ਖ਼ਬਰਾਂ |

ਤਾਜ਼ਾ |

Besan Sheera: ਬੱਚਿਆਂ ਨੂੰ ਜ਼ਰੂਰ ਖਵਾਉ ਵੇਸਣ ਦਾ ਸੀਰਾ
Published : Apr 9, 2024, 12:21 pm IST
Updated : Apr 9, 2024, 12:21 pm IST
SHARE ARTICLE
Besan Sheera
Besan Sheera

ਅੱਜ ਅਸੀਂ ਤੁਹਾਨੂੰ ਦਸਦੇ ਹਾਂ ਵੇਸਣ ਦਾ ਸੀਰਾ ਬਣਾਉਣ ਦਾ ਤਰੀਕਾ:

Besan Sheera: ਮਾਨਸੂਨ ਦੇ ਮੌਸਮ ਵਿਚ ਬੱਚਿਆਂ ਨੂੰ ਠੰਢ-ਜ਼ੁਕਾਮ ਅਤੇ ਬੁਖ਼ਾਰ ਤੋਂ ਬਚਾਉਣ ਲਈ ਉਨ੍ਹਾਂ ਦੀ ਡਾਈਟ ਦਾ ਖ਼ਾਸ ਧਿਆਨ ਰਖਣਾ ਪੈਂਦਾ ਹੈ। ਬੱਚਿਆਂ ਨੂੰ ਅਜਿਹੀਆਂ ਚੀਜ਼ਾਂ ਖੁਆਉਣੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਉਨ੍ਹਾਂ ਦੀ ਇਮਿਊਨਿਟੀ ਮਜ਼ਬੂਤ ਹੋਣ ਵਿਚ ਮਦਦ ਮਿਲ ਸਕੇ। ਅਜਿਹੇ ਵਿਚ ਵੇਸਣ ਨਾਲ ਤਿਆਰ ਸੀਰੇ ਨੂੰ ਇਸ ਮੌਸਮ ਵਿਚ ਖਾਣਾ ਫ਼ਾਇਦੇਮੰਦ ਹੁੰਦਾ ਹੈ।

ਇਸ ਵਿਚ ਮੌਜੂਦ ਪੋਸ਼ਕ ਤੱਤਾਂ ਨਾਲ ਠੰਢ-ਜ਼ੁਕਾਮ, ਖੰਘ ਅਤੇ ਇੰਫ਼ੈਕਸ਼ਨ ਹੋਣ ਦਾ ਖ਼ਤਰਾ ਕਈ ਗੁਣਾਂ ਘੱਟ ਹੁੰਦਾ ਹੈ। ਖਾਣ ਵਿਚ ਸਵਾਦਿਸ਼ਟ ਹੋਣ ਦੇ ਨਾਲ-ਨਾਲ ਇਸ ਨੂੰ ਬਣਾਉਣ ਵਿਚ ਵੀ ਜ਼ਿਆਦਾ ਸਮਾਂ ਨਹੀਂ ਲਗਦਾ।

ਅੱਜ ਅਸੀਂ ਤੁਹਾਨੂੰ ਦਸਦੇ ਹਾਂ ਵੇਸਣ ਦਾ ਸੀਰਾ ਬਣਾਉਣ ਦਾ ਤਰੀਕਾ:

ਸਮੱਗਰੀ: ਵੇਸਣ-3 ਚਮਚ, ਦੇਸੀ ਘਿਉ-1 ਵੱਡਾ ਚਮਚ, ਇਲਾਇਚੀ-1 (ਪੀਸੀ ਹੋਈ), ਸ਼ੱਕਰ-2 ਚਮਚ, ਦੁੱਧ-1.1/2 ਕੱਪ, ਹਲਦੀ-ਚੁਟਕੀ ਭਰ

ਵਿਧੀ: ਸੱਭ ਤੋਂ ਪਹਿਲਾਂ ਫ਼ਰਾਈਪੈਨ ਵਿਚ ਘਿਉ ਗਰਮ ਕਰੋ। ਹੁਣ ਇਸ ਵਿਚ ਵੇਸਣ ਪਾ ਕੇ ਘੱਟ ਗੈਸ ’ਤੇ ਹਲਕਾ ਭੂਰਾ ਹੋਣ ਤਕ ਪਕਾਉ। ਹੁਣ ਇਸ ਵਿਚ ਗੁੜ, ਹਲਦੀ ਅਤੇ ਇਲਾਇਚੀ ਪਾਊਡਰ ਪਾ ਕੇ ਮਿਕਸ ਕਰੋ। ਹੁਣ ਲਗਾਤਾਰ ਹਿਲਾਉਂਦੇ ਹੋਏ ਇਸ ਵਿਚ ਦੁੱਧ ਮਿਲਾਉ। ਤੁਹਾਡਾ ਵੇਸਣ ਦਾ ਸੀਰਾ ਬਣ ਕੇ ਤਿਆਰ ਹੈ। ਇਸ ਨੂੰ ਰਾਤ ਨੂੰ ਸੋਣ ਤੋਂ ਪਹਿਲਾਂ ਦੁੱਧ ਵਿਚ ਮਿਲਾ ਕੇ ਬੱਚੇ ਨੂੰ ਪਿਆਉ ਅਤੇ ਖ਼ੁਦ ਵੀ ਪੀਉ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement