ਤਿਲ ਦੇ ਲੱਡੂ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ
Published : Sep 8, 2023, 1:40 pm IST
Updated : Sep 8, 2023, 1:40 pm IST
SHARE ARTICLE
Eating Til Laddu has many benefits for the body
Eating Til Laddu has many benefits for the body

ਤਿਲ ਖਾਣ ਨਾਲ ਕੇਵਲ ਢਿੱਡ ਦੇ ਰੋਗ ਹੀ ਨਹੀਂ ਸਗੋਂ ਸਰੀਰ ਦੇ ਹੋਰ ਵੀ ਬਹੁਤ ਸਾਰੇ ਰੋਗ ਦੂਰ ਹੋ ਜਾਂਦੇ ਹਨ।


ਗੁੜ ਅਤੇ ਤਿਲ ਦੇ ਲੱਡੂ ਖਾਣ ਵਿਚ ਜਿੰਨੇ ਜ਼ਿਆਦਾ ਸਵਾਦ ਹੁੰਦੇ ਹਨ, ਉਸ ਤੋਂ ਕਿਤੇ ਵੱਧ ਇਸ ਦੇ ਸਰੀਰ ਨੂੰ ਫ਼ਾਇਦੇ ਹਨ। ਤਿਲ ਦੇ ਲੱਡੂ ਖਾ ਕੇ ਪੂਰਾ ਦਿਨ ਸਰੀਰ ਵਿਚ ਊਰਜਾ ਬਣੀ ਰਹਿੰਦੀ ਹੈ। ਕੁੱਝ ਲੋਕ ਇਨ੍ਹਾਂ ਨੂੰ ਤਿਲਕੁਟ ਵੀ ਕਹਿੰਦੇ ਹਨ। ਤਿਲ ਖਾਣ ਨਾਲ ਕੇਵਲ ਢਿੱਡ ਦੇ ਰੋਗ ਹੀ ਨਹੀਂ ਸਗੋਂ ਸਰੀਰ ਦੇ ਹੋਰ ਵੀ ਬਹੁਤ ਸਾਰੇ ਰੋਗ ਦੂਰ ਹੋ ਜਾਂਦੇ ਹਨ।

ਤਿਲ ਵਿਚ ਕੈਲਸ਼ੀਅਮ, ਆਇਰਨ, ਪ੍ਰੋਟੀਨ, ਵਿਟਾਮਿਨ-ਬੀ, ਸੀ ਅਤੇ ਈ ਵੱਧ ਮਾਤਰਾ ਵਿਚ ਮਿਲਦੇ ਹਨ। ਕਾਲੇ ਤਿਲ ਅਤੇ ਸਫ਼ੇਦ ਤਿਲ ਦੀ ਵਰਤੋਂ ਦਵਾਈ ਦੇ ਰੂਪ ਵਿਚ ਵੀ ਕੀਤੀ ਜਾਂਦੀ ਹੈ। ਤਿਲ ਦੇ ਲੱਡੂ ਖਾਣ ਨਾਲ ਹੋਣ ਵਾਲੇ ਫ਼ਾਇਦੇ:

  • ਤਿਲ ਗੁੜ ਦੇ ਲੱਡੂ ਤੇ ਤਿਲਕੁਟ ਫੇਫੜਿਆਂ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਇਹ ਲੱਡੂ ਖਾਣ ਨਾਲ ਸਰੀਰ ਡੀਟੌਕਸੀਫ਼ਾਈ ਕਰਦਾ ਹੈ।
  • ਤਿਲ ਗੁੜ ਦੇ ਲੱਡੂ ਕੈਲਸ਼ੀਅਮ ਨਾਲ ਭਰਪੂਰ ਹੁੰਦੇ ਹਨ। ਇਸ ਨਾਲ ਸਰੀਰਕ ਹੱਡੀਆਂ ਮਜ਼ਬੂਤ ਹੁੰਦੀਆਂ ਹਨ।
  • ਤਿਲ ਚਬਾਉਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਇਨਫ਼ੈਕਸ਼ਨ ਨਹੀਂ ਹੁੰਦੀ।
  • ਇਸ ਦੀ ਤਾਸੀਰ ਹਲਕੀ ਗਰਮ ਹੁੰਦੀ ਹੈ, ਇਸ ਨੂੰ ਸਰਦੀਆਂ ਵਿਚ ਖਾਣ ਦੇ ਕਈ ਫ਼ਾਇਦੇ ਹਨ।
  • ਤਿਲ ਦੀ ਵਰਤੋਂ ਕਰਨ ਨਾਲ ਮਾਨਸਕ ਸਿਹਤ ਦਾ ਵਿਕਾਸ ਹੁੰਦਾ ਹੈ ਤੇ ਤੁਸੀਂ ਆਸਾਨੀ ਨਾਲ ਡਿਪਰੈਸ਼ਨ ਤੇ ਟੈਨਸ਼ਨ ਤੋਂ ਦੂਰ ਰਹਿੰਦੇ ਹੋ।
  • ਤਿਲ ਦੇ ਲੱਡੂ ਖਾਣ ਨਾਲ ਸਰੀਰ ਵਿਚ ਐਨਰਜੀ ਬਣੀ ਰਹਿੰਦੀ ਹੈ।
  • ਗਰਭ ਅਵਸਥਾ ਦੌਰਾਨ ਬਹੁਤ ਸਾਰੀਆਂ ਔਰਤਾਂ ਨੂੰ ਕਬਜ਼ ਰਹਿੰਦੀ ਹੈ। ਤਿਲ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ ਅਤੇ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

Tags: til laddu

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM
Advertisement