Health News: ਜ਼ਿਆਦਾ ਖਾਣ ਨਾਲ ਹੁੰਦੈ ਕਿਡਨੀ ਨੂੰ ਨੁਕਸਾਨ
Published : Oct 23, 2024, 9:12 am IST
Updated : Oct 23, 2024, 10:07 am IST
SHARE ARTICLE
Eating too much causes kidney damage
Eating too much causes kidney damage

Health News: ਜ਼ਿਆਦਾ ਖਾਣ ਨਾਲ ਐਲਰਜੀ ਦਾ ਖ਼ਤਰਾ ਵਧ ਜਾਂਦਾ ਹੈ। ਅੰ

Eating too much causes kidney damage: ਜਦੋਂ ਵੀ ਤੁਸੀਂ ਅਪਣੀ ਮਨਪਸੰਦ ਖਾਣ ਦੀ ਚੀਜ਼ ਦੇਖਦੇ ਹੋ ਤਾਂ ਖ਼ੁਦ ਨੂੰ ਰੋਕ ਨਹੀਂ ਪਾਉਂਦੇ ਅਤੇ ਖਾਂਦੇ ਹੀ ਰਹਿੰਦੇ ਹੋ। ਇਸ ਨੂੰ (ਜ਼ਿਆਦਾ ਖਾਣਾ) ਓਵਰਈਟਿੰਗ ਕਹਿੰਦੇ ਹਨ। ਜ਼ਿਆਦਾ ਖਾਣ ਨਾਲ ਭਾਰ ਵਧਣ ਦੇ ਨਾਲ-ਨਾਲ ਕਈ ਹੋਰ ਮੁਸ਼ਕਲਾਂ ਵੀ ਸਾਹਮਣੇ ਆਉਂਦੀਆਂ ਹਨ। ਇਸ ਨਾਲ ਦਿਮਾਗੀ ਅਤੇ ਭਾਵਨਾਤਮਕ ਤਣਾਅ ਵੀ ਪੈਦਾ ਹੁੰਦਾ ਹੈ। ਇਹ ਸਰੀਰ ਦੇ ਕਈ ਹਿੱਸਿਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ।

ਭੋਜਨ ਹਮੇਸ਼ਾ ਉਨਾ ਹੀ ਖਾਣਾ ਚਾਹੀਦਾ ਹੈ ਜਿੰਨਾ ਸਾਡਾ ਸਰੀਰ ਅਸਾਨੀ ਨਾਲ ਹਜ਼ਮ ਕਰ ਸਕੇ। ਜ਼ਿਆਦਾ ਖਾਣ ਨਾਲ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਆਦਿ ਦੀ ਮੁਸ਼ਕਲ ਹੋ ਸਕਦੀ ਹੈ। ਜ਼ਿਆਦਾ ਖਾਣ ਦਾ ਪਹਿਲਾ ਲੱਛਣ ਭਾਰ ਵਧਣਾ ਅਤੇ ਮੋਟਾਪਾ ਹੈ। ਭਾਰ ਵਧਣ ਨਾਲ ਸਰੀਰ ਦੇ ਕੰਮ ਕਰਨ ਦੀ ਸਮਰੱਥਾ ਘੱਟ ਹੋ ਜਾਂਦੀ ਹੈ ਅਤੇ ਵਿਅਕਤੀ ਜਲਦੀ ਥਕਣ ਲਗਦਾ ਹੈ।

ਜ਼ਿਆਦਾ ਖਾਣ ਨਾਲ ਐਲਰਜੀ ਦਾ ਖ਼ਤਰਾ ਵਧ ਜਾਂਦਾ ਹੈ। ਅੰਡਾ, ਦੁੱਧ, ਮੱਛੀ ਵਰਗੀਆਂ ਚੀਜ਼ਾਂ ਨੂੰ ਜ਼ਿਆਦਾ ਖਾਣ ਨਾਲ ਐਲਰਜੀ ਹੋ ਸਕਦੀ ਹੈ। ਕਈ ਚੀਜ਼ਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਦੇ ਜ਼ਿਆਦਾ ਖਾਣ ਨਾਲ ਕੈਲੇਸਟਰੋਲ ਵਧ ਜਾਂਦਾ ਹੈ। ਅਜਿਹੇ ਵਿਚ ਕਈ ਬੀਮਾਰੀਆਂ ਹੋ ਸਕਦੀਆਂ ਹਨ। ਬਜ਼ੁਰਗ ਵਾਰ-ਵਾਰ ਚਰਬੀ ਵਾਲੀਆਂ ਚੀਜ਼ਾਂ ਜਾਂ ਜਿਨ੍ਹਾਂ ਵਿਚ ਜ਼ਿਆਦਾ ਮਾਤਰਾ ਵਿਚ ਕਾਪਰ ਹੁੰਦਾ ਹੈ ਉਹ ਖਾਂਦੇ ਹਨ। ਜ਼ਿਆਦਾ ਖਾਣ ਨਾਲ ਯਾਦਦਾਸ਼ਤ ਕਮਜ਼ੋਰ ਹੁੰਦੀ ਹੈ ਅਤੇ ਦਿਮਾਗ਼ ’ਤੇ ਵੀ ਅਸਰ ਹੁੰਦਾ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement