Health News: ਦਿਲ ਨਾਲ ਸਬੰਧਤ ਹੋਰ ਗੰਭੀਰ ਬੀਮਾਰੀਆਂ ਦੇ ਖ਼ਤਰੇ ਨੂੰ ਘਟਾਉਂਦਾ ਹੈ ਸਰ੍ਹੋਂ ਦਾ ਸਾਗ
Published : Dec 5, 2024, 9:57 am IST
Updated : Dec 5, 2024, 9:57 am IST
SHARE ARTICLE
Mustard greens reduce the risk of other serious diseases related to the heart
Mustard greens reduce the risk of other serious diseases related to the heart

Health News: ਅਪਣੇ ਗੁਣਾਂ ਕਾਰਨ ਸਾਗ ਦਾ ਜ਼ਿਕਰ ਹਰੀਆਂ ਸਬਜ਼ੀਆਂ ਵਿਚ ਸੱਭ ਤੋਂ ਪਹਿਲਾਂ ਕੀਤਾ ਜਾਂਦਾ ਹੈ।

 

Health News: ਪੰਜਾਬੀਆਂ ਦਾ ਮਸ਼ਹੂਰ ਸਰ੍ਹੋਂ ਦਾ ਸਾਗ ਸਿਰਫ਼ ਪੰਜਾਬ ਹੀ ਨਹੀਂ ਬਲਕਿ ਦੂਜੇ ਰਾਜਾਂ ਵਿਚ ਵੀ ਬੜੇ ਚਾਅ ਨਾਲ ਖਾਧਾ ਜਾਂਦਾ ਹੈ। ਸਾਗ ਵਿਚ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ ਜੋ ਸਿਹਤ ਲਈ ਬਹੁਤ ਵਧੀਆ ਮੰਨੇ ਜਾਂਦੇ ਹਨ। ਪ੍ਰੋਟੀਨ ਫ਼ਾਈਬਰ ਤੋਂ ਇਲਾਵਾ ਇਸ ਵਿਚ ਬਹੁਤ ਸਾਰੇ ਮਹੱਤਵਪੂਰਣ ਪੌਸ਼ਟਿਕ ਤੱਤ ਹੁੰਦੇ ਹਨ ਜਿਵੇਂ ਕਿ ਕੈਲੋਰੀ, ਫੈਟ, ਕਾਰਬੋਹਾਈਡਰੇਟ, ਫ਼ਾਈਬਰ, ਖੰਡ, ਪੋਟਾਸ਼ੀਅਮ, ਵਿਟਾਮਿਨ ਏ, ਸੀ, ਡੀ, ਬੀ 12, ਮੈਗਨੀਸ਼ੀਅਮ, ਆਇਰਨ ਅਤੇ ਕੈਲਸ਼ੀਅਮ। ਅਪਣੇ ਗੁਣਾਂ ਕਾਰਨ ਸਾਗ ਦਾ ਜ਼ਿਕਰ ਹਰੀਆਂ ਸਬਜ਼ੀਆਂ ਵਿਚ ਸੱਭ ਤੋਂ ਪਹਿਲਾਂ ਕੀਤਾ ਜਾਂਦਾ ਹੈ। ਇਸ ਨੂੰ ਖਾਣ ਨਾਲ ਕੈਲੇਸਟੋਰਲ ਦਾ ਪੱਧਰ ਘੱਟ ਹੁੰਦਾ ਹੈ।

ਸਰ੍ਹੋਂ ਦੇ ਸਾਗ ਵਿਚ ਮੌਜੂਦ ਪੋਸ਼ਣ: 113 ਗ੍ਰਾਮ ਦੇ ਬਣੇ ਸਾਗ ਦੀ ਕੌਲੀ ਵਿਚ 2 ਗ੍ਰਾਮ ਪ੍ਰੋਟੀਨ ਮਿਲਦਾ ਹੈ। ਇਸ ਤੋਂ ਇਲਾਵਾ ਇਸ ਵਿਚ 59.9 ਕੈਲੋਰੀ, 499.5 ਮਿਲੀਗ੍ਰਾਮ ਸੋਡੀਅਮ, 6 ਗ੍ਰਾਮ ਕਾਰਬੋਹਾਈਡਰੇਟ, 3 ਗ੍ਰਾਮ ਖੰਡ, 1 ਗ੍ਰਾਮ ਫ਼ਾਈਬਰ ਹੁੰਦਾ ਹੈ ਅਤੇ ਇਹ ਵਿਟਾਮਿਨ ਏ, ਸੀ, ਡੀ, ਬੀ 12, ਮੈਗਨੀਸ਼ੀਅਮ, ਆਇਰਨ ਅਤੇ ਕੈਲਸ਼ੀਅਮ ਵਰਗੇ ਤੱਤ ਨਾਲ ਭਰਪੂਰ ਵੀ ਹੁੰਦਾ ਹੈ।

ਸਾਗ ਖਾਣ ਦੇ ਫ਼ਾਇਦੇ:

ਸਾਗ ਨੂੰ ਵਿਟਾਮਿਨ-ਏ ਦਾ ਪਾਵਰ ਹਾਊਸ ਮੰਨਿਆ ਜਾਂਦਾ ਹੈ ਜੋ ਅੱਖਾਂ ਦੀਆਂ ਮਾਸਪੇਸ਼ੀਆਂ ਨੂੰ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਾਉਂਦਾ ਹੈ ਅਤੇ ਅੱਖਾਂ ਦੀ ਰੋਸ਼ਨੀ ਨੂੰ ਵੀ ਤੇਜ਼ ਕਰਦਾ ਹੈ।

 ਸਾਗ ਐਂਟੀ ਆਕਸੀਡੈਂਟਜ਼ ਨਾਲ ਭਰਪੂਰ ਹੁੰਦੇ ਹਨ ਇਹ ਸਰੀਰ ਨੂੰ ਜ਼ਹਿਰੀਲੇ ਤੱਤਾਂ ਤੋਂ ਬਚਾਉਂਦਾ ਹੈ ਅਤੇ ਇਮਿਊਨਿਟੀ ਵਧਾਉਂਦਾ ਹੈ। ਇਸ ਨਾਲ ਸਰੀਰ ਨੂੰ 6 ਕਿਸਮਾਂ ਦੇ ਕੈਂਸਰ (ਬਲੈਡਰ, ਪੇਟ, ਛਾਤੀ, ਫੇਫੜੇ, ਪ੍ਰੋਸਟੇਟ ਅਤੇ ਅੰਡਾਸ਼ਯ) ਤੋਂ ਸੁਰੱਖਿਅਤ ਰਖਿਆ ਜਾ ਸਕਦਾ ਹੈ ਕਿਉਂਕਿ ਗੁਣਾਂ ਨਾਲ ਭਰਪੂਰ ਸਾਗ ਕੈਂਸਰ ਸੈੱਲਾਂ ਨੂੰ ਵਧਣ ਨਹੀਂ ਦਿੰਦੇ।

ਸਾਗ ਖਾਣ ਨਾਲ ਸਰੀਰ ਵਿਚ ਕੈਲੇਸਟਰੋਲ ਦਾ ਪੱਧਰ ਘੱਟ ਜਾਂਦਾ ਹੈ। ਇਹ ਦਿਲ ਦੇ ਦੌਰੇ, ਹਾਈਪਰਟੈਨਸ਼ਨ ਅਤੇ ਦਿਲ ਨਾਲ ਸਬੰਧਤ ਹੋਰ ਗੰਭੀਰ ਬੀਮਾਰੀਆਂ ਦੇ ਖ਼ਤਰੇ ਨੂੰ ਘਟਾਉਂਦਾ ਹੈ।

ਸਰ੍ਹੋਂ ਦੇ ਸਾਗ ਵਿਚ ਫ਼ਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ ਜੋ ਸਰੀਰ ਦੇ ਪਾਚਨ ਪੱਧਰ ਨੂੰ ਵਧਾਉਂਦੇ ਹਨ। ਇਸ ਦੀ ਵਰਤੋਂ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ।

ਸਾਗ ਵਿਚ ਫ਼ਾਈਬਰ ਜ਼ਿਆਦਾ ਹੁੰਦੇ ਹਨ ਅਤੇ ਕੈਲੋਰੀ ਘੱਟ ਹੁੰਦੀ ਹੈ। ਇਹ ਸਰੀਰ ਦੀ ਪਾਚਨ ਕਿਰਿਆ ਨੂੰ ਠੀਕ ਰਖਦਾ ਹੈ ਅਤੇ ਭਾਰ ਘਟਾਉਣ ਵਿਚ ਸਹਾਇਤਾ ਕਰਦਾ ਹੈ।

ਸਾਗ ਕੈਲਸ਼ੀਅਮ ਅਤੇ ਪੋਟਾਸ਼ੀਅਮ ਨਾਲ ਵੀ ਭਰਪੂਰ ਹੁੰਦੇ ਹਨ, ਜੋ ਹੱਡੀਆਂ ਲਈ ਫ਼ਾਇਦੇਮੰਦ ਹੁੰਦੇ ਹਨ। ਹੱਡੀਆਂ ਦੇ ਰੋਗਾਂ ਦੇ ਠੀਕ ਹੋਣ ਲਈ ਸਾਗ ਦਾ ਸੇਵਨ ਕਰਨਾ ਚਾਹੀਦਾ ਹੈ।


 

SHARE ARTICLE

ਏਜੰਸੀ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement