Health News: ਜਿਗਰ ਦੀ ਤੰਦਰੁਸਤੀ ਲਈ ਜ਼ਰੂਰ ਪੀਉ ਹਲਦੀ ਵਾਲਾ ਪਾਣੀ

By : GAGANDEEP

Published : Apr 7, 2024, 4:33 pm IST
Updated : Apr 7, 2024, 4:33 pm IST
SHARE ARTICLE
Drink turmeric water for liver health News
Drink turmeric water for liver health News

Health News: ਹਲਦੀ ਵਾਲੇ ਦੁੱਧ ਦਾ ਸੇਵਨ ਸੱਟ ਲੱਗਣ ਅਤੇ ਜੋੜਾਂ ਦੇ ਦਰਦ ਦੇ ਇਲਾਜ ਲਈ ਕੀਤਾ ਜਾਂਦਾ ਹੈ

Drink turmeric water for liver health News: ਹਲਦੀ ਵਿਚ ਬਹੁਤ ਸਾਰੇ ਦਵਾਈਆਂ ਵਾਲੇ ਗੁਣ ਹੁੰਦੇ ਹਨ। ਇਹ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰ ਦਿੰਦੀ ਹੈ। ਇਸ ਦਾ ਬਹੁਤ ਸਾਰੇ ਲੋਕ ਕਈ ਸਮੱਸਿਆਵਾਂ ਵਿਚ ਸੇਵਨ ਕਰਦੇ ਹਨ। ਹਲਦੀ ਵਾਲੇ ਦੁੱਧ ਦਾ ਸੇਵਨ ਸੱਟ ਲੱਗਣ ਅਤੇ ਜੋੜਾਂ ਦੇ ਦਰਦ ਦੇ ਇਲਾਜ ਲਈ ਕੀਤਾ ਜਾਂਦਾ ਹੈ। ਪਰ ਹਲਦੀ ਵਾਲੇ ਪਾਣੀ ਦਾ ਸੇਵਨ ਸਿਹਤ ਲਈ ਬਹੁਤ ਹੀ ਫ਼ਾਇਦੇਮੰਦ ਹੈ।

ਇਹ ਵੀ ਪੜ੍ਹੋ: Health News: ਕਮਜ਼ੋਰ ਵਾਲਾਂ ਨੂੰ ਮਜ਼ਬੂਤ ਬਣਾਉਣ ਲਈ ਵਰਤੋ ਲੱਕੜ ਦੀ ਕੰਘੀ

ਹਲਦੀ ਵਾਲਾ ਪਾਣੀ ਬਣਾਉਣ ਦੀ ਵਿਧੀ: ਅੱਧਾ ਨਿੰਬੂ, ਹਲਦੀ ਇਕ ਚੌਥਾਈ ਚਮਚ, ਇਕ ਗਲਾਸ ਗਰਮ ਪਾਣੀ, ਸ਼ਹਿਦ ਥੋੜ੍ਹਾ ਜਿਹਾ ਹਲਦੀ ਵਾਲਾ ਪਾਣੀ ਬਣਾਉਣ ਲਈ ਇਕ ਗਲਾਸ ਗਰਮ ਪਾਣੀ ਵਿਚ ਅੱਧਾ ਨਿੰਬੂ ਨਿਚੋੜੋ ਅਤੇ ਹਲਦੀ ਮਿਲਾ ਲਉ ਅਤੇ ਇਸ ਵਿਚ ਇਕ ਚਮਚ ਸ਼ਹਿਦ ਮਿਲਾ ਕੇ ਸਵੇਰੇ ਖ਼ਾਲੀ ਪੇਟ ਵਰਤੋਂ ਕਰੋ। ਆਉ ਜਾਣਦੇ ਹਾਂ ਹਲਦੀ ਵਾਲਾ ਪਾਣੀ ਪੀਣ ਦੇ ਫ਼ਾਇਦੇ ਬਾਰੇ:

ਇਹ ਵੀ ਪੜ੍ਹੋ: Health News: ਗਰਮੀਆਂ ’ਚ ਪਿੱਤ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਅਜ਼ਮਾਉ ਇਹ ਨੁਸਖ਼ੇ

 ਹਲਦੀ ਵਿਚ ਕਰਕੁਮਿਨ ਨਾਮਕ ਤੱਤ ਹੁੰਦਾ ਹੈ ਜੋ ਇਕ ਤਾਕਤਵਰ ਐਂਟੀ-ਆਕਸੀਡੈਂਟ ਬਣਾਉਂਦਾ ਹੈ। ਇਹ ਤੱਤ ਕੈਂਸਰ ਪੈਦਾ ਕਰਨ ਵਾਲੀਆਂ ਕੋਸ਼ਿਕਾਵਾਂ ਨੂੰ ਵਧਣ ਤੋਂ ਰੋਕਦਾ ਹੈ। ਇਸ ਲਈ ਹਲਦੀ ਦੀ ਵਰਤੋਂ ਕਰਨ ਨਾਲ ਕੈਂਸਰ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ। ਹਲਦੀ ਦੀ ਵਰਤੋਂ ਕਰਨ ਨਾਲ ਪਿੱਤ ਰਸ ਜ਼ਿਆਦਾ ਬਣਦਾ ਹੈ ਜਿਸ ਨਾਲ ਖਾਣਾ ਆਸਾਨੀ ਨਾਲ ਹਜ਼ਮ ਹੋ ਜਾਂਦਾ ਹੈ। ਇਸ ਲਈ ਖਾਣਾ ਜਲਦੀ ਹਜ਼ਮ ਹੋਣ ਨਾਲ ਪੇਟ ਸਬੰਧੀ ਬੀਮਾਰੀਆਂ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ। ਇਸ ਲਈ ਅਪਣੇ ਹਾਜ਼ਮੇ ਨੂੰ ਤੰਦਰੁਸਤ ਰਖਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਹਲਦੀ ਵਾਲੇ ਪਾਣੀ ਦੀ ਵਰਤੋਂ ਜ਼ਰੂਰ ਕਰੋ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 ਹਲਦੀ ਵਿੱਚ ਮੌਜੂਦ ਕਰਕਿਊਮਿਨ ਨਾਮਕ ਕੈਮੀਕਲ ਇਕ ਦਵਾਈ ਦੀ ਤਰ੍ਹਾਂ ਕੰਮ ਕਰਦਾ ਹੈ। ਇਹ ਸਰੀਰ ਦੀ ਸੋਜ ਨੂੰ ਘੱਟ ਕਰਨ ਵਿਚ ਸਹਾਇਕ ਹੁੰਦਾ ਹੈ। ਸਰੀਰ ਵਿਚ ਚਾਹੇ ਜਿੰਨੀ ਵੀ ਸੋਜ ਹੋਵੇ ਹਲਦੀ ਵਾਲਾ ਪਾਣੀ ਨੂੰ ਪੀਉ। ਇਸ ਨਾਲ ਇਹ ਸੋਜ ਘੱਟ ਹੋ ਜਾਵੇਗੀ। 

(For more Punjabi news apart from Drink turmeric water for liver health News, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement