Black Chana Recipe: ਘਰ ਦੀ ਰਸੋਈ ਵਿਚ ਬਣਾਉ ਕਾਲੇ ਛੋਲੇ
Published : Nov 6, 2023, 9:30 am IST
Updated : Nov 6, 2023, 9:30 am IST
SHARE ARTICLE
Black Chana Recipe
Black Chana Recipe

ਕਾਲੇ ਛੋਲਿਆਂ ਨੂੰ 10-12 ਘੰਟੇ ਤਕ ਇਕ ਲੀਟਰ ਪਾਣੀ ਵਿਚ ਭਿੱਜੇ ਰਹਿਣ ਦੇ ਬਾਅਦ ਕੱਢ ਕੇ ਉੁਨ੍ਹਾਂ ਨੂੰ ਇਕ ਵਾਰ ਸਾਫ਼ ਪਾਣੀ ਵਿਚ ਧੋ ਲਉ।

Black Chana Recipe ਸਮੱਗਰੀ : ਕਾਲੇ ਛੋਲੇ 400 ਗਰਾਮ, ਪਿਆਜ਼ 150 ਗਰਾਮ, ਟਮਾਟਰ 200 ਗਰਾਮ, ਘਿਉ 50 ਗਰਾਮ, ਲੂਣ ਲੋੜ ਅਨੁਸਾਰ, ਹਲਦੀ 1 ਚਮਚ ਵੱਡਾ, ਜੀਰਾ 1 ਚਮਚ, ਲਾਲ ਮਿਰਚ 1 ਚਮਚ, ਗਰਮ ਮਸਾਲਾ 1 ਚੱਮਚ

ਵਿਧੀ : ਕਾਲੇ ਛੋਲਿਆਂ ਨੂੰ 10-12 ਘੰਟੇ ਤਕ ਇਕ ਲੀਟਰ ਪਾਣੀ ਵਿਚ ਭਿੱਜੇ ਰਹਿਣ ਦੇ ਬਾਅਦ ਕੱਢ ਕੇ ਉੁਨ੍ਹਾਂ ਨੂੰ ਇਕ ਵਾਰ ਸਾਫ਼ ਪਾਣੀ ਵਿਚ ਧੋ ਲਉ। ਫਿਰ ਕੁਕਰ ਵਿਚ ਇਕ ਲੀਟਰ ਪਾਣੀ ਵਿਚ ਛੋਲੇ ਮੁਲਾਇਮ ਹੋਣ ਤਕ ਪਕਾਉ। ਇਕ ਕੜਾਹੀ ਜਾਂ ਪਤੀਲੇ ਵਿਚ ਘਿਉ ਪਾ ਕੇ ਉਸ ਵਿਚ ਸੱਭ ਤੋਂ ਪਹਿਲਾਂ ਜੀਰਾ ਭੁੰਨ ਲਉ, ਉਸ ਤੋਂ ਬਾਅਦ ਬਰੀਕ ਕਟਿਆ ਪਿਆਜ਼ ਪਾ ਕੇ ਭੂਰੇ ਹੋਣ ਤਕ ਭੁੰਨੋ। ਜਦੋਂ ਪਿਆਜ਼ ਭੁੰਨਿਆ ਜਾਏ ਤਾਂ ਉਸ ਵਿਚ ਟਮਾਟਰ ਪਾ ਦਿਉ। ਨਾਲ ਹੀ ਹਲਦੀ, ਲੂਣ, ਮਿਰਚ ਅਤੇ ਹੋਰ ਚੀਜ਼ਾਂ ਉਸ ਵਿਚ ਪਾ ਕੇ ਭੁੰਨ ਲਉ। ਬਾਅਦ ਵਿਚ ਉਬਲੇ ਹੋਏ ਛੋਲੇ ਪਾਣੀ ਸਮੇਤ ਇਸ ਵਿਚ ਪਾ ਦਿਉ ਅਤੇ ਕੁਕਰ ਬੰਦ ਕਰ ਦਿਉ। ਫਿਰ ਹਲਕੀ ਅੱਗ ’ਤੇ ਇਸ ਨੂੰ ਘੱਟ ਤੋਂ ਘੱਟ 35-40 ਮਿੰਟ ਪਕਾਉ। ਜਦੋਂ ਇਹ ਬਣ ਜਾਣ ਤਾਂ ਉਪਰੋਂ ਇਕ ਚਮਚ ਗਰਮ ਮਸਾਲਾ ਪਾ ਦਿਉ। ਤੁਹਾਡੇ ਛੋਲੇ ਬਣ ਕੇ ਤਿਆਰ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement