Healrh News: ਗਰਮੀਆਂ ’ਚ ਜ਼ਰੂਰ ਪੀਉ ਜਲਜੀਰਾ, ਹੋਣਗੇ ਕਈ ਫ਼ਾਇਦੇ
Published : May 20, 2024, 11:30 am IST
Updated : May 20, 2024, 11:35 am IST
SHARE ARTICLE
Must drink Jaljeera in summer Healrh News
Must drink Jaljeera in summer Healrh News

Healrh News: ਜਲਜੀਰਾ ਪੀਣ ਨਾਲ ਭਾਰ ਘੱਟ ਹੁੰਦਾ ਹੈ

Must drink Jaljeera in summer Healrh News: ਗਰਮੀ ਤੋਂ ਬਚਣ ਲਈ ਜਲਜੀਰਾ ਪੀਣਾ ਸਿਹਤ ਲਈ ਬਹੁਤ ਲਾਭਕਾਰੀ ਹੁੰਦਾ ਹੈ। ਇਸ ਨਾਲ ਸਰੀਰ ਵਿਚ ਨਮੀ ਬਣੀ ਰਹਿੰਦੀ ਹੈ ਜਿਸ ਨਾਲ ਗਰਮੀ ਦਾ ਅਸਰ ਘੱਟ ਹੁੰਦਾ ਹੈ।

ਇਹ ਵੀ ਪੜ੍ਹੋ: Jalandhar News: ਚਾਚੇ ਨੂੰ ਰੋਟੀ ਦੇਣ ਜਾ ਰਹੇ ਭਤੀਜੇ ਨੂੰ ਟਰੱਕ ਨੇ ਕੁਚਲਿਆ, ਮੌਤ 

ਇਸ ਵਿਚ ਮੌਜੂਦ ਪੋਸ਼ਕ ਤੱਤ ਕਈ ਬੀਮਾਰੀਆਂ ਤੋਂ ਬਚਾਉਂਦੇ ਹਨ। ਜਲਜੀਰਾ ਪੀਣ ਨਾਲ ਸਰੀਰ ਦੀ ਇਮਊਨਟੀ ਵਧਦੀ ਹੈ ਜਿਸ ਨਾਲ ਸਰਦੀ-ਖੰਘ ਤੋਂ ਬਚਾਅ ਰਹਿੰਦਾ ਹੈ। ਅੱਜ ਅਸੀਂ ਤੁਹਾਨੂੰ ਜਲਜੀਰਾ ਪੀਣ ਦੇ ਫ਼ਾਇਦਿਆਂ ਬਾਰੇ ਦਸਾਂਗੇ:  ਜਲਜੀਰਾ ਪੀਣ ਨਾਲ ਸਰੀਰ ਦੀ ਇਮਨਿਊਟੀ ਵਧਦੀ ਹੈ ਜਿਸ ਨਾਲ ਸਰਦੀ-ਜ਼ੁਕਾਮ ਤੋਂ ਬਚਾਅ ਰਹਿੰਦਾ ਹੈ।

 ਜਲਜੀਰਾ ਪੀਣ ਨਾਲ ਸਰੀਰ ਦੇ ਜ਼ਹਿਰੀਲੇ ਪਦਾਰਥ ਦੂਰ ਹੁੰਦੇ ਹਨ ਜਿਸ ਨਾਲ ਚਮੜੀ ਦੀ ਚਮਕ ਵਧਦੀ ਹੈ। ਜਲਜੀਰੇ ਵਿਚ ਥਾਇਮਾਲ ਹੁੰਦਾ ਹੈ। ਇਸ ਨੂੰ ਪੀਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ ਅਤੇ ਕਬਜ਼ ਵੀ ਦੂਰ ਹੁੰਦੀ ਹੈ। ਜਲਜੀਰਾ ਪੀਣ ਨਾਲ ਅਨੀਮੀਆ ਦੀ ਸਮੱਸਿਆ ਦੂਰ ਹੁੰਦੀ ਹੈ। ਜੀਰੇ ਵਿਚ ਲੋਹ ਪਦਾਰਥ ਕਾਫ਼ੀ ਮੌਜੂਦ ਹੁੰਦੇ ਹਨ। ਇਸ ਲਈ ਰੋਜ਼ਾਨਾ ਜਲਜੀਰਾ ਪੀਣ ਨਾਲ ਖ਼ੂਨ ਦੀ ਘਾਟ ਨਹੀਂ ਹੁੰਦੀ।

ਇਹ ਵੀ ਪੜ੍ਹੋ: Lok Sabha Election: ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਗਰਜੇ CM ਭਗਵੰਤ ਮਾਨ, ਲੋਕਾਂ ਦਾ ਹੋਇਆ ਭਾਰੀ ਇਕੱਠ  

 ਜਲਜੀਰਾ ਪੀਣ ਨਾਲ ਭਾਰ ਘੱਟ ਹੁੰਦਾ ਹੈ। ਜਲਜੀਰੇ ਵਿਚ ਕੈਲੋਰੀ ਨਹੀਂ ਹੁੰਦੀ ਅਤੇ ਇਹ ਸਰੀਰ ਦੇ ਟਾਕਸਿੰਸ ਪਦਾਰਥਾਂ ਨੂੰ ਬਾਹਰ ਕਢਦਾ ਹੈ। ਇਸ ਨਾਲ ਸਾਡੇ ਸਰੀਰ ਦਾ ਭਾਰ ਘੱਟ ਹੁੰਦਾ ਹੈ। ਜਲਜੀਰੇ ਵਿਚ ਵਿਟਾਮਿਨ ਬੀ-6 ਹੁੰਦਾ ਹੈ। ਇਸ ਨੂੰ ਪੀਣ ਨਾਲ ਦਿਮਾਗ ਦੀ ਤਾਕਤ ਤੇਜ਼ ਹੁੰਦੀ ਹੈ।  ਗਰਮੀ ਵਿਚ ਡੀਹਾਈਡ੍ਰੇਸ਼ਨ ਦੀ ਸਮੱਸਿਆ ਵੀ ਹੁੰਦੀ ਹੈ ਜਿਸ ਨੂੰ ਜਲਜੀਰੇ ਰਾਹੀਂ ਠੀਕ ਕੀਤਾ ਜਾਂਦਾ ਹੈ। ਇਹ ਆਂਤ੍ਹੜੀਆਂ ਨੂੰ ਠੀਕ ਰਖਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਵਿਚ ਵਿਟਾਮਿਨ-ਸੀ ਹੁੰਦਾ ਹੈ ਜਿਸ ਨਾਲ ਇਸ ਨੂੰ ਪੀਣ ’ਤੇ ਤੁਰਤ ਊਰਜਾ ਮਿਲਦੀ ਹੈ। ਜਲਜੀਰਾ ਪੀਣ ਨਾਲ ਸਰੀਰ ਵਿਚ ਨਮੀ ਬਣੀ ਰਹਿੰਦੀ ਹੈ ਜਿਸ ਨਾਲ ਗਰਮੀ ਦਾ ਅਸਰ ਘੱਟ ਜਾਂਦਾ ਹੈ। ਜਲਜੀਰੇ ਵਿਚ ਆਇਰਨ ਅਤੇ ਕੈਲਸ਼ੀਅਮ ਦੀ ਮਾਤਰਾ ਵਧੇਰੇ ਮਿਲ ਜਾਂਦੀ ਹੈ। ਇਹ ਗਰਭਵਤੀ ਔਰਤਾਂ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ।

(For more Punjabi news apart from Must drink Jaljeera in summer Healrh News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement