Health News: ਕਿਹੜਾ ਲੂਣ ਹੈ ਤੁਹਾਡੀ ਸਿਹਤ ਲਈ ਫ਼ਾਇਦੇਮੰਦ?

By : GAGANDEEP

Published : Jan 17, 2024, 10:04 am IST
Updated : Jan 17, 2024, 11:27 am IST
SHARE ARTICLE
Which salt is good for your health News in punjabi
Which salt is good for your health News in punjabi

Health News: ਲੂਣ ਤੋਂ ਬਗ਼ੈਰ ਖਾਣੇ ਦੇ ਸਵਾਦ ਨੂੰ ਸੋਚਿਆ ਵੀ ਨਹੀਂ ਜਾ ਸਕਦਾ। ਅਸਲ ’ਚ ਲੂਣ ਸਿਰਫ਼ ਇਕ ਨਹੀਂ ਸਗੋਂ ਪੰਜ ਤਰ੍ਹਾਂ ਦਾ ਹੁੰਦਾ ਹੈ:

Which salt is good for your health News in punjabi : ਲੂਣ ਤੋਂ ਬਗ਼ੈਰ ਖਾਣੇ ਦੇ ਸਵਾਦ ਨੂੰ ਸੋਚਿਆ ਵੀ ਨਹੀਂ ਜਾ ਸਕਦਾ। ਅਸਲ ’ਚ ਲੂਣ ਸਿਰਫ਼ ਇਕ ਨਹੀਂ ਸਗੋਂ ਪੰਜ ਤਰ੍ਹਾਂ ਦਾ ਹੁੰਦਾ ਹੈ:
ਟੇਬਲ ਸਾਲਟ : ਇਸ ਲੂਣ ਵਿਚ ਸੋਡੀਅਮ ਦੀ ਮਾਤਰਾ ਸੱਭ ਤੋਂ ਜ਼ਿਆਦਾ ਹੁੰਦੀ ਹੈ। ਟੇਬਲ ਸਾਲਟ ਵਿਚ ਆਇਉਡੀਨ ਵੀ ਲੋੜੀਂਦੀ ਮਾਤਰਾ ਵਿਚ ਹੁੰਦਾ ਹੈ, ਜੋ ਸਾਡੇ ਸਰੀਰ ਦੀ ਬੀਮਾਰੀ ਰੋਕਣ ਵਾਲੀ ਸਮਰੱਥਾ ਵਧਾਉਂਦਾ ਹੈ। ਜੇਕਰ ਇਸ ਲੂਣ ਦਾ ਸੀਮਤ ਮਾਤਰਾ ਵਿਚ ਸੇਵਨ ਕੀਤਾ ਜਾਵੇ ਤਾਂ ਇਸ ਨਾਲ ਕਈ ਫ਼ਾਇਦੇ ਹੁੰਦੇ ਹਨ।

ਇਹ ਵੀ ਪੜ੍ਹੋ: Beauty Tips: ਅੱਖਾਂ ਹੇਠਲੇ ਕਾਲੇ ਘੇਰਿਆਂ ਨੂੰ ਖ਼ਤਮ ਕਰਦੈ ਦੇਸੀ ਘਿਓ 

ਸੇਂਧਾ ਲੂਣ : ਇਸ ਨੂੰ ਰਾਕ ਸਾਲਟ ਜਾਂ ਵਰਤ ਵਾਲੇ ਲੂਣ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਇਹ ਲੂਣ ਬਿਨਾਂ ਰਿਫ਼ਾਈਨ ਕੀਤੇ ਤਿਆਰ ਹੁੰਦਾ ਹੈ। ਹਾਲਾਂਕਿ ਇਸ ਵਿਚ ਕੈਲਸ਼ੀਅਮ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਦੀ ਮਾਤਰਾ ਆਮ ਲੂਣ ਮੁਕਾਬਲੇ ਕਾਫ਼ੀ ਜ਼ਿਆਦਾ ਹੁੰਦੀ ਹੈ। ਨਾਲ ਹੀ ਇਹ ਸਾਡੀ ਸਿਹਤ ਲਈ ਵੀ ਬਹੁਤ ਵਧੀਆ ਹੁੰਦਾ ਹੈ।

ਇਹ ਵੀ ਪੜ੍ਹੋ: Haryana News: ਹਰਿਆਣਾ 'ਚ FPO ਗ੍ਰਾਂਟ 'ਚ ਕਰੋੜਾਂ ਦਾ ਘਪਲਾ, CBI ਕਰੇਗੀ ਜਾਂਚ

ਕਾਲਾ ਲੂਣ : ਕਾਲਾ ਲੂਣ ਖਾਣ ਨਾਲ ਕਬਜ਼, ਬਦਹਜ਼ਮੀ, ਢਿੱਡ ਦਰਦ, ਚੱਕਰ ਆਉਣਾ, ਉਲਟੀ ਆਉਣਾ ਅਤੇ ਜੀ ਘਬਰਾਉਣ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਇਸ ਲਈ ਇਸ ਨੂੰ ਖਾਣਾ ਸਾਰਿਆਂ ਲਈ ਫ਼ਾਇਦੇਮੰਦ ਹੈ। ਗਰਮੀ ਦੇ ਮੌਸਮ ਵਿਚ ਡਾਕਟਰ ਵੀ ਨਿੰਬੂ ਪਾਣੀ ਜਾਂ ਫਿਰ ਲੱਸੀ ’ਚ ਕਾਲਾ ਲੂਣ ਮਿਲਾਉਣ ਦੀ ਸਲਾਹ ਦਿੰਦੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਘੱਟ ਸੋਡੀਅਮ ਵਾਲਾ ਲੂਣ : ਇਸ ਲੂਣ ਨੂੰ ਬਾਜ਼ਾਰ ਵਿਚ ਪੋਟਾਸ਼ੀਅਮ ਲੂਣ ਵੀ ਕਿਹਾ ਜਾਂਦਾ ਹੈ। ਹਾਲਾਂਕਿ ਆਮ ਲੂਣ ਵਾਂਗ ਇਸ ਵਿਚ ਵੀ ਸੋਡੀਅਮ ਅਤੇ ਪੋਟਾਸ਼ੀਅਮ ਕਲੋਰਾਈਡ ਹੁੰਦੇ ਹਨ। ਜਿਨ੍ਹਾਂ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੁੰਦੀ ਹੈ, ਉਨ੍ਹਾਂ ਨੂੰ ਘੱਟ ਸੋਡੀਅਮ ਵਾਲਾ ਲੂਣ ਖਾਣਾ ਚਾਹੀਦਾ ਹੈ।  ਇਸ ਤੋਂ ਇਲਾਵਾ ਦਿਲ ਦੀ ਬੀਮਾਰੀ ਅਤੇ ਸ਼ੂਗਰ ਦੇ ਮਰੀਜ਼ਾਂ ਲਈ ਵੀ ਇਹ ਲੂਣ ਫ਼ਾਇਦੇਮੰਦ ਹੁੰਦਾ ਹੈ।

ਸਮੁੰਦਰੀ ਲੂਣ : ਇਹ ਲੂਣ ਭਾਫ਼ ਨਾਲ ਬਣਾਇਆ ਜਾਂਦਾ ਹੈ ਅਤੇ ਇਹ ਆਮ ਲੂਣ ਦੀ ਤਰ੍ਹਾਂ ਨਮਕੀਨ ਨਹੀਂ ਹੁੰਦਾ। ਸਮੁੰਦਰੀ ਲੂਣ ਦਾ ਸੇਵਨ ਢਿੱਡ ਫੁਲਣਾ, ਤਣਾਅ, ਸੋਜ਼ਿਸ਼, ਗੈਸ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਸਮੇਂ ਕਰਨ ਦੀ ਸਲਾਹ ਦਿਤੀ ਜਾਂਦੀ ਹੈ।

 (For more Punjabi news apart from Desi Ghee eliminates the dark circles under the eyes Beauty Tips in punjabi,  stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement