ਕੱਚੇ ਅੰਬ ਦਾ ਖੱਟਾ-ਮਿੱਠਾ ਸਵਾਦ ਤੁਹਾਡੀ ਸਿਹਤ ਦਾ ਵੀ ਰਖੇਗਾ ਖ਼ਿਆਲ
Published : Jan 22, 2025, 9:14 am IST
Updated : Jan 22, 2025, 9:14 am IST
SHARE ARTICLE
Sour-sweet taste of raw mango
Sour-sweet taste of raw mango

ਗਰਮੀਆਂ ਸ਼ੁਰੂ ਹੁੰਦੇ ਸਾਰ ਸਾਰੇ ਘਰਾਂ ਵਿਚ ਕੱਚੇ ਅੰਬਾਂ ਦੀ ਚਟਣੀ ਜਾਂ ਕੈਰੀ ਦਾ ਆਚਾਰ ਬਣਾਇਆ ਜਾਂਦਾ ਹੈ।

ਕੱਚੇ ਅੰਬ ਦਾ ਨਾਮ ਸੁਣਦੇ ਹੀ ਸਾਰੇ ਲੋਕਾਂ ਦੇ ਮੂੰਹ ਵਿਚ ਪਾਣੀ ਆਉਣ ਲੱਗ ਜਾਂਦਾ ਹੈ। ਗਰਮੀ ਦੇ ਮੌਸਮ ਤੋਂ ਭਾਵ ਅੰਬ ਦਾ ਮੌਸਮ। ਗਰਮੀ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਾਜ਼ਾਰ ਅਤੇ ਸਬਜ਼ੀ ਮੰਡੀ ਵਿਚ ਖ਼ੁਸ਼ਬੂਦਾਰ ਅਤੇ ਹਰੇ-ਹਰੇ ਕੱਚੇ ਅੰਬ ਦੇਖਣ ਨੂੰ ਮਿਲਦੇ ਹਨ, ਜਿਨ੍ਹਾਂ ਨੂੰ ਦੇਖ ਮਨ ਲਲਚਾ ਜਾਂਦਾ ਹੈ।

ਗਰਮੀਆਂ ਸ਼ੁਰੂ ਹੁੰਦੇ ਸਾਰ ਸਾਰੇ ਘਰਾਂ ਵਿਚ ਕੱਚੇ ਅੰਬਾਂ ਦੀ ਚਟਣੀ ਜਾਂ ਕੈਰੀ ਦਾ ਆਚਾਰ ਬਣਾਇਆ ਜਾਂਦਾ ਹੈ। ਗਰਮੀਆਂ ਦੇ ਮੌਸਮ ਵਿਚ ਨਾ ਸਿਰਫ਼ ਖੱਟਾ-ਮਿੱਠਾ ਕੱਚੇ ਅੰਬਾਂ ਦੀ ਕੈਰੀ ਸਵਾਦ ਲੱਗਦੀ ਹੈ ਸਗੋਂ ਇਹ ਸਰੀਰ ਲਈ ਇਸ ਮੌਸਮ ਵਿਚ ਖ਼ੂਬ ਫ਼ਾਇਦੇਮੰਦ ਹੁੰਦੀ ਹੈ। ਕੱਚਾ ਅੰਬ ਚਮੜੀ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਸਰੀਰ ਤੋਂ ਦੂਰ ਰੱਖਦਾ ਹੈ। ਕੱਚੇ ਅੰਬ ਵਿਚ ਵਿਟਾਮਿਨ-ਸੀ ਦੀ ਮਾਤਰਾ ਸੱਭ ਤੋਂ ਜ਼ਿਆਦਾ ਹੁੰਦੀ ਹੈ।

ਕੱਚਾ ਅੰਬ ਖਾਣ ਨਾਲ ਸਾਨੂੰ ਕਿਹੜੇ ਕਿਹੜੇ ਫ਼ਾਇਦੇ ਹੁੰਦੇ ਹਨ। 
ਦੰਦਾਂ ਲਈ ਫ਼ਾਇਦੇਮੰਦ: ਦੰਦ ਸਰੀਰ ਦਾ ਉਹ ਮਹੱਤਵਪੂਰਣ ਹਿੱਸਾ ਹੁੰਦੇ ਹਨ ਜਿਸ ਨੂੰ ਅਸੀ ਨਜ਼ਰਅੰਦਾਜ਼ ਕਰ ਦਿੰਦੇ ਹਾਂ। ਕੱਚੇ ਅੰਬ ਮਸੂੜਿਆਂ ਲਈ ਬਹੁਤ ਲਾਭਕਾਰੀ ਹਨ। ਇਹ ਮਸੂੜਿਆਂ ਤੋਂ ਖ਼ੂਨ ਆਉਣਾ, ਮੂੰਹ ਤੋਂ ਬਦਬੂ ਆਉਣਾ, ਦੰਦਾਂ ਨੂੰ ਸੜਨ ਤੋਂ ਰੋਕਣ ਵਿਚ ਕਾਰਗਰ ਹੈ।

ਗਰਮੀ ਤੋਂ ਬਚਾਉਂਦਾ ਹੈ: ਕੱਚੇ ਅੰਬ ਨੂੰ ਨਮਕ ਨਾਲ ਖਾਣ ਨਾਲ ਪਾਣੀ ਦੀ ਕਮੀ ਨਹੀਂ ਹੁੰਦੀ ਅਤੇ ਗਰਮੀ ਵੀ ਘੱਟ ਮਹਿਸੂਸ ਹੁੰਦੀ ਹੈ।
ਐਸੀਡਿਟੀ: ਜੇ ਤੁਹਾਨੂੰ ਐਸੀਡਿਟੀ ਜਾਂ ਛਾਤੀ ਵਿਚ ਜਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਕੱਚਾ ਅੰਬ ਤੁਹਾਡੇ ਲਈ ਸੱਭ ਤੋਂ ਚੰਗਾ ਫਲ ਹੈ। ਐਸੀਡਿਟੀ ਨੂੰ ਘੱਟ ਕਰਨ ਲਈ ਇਕ ਕੱਚੇ ਅੰਬ ਦੀ ਰੋਜ਼ਾਨਾ ਵਰਤੋਂ ਕਰਨੀ ਚਾਹੀਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement