ਮੁਰੱਬਾ ਕਰਦੈ ਬਿਮਾਰੀਆਂ ਨੂੰ ਜੜ੍ਹ ਤੋਂ ਖ਼ਤਮ
Published : May 26, 2025, 10:32 am IST
Updated : May 26, 2025, 10:32 am IST
SHARE ARTICLE
Jam eliminates diseases from the root
Jam eliminates diseases from the root

ਮੁਰੱਬਾ ਖਾਣ ਨਾਲ ਬੀਮਾਰੀਆਂ ਦਾ ਖ਼ਤਰਾ ਘੱਟ ਜਾਂਦਾ ਹੈ।

ਮੁਰੱਬਾ ਸੁਆਦੀ ਹੋਣ ਦੇ ਨਾਲ-ਨਾਲ ਕਈ ਗੁਣਾਂ ਨਾਲ ਭਰਪੂਰ ਵੀ ਹੁੰਦਾ ਹੈ। ਇਸ ’ਚ ਵਿਟਾਮਿਨ, ਕੈਲਸ਼ੀਅਮ, ਆਇਰਨ, ਫ਼ਾਈਬਰ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਗੁਣ ਹਨ। ਲੋਕ ਜ਼ਿਆਦਾਤਰ ਆਂਵਲੇ ਤੋਂ ਤਿਆਰ ਮੁਰੱਬਾ ਖਾਣਾ ਪਸੰਦ ਕਰਦੇ ਹਨ ਪਰ ਸੇਬ ਅਤੇ ਗਾਜਰ ਤੋਂ ਤਿਆਰ ਮੁਰੱਬਾ ਵੀ ਸਿਹਤ ਲਈ ਆਂਵਲੇ ਦੇ ਮੁਰੱਬੇ ਜਿੰਨਾ ਹੀ ਫ਼ਾਇਦੇਮੰਦ ਹੁੰਦਾ ਹੈ। ਇਹ ਸਰੀਰ ਦੀ ਰੋਗਾਂ ਨਾਲ ਲੜਨ ਦੀ ਤਾਕਤ ਮਜ਼ਬੂਤ ਕਰਨ ਲਈ ਬਹੁਤ ਵਧੀਆ ਹੈ। ਮੁਰੱਬਾ ਖਾਣ ਨਾਲ ਬੀਮਾਰੀਆਂ ਦਾ ਖ਼ਤਰਾ ਘੱਟ ਜਾਂਦਾ ਹੈ।

ਆਂਵਲੇ ਦਾ ਮੁਰੱਬਾ - ਵਿਟਾਮਿਨ-ਸੀ ਨਾਲ ਭਰਪੂਰ ਆਂਵਲੇ ਦਾ ਮੁਰੱਬਾ ਸਿਹਤ ਲਈ ਬਹੁਤ ਲਾਭਦਾਇਕ ਹੈ। ਜੇਕਰ ਤੁਸੀ ਆਂਵਲਾ ਕੱਚਾ ਨਹੀਂ ਖਾ ਸਕਦੇ ਤਾਂ ਇਸ ਤੋਂ ਬਣਿਆ ਮੁਰੱਬਾ ਖਾਣਾ ਚੰਗਾ ਰਹੇਗਾ। ਇਸ ’ਚ ਆਇਰਨ, ਵਿਟਾਮਿਨ, ਕੈਲਸ਼ੀਅਮ, ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਇਹ ਖ਼ੂਨ, ਅੱਖਾਂ ਦੀ ਰੌਸ਼ਨੀ ਅਤੇ ਰੋਗਾਂ ਨਾਲ ਲੜਨ ਦੀ ਤਾਕਤ ਦੇ ਵਿਕਾਸ ’ਚ ਮਦਦ ਕਰਦਾ ਹੈ। ਇਹ ਵਾਲਾਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਵੀ ਦੂਰ ਕਰਦਾ ਹੈ।

ਗਾਜਰ ਦਾ ਮੁਰੱਬਾ- ਗਾਜਰ ਆਇਰਨ, ਕੈਲਸ਼ੀਅਮ, ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦੀ ਹੈ। ਸਰੀਰ ਦੀ ਪਾਚਣ ਸ਼ਕਤੀ ਨੂੰ ਵਧਾਉਂਦਾ ਹੈ। ਗਾਜਰ ਦਾ ਮੁਰੱਬਾ ਸਾਨੂੰ ਵਧੇਰੇ ਬੀਮਾਰੀਆਂ ਤੋਂ ਬਚਾਉਂਦਾ ਹੈ। ਇਹ ਖ਼ੂਨ ਦੀ ਕਮੀ ਨੂੰ ਪੂਰਾ ਕਰਦਾ ਹੈ। ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਗਾਜਰ ਦਾ ਮੁਰੱਬਾ ਬਹੁਤ ਸਹਾਇਕ ਹੈ।

ਸੇਬ ਦਾ ਮੁਰੱਬਾ- ਸੇਬ ਦੇ ਨਾਲ-ਨਾਲ ਇਸ ਦਾ ਮੁਰੱਬਾ ਖਾਣਾ ਸਿਹਤ ਲਈ ਲਾਭਦਾਇਕ ਹੁੰਦਾ ਹੈ। ਰੋਜ਼ਾਨਾ ਸਵੇਰੇ ਖ਼ਾਲੀ ਪੇਟ 1 ਸੇਬ ਦਾ ਮੁਰੱਬਾ ਖਾਣ ਨਾਲ ਦਿਲ ਚੰਗੀ ਤਰ੍ਹਾਂ ਕੰਮ ਕਰਦਾ ਹੈ। ਇਹ ਚਮੜੀ ਨੂੰ ਚਮਕਦਾਰ ਬਣਾਉਣ ਦੇ ਨਾਲ ਦਿਮਾਗ਼ ਨੂੰ ਤੇਜ਼ ਕਰਨ ’ਚ ਵੀ ਸਹਾਇਕ ਹੈ। ਇਸ ਤੋਂ ਇਲਾਵਾ ਸੇਬ ਦਾ ਮੁਰੱਬਾ ਪਾਚਨ ਪ੍ਰਣਾਲੀ ਨੂੰ ਬਿਹਤਰ ਕਰਦਾ ਹੈ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement