ਸਰੀਰਕ ਤੰਦਰੁਸਤੀ, ਦਰੁਸਤੀ ਤੇ ਫੁਰਤੀ ਲਈ ਕਿਉਂ ਜ਼ਰੂਰੀ ਹੈ 'ਦਲੀਆ'? ਫ਼ਾਇਦੇ ਜਾਣ ਹੋ ਜਾਓਗੇ ਹੈਰਾਨ!
Published : Jan 21, 2020, 6:35 pm IST
Updated : Jan 21, 2020, 6:35 pm IST
SHARE ARTICLE
file photo
file photo

ਤੰਦਰੁਸਤ ਸਰੀਰ ਨੂੰ ਫਿੱਟ ਰੱਖਣ 'ਚ ਮੱਦਦ ਕਰਦੈ ਦਲੀਆ

ਚੰਡੀਗੜ੍ਹ : ਦਲੀਏ ਦਾ ਮੁੱਖ ਸਰੋਤ ਕਣਕ ਅਰਥਾਤ ਦਲੀਆ ਕਣਕ ਤੋਂ ਹੀ ਤਿਆਰ ਹੁੰਦਾ ਹੈ, ਪਰ ਇਸ ਦੇ ਫ਼ਾਇਦੇ ਜਾਣ ਦਾ ਤੁਸੀਂ ਹੈਰਾਨ ਰਹਿ ਜਾਓਗੇ। ਜੀ ਹਾਂ, ਸਰੀਰਕ ਤੰਦਰੁਸਤੀ, ਦਰੁਸਤੀ ਤੇ ਫੁਰਤੀ ਲਈ ਦਲੀਏ ਦਾ ਉਪਯੋਗ ਬੇਹੱਦ ਫ਼ਾਇਦੇਮੰਦ ਹੋ ਸਕਦਾ ਹੈ। ਇਸ ਦਾ ਕਾਰਨ ਇਸ ਵਿਚ ਪ੍ਰੋਟੀਨ, ਵਿਟਾਮਿਨ-ਬੀ1, ਬੀ2, ਫਾਈਬਰ ਸਮੇਤ ਕਈ ਹੋਰ ਤੱਤਾਂ ਦਾ ਭਰਪੂਰ ਮਾਤਰਾ 'ਚ ਮਿਲਣਾ ਹੈ।

PhotoPhoto

ਦਲੀਆ ਜਿੰਨਾ ਖਾਣ 'ਚ ਸੁਆਦ ਹੁੰਦਾ ਹੈ, ਉਸ ਤੋਂ ਕਿਤੇ ਵੱਧ ਇਹ ਸਰੀਰ ਦੀ ਤੰਤਰੁਸਤੀ ਲਈ ਚੰਗਾ ਸਮਝਿਆ ਜਾਂਦਾ ਹੈ। ਦਲੀਆ ਖਾਣ ਨਾਲ ਸਰੀਰ ਅੰਦਰ ਕੈਲੋਸਟਰਾਲ ਦਾ ਲੈਵਲ ਘੱਟ ਕਰਨ 'ਚ ਮਦਦ ਮਿਲਦੀ ਹੈ। ਅਕਸਰ ਬਿਮਾਰ ਲੋਕਾਂ ਨੂੰ ਦਲੀਆ ਖਾਣ ਦੀ ਸਲਾਹ ਦਿਤੀ ਜਾਂਦੀ ਹੈ। ਪਰ ਇਸ ਦੀ ਵਰਤੋਂ ਸਿਹਤਮੰਦ ਲੋਕਾਂ ਨੂੰ ਵੀ ਫਿੱਟ ਰੱਖਣ 'ਚ ਮਦਦ ਕਰ ਸਕਦੀ ਹੈ।

PhotoPhoto

ਸਵੇਰ ਸਮੇਂ ਦਲੀਏ ਦਾ ਸੇਵਨ ਕਰਨ ਨਾਲ ਸਾਰਾ ਦਿਨ ਸਰੀਰ ਅੰਦਰ ਊਰਜਾ ਦੀ ਕਮੀ ਮਹਿਸੂਸ ਨਹੀਂ ਹੁੰਦੀ। ਇਸੇ ਤਰ੍ਹਾਂ ਦਲੀਏ ਨੂੰ ਨਾਸ਼ਤੇ 'ਚ ਸ਼ਾਮਲ ਕਰਨ ਨਾਲ ਸਰੀਰ ਨੂੰ ਲੋੜੀਂਦੇ ਪੌਸ਼ਟਿਕ ਤੱਤਾਂ ਦੀ ਘਾਟ ਪੂਰੀ ਹੋ ਜਾਂਦੀ ਹੈ। ਇਸ ਨਾਲ ਜਿੱਥੇ ਭਾਰ ਘਟਦਾ ਹੈ, ਉਥੇ ਹੀ ਦਲੀਏ ਵਿਚਲੇ ਪੋਸ਼ਕ ਤੱਤ ਸਰੀਰ ਵਿਚੋਂ ਵਾਧੂ ਚਰਬੀ ਘਟਾਉਣ 'ਚ ਮਦਦ ਕਰਦੇ ਹਨ। ਇਸ ਵਿਚ ਮੌਜੂਦ ਫਾਈਬਰ ਦੀ ਭਰਪੂਰ ਮਾਤਰਾ ਸਰੀਰ ਲਈ ਬਹੁਤ ਜ਼ਰੂਰੀ ਹੁੰਦੀ ਹੈ।

PhotoPhoto

ਦਲੀਆ ਕਿਸੇ ਵੀ ਮਸਾਲੇਦਾਰ ਖਾਣੇ ਦੀ ਤੁਲਨਾ ਵਿਚ ਦੁੱਗਣੀ ਊਰਜਾ ਪ੍ਰਦਾਨ ਕਰਦਾ ਹੈ। ਇਹ ਸਰੀਰ ਅੰਦਰ ਕੈਲੋਸਟਰੋਲ ਨੂੰ ਜੰਮਣ ਤੋਂ ਰੋਕਦਾ ਹੈ। ਸਰੀਰ ਅੰਦਰ ਹੋਮੋਗਲੋਬਿਨ ਦੀ ਕਮੀ ਨੂੰ ਦੂਰ ਕਰਨ ਲਈ ਦਲੀਏ ਦਾ ਸੇਵਨ ਬੇਹੱਦ ਫ਼ਾਇਦੇਮੰਦ ਹੁੰਦਾ ਹੈ।

PhotoPhoto

ਦਲੀਆ ਖਾਣ ਨਾਲ ਸਾਰਾ ਦਿਨ ਪੇਟ ਭਰਿਆ ਰਹਿੰਦਾ ਹੈ। ਇਸ ਨਾਲ ਲੰਮੇ ਸਮੇਂ ਤਕ ਭੁੱਖ ਨਾ ਲੱਗਣ ਕਾਰਨ ਮੋਟਾਪਾ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਦਲੀਆ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਦਲੀਏ ਦੇ ਸੇਵਨ ਨਾਲ ਡਾਇਬਟੀਜ਼ ਘੱਟਦੀ ਹੈ। ਦਲੀਆ ਵਿਨਾਮਿਨਸ ਦਾ ਚੰਗਾ ਸਰੋਤ ਹੈ, ਇਸ ਕਾਰਨ ਇਹ ਸਰੀਰ ਨੂੰ ਉਰਜਾ ਪ੍ਰਦਾਨ ਕਰਦਾ ਹੈ।

PhotoPhoto

ਦਲੀਏ ਵਿਚ ਕੈਲਸ਼ੀਅਮ ਤੇ ਮੈਗਨੀਜ਼ੀਅਮ ਭਰਪੂਰ ਮਾਤਰਾ ਵਿਚ ਹੁੰਦਾ ਹੈ ਜੋ ਹੱਡੀਆਂ ਨੂੰ ਮਜਬੂਤ ਬਣਾਉਣ 'ਚ ਸਹਾਈ ਹੁੰਦੇ ਹਨ। ਦਲੀਏ ਵਿਚ ਮੌਜੂਦ ਫਾਈਬਰ ਦੀ ਮਾਤਰਾ ਪਾਚਨ ਪ੍ਰਣਾਲੀ ਨੂੰ ਦਰੁਸਤ ਕਰਨ 'ਚ ਮਦਦ ਕਰਦਾ ਹੈ। ਕਬਜ਼ ਦੀ ਸਮੱਸਿਆ ਵਾਲਿਆਂ ਨੂੰ ਰੋਜ਼ਾਨਾ ਇਕ ਕੋਲੀ ਦਲੀਆ ਜ਼ਰੂਰ ਖਾਣਾ ਚਾਹੀਦਾ ਹੈ। ਦਲੀਏ ਵਿਚ ਮੌਜੂਦ ਫਾਈਬਰ ਦੀ ਮਾਤਰਾ ਬਰੈਸਟ ਕੈਂਸਰ ਨਾਲ ਲੜਨ ਦੇ ਸਮਰੱਥ ਹੁੰਦਾ ਹੈ। ਖ਼ਾਸ ਤੌਰ 'ਤੇ ਔਰਤਾਂ ਵਲੋਂ ਦਲੀਏ ਦੀ ਲਗਾਤਾਰ ਵਰਤੋਂ ਕਰਨ ਨਾਲ ਬਰੈਸਟ ਕੈਂਸਰ ਦਾ ਖ਼ਤਰਾ ਘੱਟ ਜਾਂਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement