਿਆ ਠੀਕ ਹੁੰਦੀ ਹੈ। ਜੌਂ ਵਿਚ ਘੁਲਣਸ਼ੀਲ ਫ਼ਾਈਬਰ ਮਿਲ ਜਾਂਦਾ ਹੈ, ਜੋ ਪੇਟ ਨੂੰ ਸਿਹਤਮੰਦ ਰਖਦਾ ਹੈ। ਜੌਂ ਦੇ ਆਟੇ ਨਾਲ ਬਣੀ ਰੋਟੀ ਖਾਣ ਨਾਲ ਕਬਜ਼ ਨਹੀਂ ਹੁੰਦੀ। ਸ਼ੂਗਰ ਦੇ ਰੋਗੀ ਨੂੰ ਭੋਜਨ ਯਾਨੀ ਰੋਟੀ ਦੀ ਚੋਣ ਬਹੁਤ ਸੋਚ-ਸਮਝ ਕੇ ਕਰਨੀ ਚਾਹੀਦੀ ਹੈ। ਸ਼ੂਗਰ ਦੇ ਮਰੀਜ਼ ਨੂੰ ਕਣਕ ਦੀ ਬਜਾਏ ਜਵਾਰ ਜਾਂ ਜੌਂ ਦੇ ਆਟੇ ਦੀ ਰੋਟੀ ਖਾਣੀ ਚਾਹੀਦੀ ਹੈ। ਇਹ ਇੰਸੁਲਿਨ ਨੂੰ ਬਿਹਤਰ ਬਣਾਉਂਦਾ ਹੈ ਤੇ ਟਾਈਪ 2 ਸ਼ੂਗਰ ਦੇ ਜੋਖ਼ਮ ਨੂੰ ਵੀ ਘਟਾਉਂਦਾ ਹੈ। ਮੋਟੇ ਅਨਾਜ ਸਿਹਤ ਲਈ ਫ਼ਾਇਦੇਮੰਦ ਹੁੰਦੇ ਹਨ। ਗਰਮੀਆਂ ਵਿਚ ਕਣਕ ਦੀ ਬਜਾਏ ਜੌਂ ਦੇ ਆਟੇ ਦੀਆਂ ਰੋਟੀਆਂ ਖਾਉ ਤਾਂ ਬਿਹਤਰ ਹੋਵੇਗਾ। 

"(For more news apart from “Bread made from barley flour Health News , ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement