Heath News: ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਦੀ ਹੈ ਭਿੰਡੀ

By : GAGANDEEP

Published : May 9, 2024, 6:42 am IST
Updated : May 9, 2024, 7:09 am IST
SHARE ARTICLE
Okra removes many problems of the body Heath News
Okra removes many problems of the body Heath News

Heath News: ਭਿੰਡੀ ਵਿਚ ਵਿਟਾਮਿਨ ਕੇ ਭਰਪੂਰ ਮਾਤਰਾ ਵਿਚ ਹੁੰਦਾ ਹੈ, ਜੋ ਖ਼ੂਨ ਦੀ ਗਤੀ ਨੂੰ ਸਰੀਰ ਵਿਚ ਬਣਾਈ ਰਖਦਾ ਹੈ

Okra removes many problems of the body Heath News: ਭਿੰੜੀ ਸਵਾਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਲਾਭਕਾਰੀ ਹੈ। ਭਿੰਡੀ ਵਿਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਨੂੰ ਕਈ ਬੀਮਾਰੀਆਂ ਤੋਂ ਦੂਰ ਰਖਦੇ ਹਨ। ਆਉ ਜਾਣਦੇ ਹਾਂ ਭਿੰਡੀ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ:

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (09 ਮਈ 2024) 

 ਭਿੰਡੀ ਵਿਚ ਵਿਟਾਮਿਨ ਕੇ ਭਰਪੂਰ ਮਾਤਰਾ ਵਿਚ ਹੁੰਦਾ ਹੈ, ਜੋ ਖ਼ੂਨ ਦੀ ਗਤੀ ਨੂੰ ਸਰੀਰ ਵਿਚ ਬਣਾਈ ਰਖਦਾ ਹੈ। ਭੋਜਨ ’ਚ ਭਿੰਡੀ ਖਾਣ ਨਾਲ ਸਰੀਰ ਵਿਚ ਵਿਟਾਮਿਨ ਦੀ ਮਾਤਰਾ ਸੰਤੁਲਿਤ ਰਹਿੰਦੀ ਹੈ ਜਿਸ ਨਾਲ ਖ਼ੂਨ ਦੇ ਧੱਬੇ ਨਹੀਂ ਬਣਦੇ।  ਭਿੰਡੀ ਸ਼ੂਗਰ ਦੇ ਇਲਾਜ ਵਿਚ ਬਹੁਤ ਉਪਯੋਗੀ ਹੁੰਦੀ ਹੈ। ਇਸ ਵਿਚ ਫ਼ਾਈਬਰ ਭਰਪੂਰ ਮਾਤਰਾ ਵਿਚ ਮੌਜੂਦ ਹੁੰਦਾ ਹੈ। ਸ਼ੂਗਰ ਦੇ ਇਲਾਜ ਲਈ ਦੋ ਭਿੰਡੀਆਂ ਲਉ। ਭਿੰਡੀਆਂ ਦੇ ਦੋਵੇਂ ਸਿਰੇ ਕੱਟ ਕੇ ਇਨ੍ਹਾਂ ਨੂੰ ਇਕ ਗਲਾਸ ਪਾਣੀ ਵਿਚ ਪੂਰੀ ਰਾਤ ਭਿਉਂ ਕੇ ਰੱਖੋ। ਸਵੇਰੇ ਉਠ ਕੇ ਇਸ ਪਾਣੀ ਨੂੰ ਪੀਉ। ਇਸ ਪਾਣੀ ਨਾਲ ਸਰੀਰ ਵਿਚ ਫ਼ਾਈਬਰ ਦੀ ਮਾਤਰਾ ਵਧੇਗੀ ਅਤੇ ਸ਼ੂਗਰ ਕੰਟਰੋਲ ਵਿਚ ਰਹੇਗੀ।

ਇਹ ਵੀ ਪੜ੍ਹੋ: Soni Crew Gurpreet death: ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਨਾਲ ਕੰਮ ਕਰ ਚੁੱਕੇ ਇਸ ਕਮੇਡੀਅਨ ਦਾ ਹੋਇਆ ਦਿਹਾਂਤ

ਗਰਭਵਤੀ ਔਰਤਾਂ ਨੂੰ ਭਿੰਡੀ ਜ਼ਰੂਰ ਖਾਣੀ ਚਾਹੀਦੀ ਹੈ। ਇਸ ਵਿਚ ਮੌਜੂਦ ਫ਼ੋਲਿਕ ਐਸਿਡ ਬੱਚੇ ਦੇ ਵਿਕਾਸ ਲਈ ਜ਼ਰੂਰੀ ਹੈ। ਭਿੰਡੀ ਵਿਚ ਵਿਟਾਮਿਨ ਸੀ ਮੌਜੂਦ ਹੁੰਦਾ ਹੈ ਜਿਸ ਕਾਰਨ ਇਸ ਨੂੰ ਖਾਣ ਨਾਲ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮੱਰਥਾ ਵਧਦੀ ਹੈ। ਸਰੀਰ ਵਿਚ ਵਿਟਾਮਿਨ ਸੀ ਦੀ ਘਾਟ ਪੂਰੀ ਹੁੰਦੀ ਹੈ। ਮੌਸਮੀ ਐਲਰਜੀ ਤੋਂ ਬਚਾਅ ਰਹਿੰਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਵਿਟਾਮਿਨ ਏ ਅਤੇ ਬੀਟਾ ਕੈਰੋਟੀਨ ਅੱਖਾਂ ਦੀ ਰੌਸ਼ਨੀ ਵਧਾਉਂਦਾ ਹੈ। ਭਿੰਡੀ ਵਿਚ ਇਹ ਦੋਵੇਂ ਭਰਪੂਰ ਮਾਤਰਾ ਵਿਚ ਮਿਲ ਜਾਂਦੇ ਹਨ।  ਜੇ ਤੁਸੀਂ ਕਬਜ਼ ਤੋਂ ਪ੍ਰੇਸ਼ਾਨ ਹੋ ਤਾਂ ਅਪਣੇ ਭੋਜਨ ਵਿਚ ਭਿੰਡੀ ਨੂੰ ਸ਼ਾਮਲ ਕਰੋ। ਇਸ ਵਿਚ ਮੌਜੂਦ ਫ਼ਾਈਬਰ ਰੋਜ਼ ਢਿੱਡ ਸਾਫ਼ ਕਰਨ ਵਿਚ ਮਦਦ ਕਰਦੇ ਹਨ।

(For more Punjabi news apart from Okra removes many problems of the body Heath News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement