ਸਪੈਸ਼ਲ ਲੱਸਣ ਮੇਥੀ ਪਨੀਰ
Published : Jul 12, 2022, 12:11 pm IST
Updated : Jul 12, 2022, 12:11 pm IST
SHARE ARTICLE
Special garlic fenugreek cheese
Special garlic fenugreek cheese

ਬਣਾਉਣ ਦਾ ਤਰੀਕਾ ਬੇਹੱਦ ਆਸਾਨ

 

ਸਮੱਗਰੀ: 4 ਚਮਚ ਤੇਲ, 3 ਚਮਚ ਲੱਸਣ, 130 ਗ੍ਰਾਮ ਪਿਆਜ਼, 75 ਮਿਲੀਲੀਟਰ ਦਹੀਂ, 1 ਚਮਚ ਮੈਦਾ, 2 ਚਮਚ ਧਨੀਆ, 1/2 ਚਮਚ ਹਲਦੀ, 1 ਚਮਚ ਮਿਰਚ, 1/2 ਚਮਚ ਗਰਮ ਮਸਾਲਾ, 1 ਚਮਚ ਨਮਕ, 30 ਮਿਲੀਲੀਟਰ ਪਾਣੀ, 250 ਗ੍ਰਾਮ ਪਨੀਰ, 2 ਚਮਚ ਤਾਜ਼ਾ ਕ੍ਰੀਮ, 2 ਚਮਚ ਮੇਥੀ ਦੇ ਸੁੱਕੇ ਪੱਤੇ, 1 ਚਮਚ ਸ਼ਹਿਦ, 100 ਮਿਲੀਲਟਰ ਪਾਣੀ, ਚਟਨੀ ਬਣਾਉਣ ਲਈ- 1 ਚਮਚ ਘਿਉ, 1 ਚਮਚ ਲੱਸਣ।

Special garlic fenugreek cheeseSpecial garlic fenugreek cheeseSpecial garlic fenugreek cheese

 

ਵਿਧੀ: ਸੱਭ ਤੋਂ ਪਹਿਲਾਂ ਇਕ ਪੈਨ ਵਿਚ ਤੇਲ ਪਾ ਕੇ ਲੱਸਣ ਦਾ ਪੇਸਟ ਪਾ ਕੇ ਹਲਕਾ ਭੁੰਨ ਲਉ ਅਤੇ ਇਸ ਵਿਚ ਪਿਆਜ਼ ਪਾ ਕੇ ਇਸ ਨੂੰ ਹਲਕਾ ਗੁਲਾਬੀ ਹੋਣ ਤਕ ਭੁੰਨ ਲਉ। ਫਿਰ ਇਕ ਕੌਲੀ ਵਿਚ ਦਹੀਂ ਅਤੇ ਮੈਦਾ ਪਾ ਕੇ ਚੰਗੀ ਤਰ੍ਹਾਂ ਨਾਲ ਰਲਾ ਲਉ। ਇਸ ਤੋਂ ਬਾਅਦ ਇਸ ਨੂੰ ਕੜਾਹੀ ਵਿਚ ਹੀ ਪਾ ਲਉ। ਇਸ ਵਿਚ ਧਨੀਆ ਪਾਊਡਰ, ਲਾਲ ਮਿਰਚ, ਹਲਦੀ, ਗਰਮ ਮਸਾਲਾ ਅਤੇ ਨਮਕ ਪਾ ਕੇ ਇਸ ਨੂੰ ਰਲਾ ਲਉ।

Special garlic fenugreek cheeseSpecial garlic fenugreek cheese

ਇਸ ਤੋਂ ਬਾਅਦ ਇਸ ਵਿਚ ਪਾਣੀ ਪਾ ਕੇ ਚੰਗੀ ਤਰ੍ਹਾਂ ਨਾਲ ਪੱਕਣ ਦਿਉ। ਫਿਰ ਇਸ ਵਿਚ ਪਨੀਰ, ਕ੍ਰੀਮ, ਸੁੱਕੀ ਮੇਥੀ ਦੇ ਪੱਤੇ, ਨਿੰਬੂ ਦਾ ਰਸ, ਸ਼ਹਿਦ ਪਾ ਕੇ ਚੰਗੀ ਤਰ੍ਹਾਂ ਨਾਲ ਰਲਾ ਲਉ। ਇਸ ਵਿਚ ਫਿਰ 10 ਮਿਲੀਲੀਟਰ ਪਾਣੀ ਪਾ ਦਿਉ ਅਤੇ ਗਾੜ੍ਹਾ ਹੋਣ ਤਕ ਪਕਾਉ। ਜਦੋਂ ਪਾਣੀ ਗਾੜ੍ਹਾ ਹੋ ਜਾਵੇ ਤਾਂ ਇਸ ਨੂੰ ਪਲੇਟ ਵਿਚ ਕੱਢ ਲਉ। ਇਕ ਪੈਨ ਵਿਚ 1 ਚਮਚ ਘਿਉ ਪਾ ਕੇ ਇਸ ਵਿਚ ਲੱਸਣ ਨੂੰ ਹਲਕਾ ਭੁੰਨ ਲਉ। ਇਸ ਚਟਣੀ ਨੂੰ ਫਿਰ ਪਨੀਰ ਉਪਰ ਪਾ ਦਿਉ ਅਤੇ ਪਰੋਸੋ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement