Sarson ka saag: ਦਿਲ ਨਾਲ ਸਬੰਧਤ ਹੋਰ ਗੰਭੀਰ ਬੀਮਾਰੀਆਂ ਦੇ ਖ਼ਤਰੇ ਨੂੰ ਘਟਾਉਂਦਾ ਹੈ ਸਰ੍ਹੋਂ ਦਾ ਸਾਗ
Published : Nov 25, 2023, 8:05 am IST
Updated : Nov 25, 2023, 8:05 am IST
SHARE ARTICLE
Sarson ka saag
Sarson ka saag

ਸਾਗ ਵਿਚ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ ਜੋ ਸਿਹਤ ਲਈ ਬਹੁਤ ਵਧੀਆ ਮੰਨੇ ਜਾਂਦੇ ਹਨ।

Sarson ka saag: ਪੰਜਾਬੀਆਂ ਦਾ ਮਸ਼ਹੂਰ ਸਰ੍ਹੋਂ ਦਾ ਸਾਗ ਸਿਰਫ਼ ਪੰਜਾਬ ਹੀ ਨਹੀਂ ਬਲਕਿ ਦੂਜੇ ਰਾਜਾਂ ਵਿਚ ਵੀ ਬੜੇ ਚਾਅ ਨਾਲ ਖਾਧਾ ਜਾਂਦਾ ਹੈ। ਸਾਗ ਵਿਚ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ ਜੋ ਸਿਹਤ ਲਈ ਬਹੁਤ ਵਧੀਆ ਮੰਨੇ ਜਾਂਦੇ ਹਨ। ਪ੍ਰੋਟੀਨ ਫ਼ਾਈਬਰ ਤੋਂ ਇਲਾਵਾ ਇਸ ਵਿਚ ਬਹੁਤ ਸਾਰੇ ਮਹੱਤਵਪੂਰਣ ਪੌਸ਼ਟਿਕ ਤੱਤ ਹੁੰਦੇ ਹਨ ਜਿਵੇਂ ਕਿ ਕੈਲੋਰੀ, ਫੈਟ, ਕਾਰਬੋਹਾਈਡਰੇਟ, ਫ਼ਾਈਬਰ, ਖੰਡ, ਪੋਟਾਸ਼ੀਅਮ, ਵਿਟਾਮਿਨ ਏ, ਸੀ, ਡੀ, ਬੀ 12, ਮੈਗਨੀਸ਼ੀਅਮ, ਆਇਰਨ ਅਤੇ ਕੈਲਸ਼ੀਅਮ। ਅਪਣੇ ਗੁਣਾਂ ਕਾਰਨ ਸਾਗ ਦਾ ਜ਼ਿਕਰ ਹਰੀਆਂ ਸਬਜ਼ੀਆਂ ਵਿਚ ਸੱਭ ਤੋਂ ਪਹਿਲਾਂ ਕੀਤਾ ਜਾਂਦਾ ਹੈ। ਇਸ ਨੂੰ ਖਾਣ ਨਾਲ ਕੈਲੇਸਟੋਰਲ ਦਾ ਪੱਧਰ ਘੱਟ ਹੁੰਦਾ ਹੈ।

ਸਰ੍ਹੋਂ ਦੇ ਸਾਗ ਵਿਚ ਮੌਜੂਦ ਪੋਸ਼ਣ: 113 ਗ੍ਰਾਮ ਦੇ ਬਣੇ ਸਾਗ ਦੀ ਕੌਲੀ ਵਿਚ 2 ਗ੍ਰਾਮ ਪ੍ਰੋਟੀਨ ਮਿਲਦਾ ਹੈ। ਇਸ ਤੋਂ ਇਲਾਵਾ ਇਸ ਵਿਚ 59.9 ਕੈਲੋਰੀ, 499.5 ਮਿਲੀਗ੍ਰਾਮ ਸੋਡੀਅਮ, 6 ਗ੍ਰਾਮ ਕਾਰਬੋਹਾਈਡਰੇਟ, 3 ਗ੍ਰਾਮ ਖੰਡ, 1 ਗ੍ਰਾਮ ਫ਼ਾਈਬਰ ਹੁੰਦਾ ਹੈ ਅਤੇ ਇਹ ਵਿਟਾਮਿਨ ਏ, ਸੀ, ਡੀ, ਬੀ 12, ਮੈਗਨੀਸ਼ੀਅਮ, ਆਇਰਨ ਅਤੇ ਕੈਲਸ਼ੀਅਮ ਵਰਗੇ ਤੱਤ ਨਾਲ ਭਰਪੂਰ ਵੀ ਹੁੰਦਾ ਹੈ।

ਸਾਗ ਖਾਣ ਦੇ ਫ਼ਾਇਦੇ:

  • ਸਾਗ ਨੂੰ ਵਿਟਾਮਿਨ-ਏ ਦਾ ਪਾਵਰ ਹਾਊਸ ਮੰਨਿਆ ਜਾਂਦਾ ਹੈ ਜੋ ਅੱਖਾਂ ਦੀਆਂ ਮਾਸਪੇਸ਼ੀਆਂ ਨੂੰ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਾਉਂਦਾ ਹੈ ਅਤੇ ਅੱਖਾਂ ਦੀ ਰੋਸ਼ਨੀ ਨੂੰ ਵੀ ਤੇਜ਼ ਕਰਦਾ ਹੈ।
  • ਸਾਗ ਐਂਟੀ ਆਕਸੀਡੈਂਟਜ਼ ਨਾਲ ਭਰਪੂਰ ਹੁੰਦੇ ਹਨ ਇਹ ਸਰੀਰ ਨੂੰ ਜ਼ਹਿਰੀਲੇ ਤੱਤਾਂ ਤੋਂ ਬਚਾਉਂਦਾ ਹੈ ਅਤੇ ਇਮਿਊਨਿਟੀ ਵਧਾਉਂਦਾ ਹੈ। ਇਸ ਨਾਲ ਸਰੀਰ ਨੂੰ 6 ਕਿਸਮਾਂ ਦੇ ਕੈਂਸਰ (ਬਲੈਡਰ, ਪੇਟ, ਛਾਤੀ, ਫੇਫੜੇ, ਪ੍ਰੋਸਟੇਟ ਅਤੇ ਅੰਡਾਸ਼ਯ) ਤੋਂ ਸੁਰੱਖਿਅਤ ਰਖਿਆ ਜਾ ਸਕਦਾ ਹੈ ਕਿਉਂਕਿ ਗੁਣਾਂ ਨਾਲ ਭਰਪੂਰ ਸਾਗ ਕੈਂਸਰ ਸੈੱਲਾਂ ਨੂੰ ਵਧਣ ਨਹੀਂ ਦਿੰਦੇ।
  • ਸਾਗ ਖਾਣ ਨਾਲ ਸਰੀਰ ਵਿਚ ਕੈਲੇਸਟਰੋਲ ਦਾ ਪੱਧਰ ਘੱਟ ਜਾਂਦਾ ਹੈ। ਇਹ ਦਿਲ ਦੇ ਦੌਰੇ, ਹਾਈਪਰਟੈਨਸ਼ਨ ਅਤੇ ਦਿਲ ਨਾਲ ਸਬੰਧਤ ਹੋਰ ਗੰਭੀਰ ਬੀਮਾਰੀਆਂ ਦੇ ਖ਼ਤਰੇ ਨੂੰ ਘਟਾਉਂਦਾ ਹੈ।
  • ਸਰ੍ਹੋਂ ਦੇ ਸਾਗ ਵਿਚ ਫ਼ਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ ਜੋ ਸਰੀਰ ਦੇ ਪਾਚਨ ਪੱਧਰ ਨੂੰ ਵਧਾਉਂਦੇ ਹਨ। ਇਸ ਦੀ ਵਰਤੋਂ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ।
  • ਸਾਗ ਵਿਚ ਫ਼ਾਈਬਰ ਜ਼ਿਆਦਾ ਹੁੰਦੇ ਹਨ ਅਤੇ ਕੈਲੋਰੀ ਘੱਟ ਹੁੰਦੀ ਹੈ। ਇਹ ਸਰੀਰ ਦੀ ਪਾਚਨ ਕਿਰਿਆ ਨੂੰ ਠੀਕ ਰਖਦਾ ਹੈ ਅਤੇ ਭਾਰ ਘਟਾਉਣ ਵਿਚ ਸਹਾਇਤਾ ਕਰਦਾ ਹੈ।
  • ਸਾਗ ਕੈਲਸ਼ੀਅਮ ਅਤੇ ਪੋਟਾਸ਼ੀਅਮ ਨਾਲ ਵੀ ਭਰਪੂਰ ਹੁੰਦੇ ਹਨ, ਜੋ ਹੱਡੀਆਂ ਲਈ ਫ਼ਾਇਦੇਮੰਦ ਹੁੰਦੇ ਹਨ। ਹੱਡੀਆਂ ਦੇ ਰੋਗਾਂ ਦੇ ਠੀਕ ਹੋਣ ਲਈ ਸਾਗ ਦਾ ਸੇਵਨ ਕਰਨਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement
Advertisement

CM Bhagwant Mann LIVE | ਪ੍ਰਤਾਪ ਬਾਜਵਾ ਨਾਲ ਹੋਏ ਤਿੱਖੀ ਤਕਰਾਰ, Vidhan Sabha 'ਚ ਹੋ ਗਈ ਤੂੰ-ਤੂੰ, ਮੈਂ-ਮੈਂ...

04 Mar 2024 1:10 PM

CM Bhagwant Mann LIVE | "ਵਿਰੋਧੀਆਂ ਨੂੰ CM ਮਾਨ ਨੇ ਮਾਰੇ ਤਾਅਨੇ ਕਿਹਾ, ਇਨ੍ਹਾਂ ਦਾ ਪੰਜਾਬ ਦੇ ਮੁੱਦਿਆਂ ਨਾਲ ਕੋਈ.

04 Mar 2024 12:30 PM

ਕਿੱਲਾ ਵੇਚ ਕੇ ਚਾਵਾਂ ਨਾਲ ਭੇਜੇ 25 ਸਾਲਾ ਮੁੰਡੇ ਨੂੰ Canada 'ਚ ਆਇਆ ਹਾਰਟ-ਅਟੈਕ

04 Mar 2024 11:33 AM

Bathinda ਦੇ ਆਹ ਪਿੰਡ 'ਚ ਤੂਫਾਨ ਨੇ ਮਚਾਈ ਤਬਾਹੀ, ਡਿੱਗੇ ਸ਼ੈੱਡ, ਹੋਇਆ ਭਾਰੀ ਨੁਕਸਾਨ, ਦੇਖੋ ਤਸਵੀਰਾਂ

04 Mar 2024 11:07 AM

bathinda ’ਚ ਤੂਫਾਨ ਨਾਲ ਹੋਈ ਤਬਾਹੀ ਦਾ ਮੰਜ਼ਰ.. kotha guru ਦਾ ਦੇਖੋ ਹਾਲ.. ਚੁੱਕ-ਚੁੱਕ ਕੇ ਮਾਰੇ ਸ਼ੈੱਡ

04 Mar 2024 11:03 AM
Advertisement