
ਗਰਮੀਆਂ ਸ਼ੁਰੂ ਹੁੰਦੇ ਸਾਰ ਸਾਰੇ ਘਰਾਂ ਵਿਚ ਕੱਚੇ ਅੰਬਾਂ ਦੀ ਚਟਣੀ ਜਾਂ ਕੈਰੀ ਦਾ ਆਚਾਰ ਬਣਾਇਆ ਜਾਂਦਾ ਹੈ
ਮੁਹਾਲੀ: ਗਰਮੀਆਂ ਸ਼ੁਰੂ ਹੁੰਦੇ ਸਾਰ ਸਾਰੇ ਘਰਾਂ ਵਿਚ ਕੱਚੇ ਅੰਬਾਂ ਦੀ ਚਟਣੀ ਜਾਂ ਕੈਰੀ ਦਾ ਆਚਾਰ ਬਣਾਇਆ ਜਾਂਦਾ ਹੈ। ਗਰਮੀਆਂ ਦੇ ਮੌਸਮ ਵਿਚ ਨਾ ਸਿਰਫ਼ ਖੱਟਾ-ਮਿੱਠਾ ਕੱਚੇ ਅੰਬਾਂ ਦੀ ਕੈਰੀ ਸਵਾਦ ਲੱਗਦੀ ਹੈ ਸਗੋਂ ਇਹ ਸਰੀਰ ਲਈ ਇਸ ਮੌਸਮ ਵਿਚ ਖ਼ੂਬ ਫ਼ਾਇਦੇਮੰਦ ਹੁੰਦੀ ਹੈ।
Raw mango
ਕੱਚਾ ਅੰਬ ਚਮੜੀ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਸਰੀਰ ਤੋਂ ਦੂਰ ਰੱਖਦਾ ਹੈ। ਕੱਚੇ ਅੰਬ ਵਿਚ ਵਿਟਾਮਿਨ-ਸੀ ਦੀ ਮਾਤਰਾ ਸੱਭ ਤੋਂ ਜ਼ਿਆਦਾ ਹੁੰਦੀ ਹੈ। ਕੱਚਾ ਅੰਬ ਖਾਣ ਨਾਲ ਸਾਨੂੰ ਕਿਹੜੇ ਕਿਹੜੇ ਫ਼ਾਇਦੇ ਹੁੰਦੇ ਹਨ।
Raw mango
ਦੰਦਾਂ ਲਈ ਫ਼ਾਇਦੇਮੰਦ: ਦੰਦ ਸਰੀਰ ਦਾ ਉਹ ਮਹੱਤਵਪੂਰਣ ਹਿੱਸਾ ਹੁੰਦੇ ਹਨ ਜਿਸ ਨੂੰ ਅਸੀ ਨਜ਼ਰਅੰਦਾਜ਼ ਕਰ ਦਿੰਦੇ ਹਾਂ। ਕੱਚੇ ਅੰਬ ਮਸੂੜਿਆਂ ਲਈ ਬਹੁਤ ਲਾਭਕਾਰੀ ਹਨ। ਇਹ ਮਸੂੜਿਆਂ ਤੋਂ ਖ਼ੂਨ ਆਉਣਾ, ਮੂੰਹ ਤੋਂ ਬਦਬੂ ਆਉਣਾ, ਦੰਦਾਂ ਦੀ ਸੜਣ ਨੂੰ ਰੋਕਣ ਵਿਚ ਕਾਰਗਰ ਹੈ।
Raw mango
ਗਰਮੀ ਤੋਂ ਬਚਾਉਂਦਾ ਹੈ: ਕੱਚੇ ਅੰਬ ਨੂੰ ਨਮਕ ਨਾਲ ਖਾਣ ਨਾਲ ਪਾਣੀ ਦੀ ਕਮੀ ਨਹੀਂ ਹੁੰਦੀ ਅਤੇ ਗਰਮੀ ਵੀ ਘੱਟ ਮਹਿਸੂਸ ਹੁੰਦੀ ਹੈ। ਐਸੀਡਿਟੀ: ਜੇ ਤੁਹਾਨੂੰ ਐਸੀਡਿਟੀ ਜਾਂ ਛਾਤੀ ਵਿਚ ਜਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਕੱਚਾ ਅੰਬ ਤੁਹਾਡੇ ਲਈ ਸੱਭ ਤੋਂ ਚੰਗਾ ਫਲ ਹੈ। ਐਸੀਡਿਟੀ ਨੂੰ ਘੱਟ ਕਰਨ ਲਈ ਇਕ ਕੱਚੇ ਅੰਬ ਦੀ ਰੋਜ਼ਾਨਾ ਵਰਤੋਂ ਕਰਨੀ ਚਾਹੀਦੀ ਹੈ।
Raw mango